ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ ਵਿਖੇ ਚੱਲ ਰਹੇ ਇਕੋਤਰੀ ਸਮਾਗਮ ਸੰਬੰਧੀ ਮੱਸਿਆ ਦੇ ਦਿਹਾੜੇ ’ਤੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ
ਬੱਧਨੀ ਕਲਾਂ (ਮੋਗਾ), 13 ਅਗਸਤ (ਸੁਰਿੰਦਰਪਾਲ ਸਿੰਘ)-ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ ਵਿਖੇ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਅਤੇ ਬਾਬਾ ਗੁਰਬਖ਼ਸ਼ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਇਕੋਤਰੀ ਸਮਾਗਮ ਸਬੰਧੀ ਮੱਸਿਆ ਦੇ ਦਿਹਾੜੇ ‘ਤੇ 1220 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਬੱਧਨੀ ਕਲਾਂ ਵਾਲੇ ਬਾਬਾ ਜੀ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਬਾਬਾ ਭਾਗ ਸਿੰਘ ਨਾਨਕਸਰ, ਬਾਬਾ ਤੇਜਾ ਸਿੰਘ, ਬਾਬਾ ਪ੍ਰੇਮਾ ਨੰਦ, ਬਾਬਾ ਸ਼ਰਨਜੀਤ ਸਿੰਘ ਹਰੀਗੜ੍ਹ, ਬਾਬਾ ਬੂਟਾ ਸਿੰਘ ਤਾਜੋਕੇ, ਬਾਬਾ ਇੰਦਰਜੀਤ ਸਿੰਘ ਬੜੂੰਦੀ, ਭਾਈ ਦਮਨਪ੍ਰੀਤ ਸਿੰਘ ਪਟਿਆਲਾ, ਭਾਈ ਮਨਪ੍ਰੀਤ ਸਿੰਘ ਅੰਮ੍ਰਿਤਸਰ, ਭਾਈ ਮਘਨਦੀਪ ਸਿੰਘ ਅੰਮ੍ਰਿਤਸਰ, ਭਾਈ ਦਵਿੰਦਰ ਸਿੰਘ ਨਿਰਮਾਣ, ਭਾਈ ਗੁਰਮੀਤ ਸਿੰਘ ਮੋਹੀ, ਭਾਈ ਹਰਦੀਪ ਸਿੰਘ ਚੋਹਾਣਾ, ਭਾਈ ਗੁਰਦੀਪ ਸਿੰਘ ਰੋਡੇ, ਭਾਈ ਹਰਪਾਲ ਸਿੰਘ ਰਾਜੋਆਣਾ, ਭਾਈ ਦਰਸ਼ਨ ਸਿੰਘ ਮਾਹਲਾ, ਭਾਈ ਗੁਰਮੇਲ ਸਿੰਘ ਸੇਲਬਰਾ, ਭਾਈ ਗੁਰਮੇਲ ਸਿੰਘ ਕੁਲਗੜੀ ਆਦਿ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦਿਆਂ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਵਲੋਂ ਕੀਤੇ ਜਾ ਰਹੇ ਸਿੱਖੀ ਅਤੇ ਧਰਮ ਦੇ ਪ੍ਰਚਾਰ ਤੋਂ ਇਲਾਵਾ ਪ੍ਰਾਣੀਆਂ ਨੂੰ ਅੰਮ੍ਰਿਤ ਸੰਚਾਰ ਕਰਵਾ ਕੇ ਗੁਰੂ ਘਰ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਪ
ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਭਜਨ ਸਿੰਘ ਗਿੱਲ ਅਤੇ ਹਾਜ਼ਰ ਮੈਂਬਰ। ਤਸਵੀਰ : ਸੁਖਦੇਵ ਸਿੰਘ ਖ਼ਾਲਸਾ
14-08-2026
ਬੱਧਨੀ ਕਲਾਂ (ਮੋਗਾ), 13 ਅਗਸਤ (ਸੁਰਿੰਦਰਪਾਲ ਸਿੰਘ)-ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ ਵਿਖੇ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਅਤੇ ਬਾਬਾ ਗੁਰਬਖ਼ਸ਼ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਇਕੋਤਰੀ ਸਮਾਗਮ ਸਬੰਧੀ ਮੱਸਿਆ ਦੇ ਦਿਹਾੜੇ ‘ਤੇ 1220 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਬੱਧਨੀ ਕਲਾਂ ਵਾਲੇ ਬਾਬਾ ਜੀ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਬਾਬਾ ਭਾਗ ਸਿੰਘ ਨਾਨਕਸਰ, ਬਾਬਾ ਤੇਜਾ ਸਿੰਘ, ਬਾਬਾ ਪ੍ਰੇਮਾ ਨੰਦ, ਬਾਬਾ ਸ਼ਰਨਜੀਤ ਸਿੰਘ ਹਰੀਗੜ੍ਹ, ਬਾਬਾ ਬੂਟਾ ਸਿੰਘ ਤਾਜੋਕੇ, ਬਾਬਾ ਇੰਦਰਜੀਤ ਸਿੰਘ ਬੜੂੰਦੀ, ਭਾਈ ਦਮਨਪ੍ਰੀਤ ਸਿੰਘ ਪਟਿਆਲਾ, ਭਾਈ ਮਨਪ੍ਰੀਤ ਸਿੰਘ ਅੰਮ੍ਰਿਤਸਰ, ਭਾਈ ਮਘਨਦੀਪ ਸਿੰਘ ਅੰਮ੍ਰਿਤਸਰ, ਭਾਈ ਦਵਿੰਦਰ ਸਿੰਘ ਨਿਰਮਾਣ, ਭਾਈ ਗੁਰਮੀਤ ਸਿੰਘ ਮੋਹੀ, ਭਾਈ ਹਰਦੀਪ ਸਿੰਘ ਚੋਹਾਣਾ, ਭਾਈ ਗੁਰਦੀਪ ਸਿੰਘ ਰੋਡੇ, ਭਾਈ ਹਰਪਾਲ ਸਿੰਘ ਰਾਜੋਆਣਾ, ਭਾਈ ਦਰਸ਼ਨ ਸਿੰਘ ਮਾਹਲਾ, ਭਾਈ ਗੁਰਮੇਲ ਸਿੰਘ ਸੇਲਬਰਾ, ਭਾਈ ਗੁਰਮੇਲ ਸਿੰਘ ਕੁਲਗੜੀ ਆਦਿ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦਿਆਂ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਵਲੋਂ ਕੀਤੇ ਜਾ ਰਹੇ ਸਿੱਖੀ ਅਤੇ ਧਰਮ ਦੇ ਪ੍ਰਚਾਰ ਤੋਂ ਇਲਾਵਾ ਪ੍ਰਾਣੀਆਂ ਨੂੰ ਅੰਮ੍ਰਿਤ ਸੰਚਾਰ ਕਰਵਾ ਕੇ ਗੁਰੂ ਘਰ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਵੱਡੀ ਗਿਣਤੀ ‘ਚ ਪਹੁੰਚੀਆਂ ਸੰਗਤਾਂ ਨੂੰ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਨੇ ਪ੍ਰਵਚਨ ਕਰਦਿਆਂ ਕਿਹਾ ਕਿ ਨੌਜਵਾਨ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਕੇ ਗੁਰੂ ਦੇ ਲੜ ਲੱਗ ਕੇ ਗੁਰੂ ਵਾਲੇ ਬਣਨ। ਉਨ੍ਹਾਂ ਹਰ ਵਿਅਕਤੀ ਨੂੰ ਆਪਣੇ ਕੀਮਤੀ ਸਮੇਂ ‘ਚੋਂ ਸਮਾਂ ਕੱਢ ਕੇ ਗੁਰੂ ਘਰਾਂ ‘ਚ ਜਾ ਕੇ ਸੇਵਾ ਸਿਮਰਨ ਕਰਨ, ਨਾਮ ਜਪਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਬਾਬਾ ਗੁਰਬਖ਼ਸ਼ ਸਿੰਘ ਨੇ ਕਥਾ ਕੀਰਤਨ ਕਰਦਿਆਂ ਜਿੱਥੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਉੱਥੇ ਹੀ ਬਾਬਾ ਜਗਤਾਰ ਸਿੰਘ ਨੇ ਵੀ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਦੀ ਭੂਮਿਕਾ ਨਿਭਾਉਂਦਿਆਂ ਭਾਈ ਅੰਗਰੇਜ਼ ਸਿੰਘ, ਅਮਨਦੀਪ ਸਿੰਘ, ਰਮਿੰਦਰ ਸਿੰਘ ਰਾਮ ਨੇ ਬਾਖ਼ੂਬੀ ਨਿਭਾਉਂਦਿਆਂ ਪਹੁੰਚੀਆਂ ਹੋਈਆਂ ਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਸਮੇਂ ਪਹੁੰਚੇ ਸੰਤਾਂ ਮਹਾਂਪੁਰਸ਼ਾਂ, ਵਿਦਵਾਨਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ, ਬਾਬਾ ਗੁਰਬਖ਼ਸ਼ ਸਿੰਘ ਅਤੇ ਬਾਬਾ ਜਗਤਾਰ ਸਿੰਘ ਨੇ ਸਿਰੋਪਾਉ ਪਾ ਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਜਗਤਾਰ ਸਿੰਘ, ਜਗਜੀਤ ਸਿੰਘ ਜੱਜੀ ਮੁੱਖ ਸੇਵਾਦਾਰ ਦਿੱਲੀ ਠਾਠ, ਗੁਰਸੇਵਕ ਸਿੰਘ ਉੱਭੀ ਲੁਧਿਆਣਾ, ਭਾਈ ਜਰਨੈਲ ਸਿੰਘ, ਭਾਈ ਸੁਰਜੀਤ ਸਿੰਘ, ਜਸਕਰਨ ਸਿੰਘ ਦਿਉਲ ਦਾਖਾ, ਦਲਜੀਤ ਸਿੰਘ ਅਮਰਕੋਟ, ਸੁਖਪਾਲ ਸਿੰਘ, ਅਵਤਾਰ ਸਿੰਘ ਮੋਗਾ, ਮਾਸਟਰ ਸੁਖਦੇਵ ਸਿੰਘ ਮੋਗਾ, ਮੁਖ਼ਤਿਆਰ ਸਿੰਘ ਲੁਧਿਆਣਾ, ਪ੍ਰੀਤਮ ਸਿੰਘ ਐਡਵੋਕੇਟ, ਜਸਵੀਰ ਸਿੰਘ ਚੰਡੀਗੜ੍ਹ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।