14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਗੁਰੂ ਨਾਨਕ ਪਬਲਿਕ ਸਕੂਲ ਸੈਦੋਕੇ ਵਿਖੇ ਵਾਤਾਵਰਨ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 13 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੈਦੋਕੇ ਵਿਖੇ ਸੰਸਥਾ ਦੇ ਚੇਅਰਮੈਨ ਪਰਮਜੀਤ ਸਿੰਘ ਚਹਿਲ ਅਤੇ ਪ੍ਰਿੰਸੀਪਲ ਮਨਿੰਦਰਪਾਲ ਕੌਰ ਚਹਿਲ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸਕੂਲ ਕੈਂਪਸ ‘ਚ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ।

ਅਜੀਤ ਡੈਸਕ 14-08-2026
ਨਿਹਾਲ ਸਿੰਘ ਵਾਲਾ, 13 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੈਦੋਕੇ ਵਿਖੇ ਸੰਸਥਾ ਦੇ ਚੇਅਰਮੈਨ ਪਰਮਜੀਤ ਸਿੰਘ ਚਹਿਲ ਅਤੇ ਪ੍ਰਿੰਸੀਪਲ ਮਨਿੰਦਰਪਾਲ ਕੌਰ ਚਹਿਲ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸਕੂਲ ਕੈਂਪਸ ‘ਚ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪਰਮਜੀਤ ਸਿੰਘ ਚਹਿਲ ਅਤੇ ਪ੍ਰਿੰਸੀਪਲ ਮਨਿੰਦਰ ਕੌਰ ਚਾਹਲ ਨੇ ਵਿਦਿਆਰਥੀਆਂ ਨੂੰ ਧਰਤੀ ਉੱਪਰ ਵਧ ਰਹੇ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵਰਤਮਾਨ ਸਮੇਂ ਤੇਜ਼ੀ ਨਾਲ ਵਧ ਰਹੀ ਤਰੱਕੀ ਦੀ ਰਫ਼ਤਾਰ ਕਾਰਨ ਵਾਤਾਵਰਣ ‘ਚ ਪਾਣੀ, ਹਵਾ ਅਤੇ ਮਿੱਟੀ ਦੀ ਵਧ ਰਹੀ ਪ੍ਰਦੂਸ਼ਣਤਾ ਵੱਲ ਧਿਆਨ ਨਾ ਦਿੱਤਾ ਤਾਂ ਭਵਿੱਖ ਦਾ ਸਮਾਂ ਸਮੁੱਚੀ ਧਰਤੀ ਦੇ ਜੀਵਾਂ ਲਈ ਖ਼ਤਰਨਾਕ ਸਿੱਧ ਹੋਵੇਗਾ। ਇਸ ਮੌਕੇ ਇੰਦਰਜੀਤ ਕੌਰ, ਸਰਬਜੀਤ ਕੌਰ, ਗੁਰਜੀਤ ਕੌਰ, ਪਵਨਦੀਪ ਕੌਰ, ਅਮਨਦੀਪ ਕੌਰ, ਸੰਦੀਪ ਕੌਰ, ਕਮਲਜੀਤ ਕੌਰ, ਬਲਜੀਤ ਕੌਰ, ਰਜਿੰਦਰ ਕੌਰ, ਹਰਜਿੰਦਰ ਕੌਰ, ਅਮਨਦੀਪ ਕੌਰ, ਜਸਵੀਰ ਕੌਰ, ਕਰਮਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ-ਸਨੀ ਗਿੱਲ, ਖਣਮੁਖ ਭਾਰ... ਅਗਲੀ ਖ਼ਬਰ ਜੈ ਜਵਾਲਾ ਭਜਨ ਮੰਡਲੀ ਵਲੋਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।