ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਸੁਤੰਤਰਤਾ ਦਿਵਸ ਨੂੰ ਸਮਰਪਿਤ ਪੇਂਟਿੰਗ ਮੁਕਾਬਲਾ ਕਰਵਾਇਆ
ਸਮਾਧ ਭਾਈ, 14 ਅਗਸਤ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਪੰਜਾਬੀ ਸਭਿਆਚਾਰ ਅਤੇ ਅਮੀਰ ਵਿਰਸੇ ਦੀ ਝਲਕ ਪੇਸ਼ ਕਰਦਾ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਚਾਅ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਪੰਜਾਬੀ ਸਭਿਆਚਾਰ ਦੇ ਰੰਗ ਵਿਚ ਰੰਗਿਆ ਹੋਇਆ ਨਜ਼ਰ ਆਇਆ ਅਤੇ ਤੀਆਂ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਪੰਜਾਬੀ ਪਹਿਰਾਵੇ ਪਹਿਨ ਕੇ ਸਮਾਗਮ ਦੀ ਰੌਣਕ ਨੂੰ ਵਧਾਇਆ।
ਮ
ਮੱਸਿਆ ਦੇ ਦਿਹਾੜੇ ਮੌਕੇ ਕਥਾ ਵਿਚਾਰਾਂ ਕਰਦੇ ਹੋਏ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਚੰਦ ਪੁਰਾਣਾ।
15-08-2026
ਸਮਾਧ ਭਾਈ, 14 ਅਗਸਤ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਪੰਜਾਬੀ ਸਭਿਆਚਾਰ ਅਤੇ ਅਮੀਰ ਵਿਰਸੇ ਦੀ ਝਲਕ ਪੇਸ਼ ਕਰਦਾ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਚਾਅ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਪੰਜਾਬੀ ਸਭਿਆਚਾਰ ਦੇ ਰੰਗ ਵਿਚ ਰੰਗਿਆ ਹੋਇਆ ਨਜ਼ਰ ਆਇਆ ਅਤੇ ਤੀਆਂ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਪੰਜਾਬੀ ਪਹਿਰਾਵੇ ਪਹਿਨ ਕੇ ਸਮਾਗਮ ਦੀ ਰੌਣਕ ਨੂੰ ਵਧਾਇਆ। ਇਸ ਸਮੇਂ ਪੰਜਾਬੀ ਸਭਿਆਚਾਰ ਨੂੰ ਦਰਸਾਉਂਦੀਆਂ ਵੱਖ-ਵੱਖ ਗਤੀਵਿਧੀਆਂ ਦੌਰਾਨ ਵਿਦਿਆਰਥਣਾਂ ਨੇ ਗਿੱਧਾ, ਪੰਜਾਬੀ ਲੋਕ-ਗੀਤ, ਬੋਲੀਆਂ ਅਤੇ ਲੋਕ-ਨਾਚ ਪੇਸ਼ ਕਰ ਕੇ ਖ਼ੂਬ ਵਾਹ-ਵਾਹ ਖੱਟੀ। ਇਸ ਸਮੇਂ ਮਹਿੰਦੀ ਲਗਾਉਣ, ਪੰਜਾਬੀ ਸਭਿਆਚਾਰ ਨਾਲ ਸਬੰਧਿਤ ਸਜਾਵਟ ਆਦਿ ਨੇ ਵੀ ਵਿਦਿਆਰਥੀਆਂ ਵਿਚ ਖ਼ਾਸ ਉਤਸ਼ਾਹ ਪੈਦਾ ਕੀਤਾ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਦੇ ਨਾਲ ਅਧਿਆਪਕਾਂ ਨੇ ਵੀ ਮਿਲ ਕੇ ਗਿੱਧੇ ਅਤੇ ਬੋਲੀਆਂ ਵਿਚ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਕਿਰਨਾ ਰਾਣੀ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਸਭਿਆਚਾਰ ਦੀ ਵਿਲੱਖਣ ਪਹਿਚਾਣ ਹੈ ਅਤੇ ਅਜਿਹੇ ਸਮਾਗਮ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ, ਲੋਕ-ਕਲਾਵਾਂ ਅਤੇ ਪਰੰਪਰਾਵਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਚੇਅਰਮੈਨ ਲਾਭ ਸਿੰਘ ਖੋਖਰ ਅਤੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਨੇ ਸਮੂਹ ਪੰਜਾਬ ਵਾਸੀਆਂ, ਵਿਦਿਆਰਥੀਆਂ ਅਤੇ ਸਟਾਫ਼ ਨੂੰ ਤੀਆਂ ਦੇ ਤਿਉਹਾਰ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਆਪਣੀਆਂ ਸਭਿਆਚਾਰਕ ਜੜ੍ਹਾਂ ਨਾਲ ਜੋੜਨ ਲਈ ਅਜਿਹੇ ਸਮਾਗਮ ਕਰਵਾਉਂਦੇ ਰਹਿਣਾ ਬਹੁਤ ਜ਼ਰੂਰੀ ਹੈ।