15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਅਜੀਤ’ ਉਪ ਦਫ਼ਤਰ ਮੋਗਾ ਵਲੋਂ ਖ਼ੂਨਦਾਨ ਕੈਂਪ ਲਗਾਉਣਾ ਮਨੁੱਖਤਾ ਦੇ ਭਲੇ ਦਾ ਕਾਰਜ-ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-’ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ‘ਤੇ ‘ਅਜੀਤ’ ਉਪ ਦਫ਼ਤਰ ਮੋਗਾ ਵਲੋਂ ਤੀਸਰਾ ਜ਼ਿਲ੍ਹਾ ਪੱਧਰੀ ਵਿਸ਼ਾਲ ਖ਼ੂਨਦਾਨ ਕੈਂਪ 20 ਅਗਸਤ ਦਿਨ ਵੀਰਵਾਰ ਨੂੰ ਸਥਾਨਕ ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਬੜੇ ਉਤਸ਼ਾਹ ਨਾਲ ਲਗਾਇਆ ਜਾ ਰਿਹਾ ਹੈ।

ਗਿਆਨ ਜੋਤੀ ਸਕੂਲ ਦਾਰਾਪੁਰ (ਮੋਗਾ) ਦੀਆਂ ਲੜਕੀਆਂ ਨੇ ਜ਼ੋਨਲ ਖੋ-ਖੋ ਟੂਰਨਾਮੈਂਟ ’ਚ ਤਗਮੇ ਜਿੱਤੇ 15-08-2026
ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-’ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ‘ਤੇ ‘ਅਜੀਤ’ ਉਪ ਦਫ਼ਤਰ ਮੋਗਾ ਵਲੋਂ ਤੀਸਰਾ ਜ਼ਿਲ੍ਹਾ ਪੱਧਰੀ ਵਿਸ਼ਾਲ ਖ਼ੂਨਦਾਨ ਕੈਂਪ 20 ਅਗਸਤ ਦਿਨ ਵੀਰਵਾਰ ਨੂੰ ਸਥਾਨਕ ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਬੜੇ ਉਤਸ਼ਾਹ ਨਾਲ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ‘ਅਜੀਤ’ ਨਾਲ ਗੱਲਬਾਤ ਕਰਦਿਆਂ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਵਾਲਿਆਂ ਨੇ ਕਿਹਾ ਕਿ ਖ਼ੂਨਦਾਨ ਕੈਂਪ ਲਗਾਉਣਾ ਮਨੁੱਖਤਾ ਦੀ ਭਲਾਈ ਲਈ ਸਭ ਤੋਂ ਵੱਡਾ ਕਾਰਜ ਹੈ ਜੋ ਕਿ ‘ਅਜੀਤ’ ਉਪ ਦਫ਼ਤਰ ਮੋਗਾ ਦੀ ਸਮੁੱਚੀ ਟੀਮ ਇੰਚਾਰਜ ਸੁਰਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਿਛਲੇ ਲਗਾਏ ਦੋ ਕੈਂਪਾਂ ਵਿਚ ਵੀ ਸ਼ਮੂਲੀਅਤ ਕੀਤੀ ਸੀ ਤੇ ਸ਼ਹਿਰ ਤੇ ਇਲਾਕੇ ਦੀਆਂ ਸੰਸਥਾਵਾਂ ਤੇ ਨੌਜਵਾਨਾਂ ਵਲੋਂ ਵੱਡੀ ਪੱਧਰ ‘ਤੇ ਖ਼ੂਨਦਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਖ਼ੂਨਦਾਨ ਮਹਾਂਦਾਨ ਹੈ ਜਿਸ ਦਾ ਅਜੇ ਤੱਕ ਕੋਈ ਬਦਲ ਨਹੀਂ ਬਣਿਆ ਤੇ ਨਾ ਹੀ ਕੋਈ ਲੈਬ ਇਸ ਦਾ ਬਦਲ ਲੱਭ ਸਕੀ ਹੈ। ਉਨ੍ਹਾਂ ਕਿਹਾ ਕਿ ‘ਅਜੀਤ’ ਅਖ਼ਬਾਰ ਜਿੱਥੇ ਹੱਕ ਸੱਚ ਦੀ ਆਵਾਜ਼ ਹੈ ਤੇ ਇਸ ਨੇ ਹਮੇਸ਼ਾ ਪੰਜਾਬੀਆਂ ਦੀ ਲੜਾਈ ਅੱਗੇ ਹੋ ਕੇ ਲੜੀ ਹੈ ਤੇ ਇਸ ਦੀ ਭਰੋਸੇਯੋਗਤਾ ‘ਤੇ ਕਿੰਤੂ ਪਰੰਤੂ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਲੋਕਾਂ ਦੀ ਨਬਜ਼ ਨੂੰ ਪਛਾਣਦਾ ਹੈ। ਉਨ੍ਹਾਂ ‘ਅਜੀਤ’ ਨਾਲ ਗੱਲਬਾਤ ਕਰਦਿਆਂ ਭਰੋਸਾ ਦਿੱਤਾ ਕਿ ਉਹ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਲੋਂ ਵੱਡੀ ਗਿਣਤੀ ਵਿਚ ਖ਼ੂਨਦਾਨੀ ਭੇਜਣਗੇ। ਉਨ੍ਹਾਂ ਕਿਹਾ ਕਿ ਸਾਡੇ ਵਲੋਂ ਕੀਤਾ ਗਿਆ ਖ਼ੂਨਦਾਨ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਅ ਸਕਦਾ ਹੈ। ਇਸ ਲਈ ਹਰ ਤੰਦਰੁਸਤ ਇਨਸਾਨ ਨੂੰ ਖ਼ੂਨਦਾਨ ਕਰਨਾ ਚਾਹੀਦਾ ਹੈ ਕਿਉਂਕਿ ਖ਼ੂਨਦਾਨ ਕਰਨ ਨਾਲ ਸਰੀਰ ਵਿਚ ਕੋਈ ਕਮਜ਼ੋਰੀ ਨਹੀਂ ਆਉਂਦੀ ਤੇ 24 ਘੰਟਿਆਂ ਵਿਚ ਨਵਾਂ ਖ਼ੂਨ ਬਣ ਜਾਂਦਾ ਹੈ। ਉਨ੍ਹਾਂ ਆਪਣੇ ਵਲੋਂ ਬਲੂਮਿੰਗ ਬਡਜ਼ ਸਕੂਲ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਉਨ੍ਹਾਂ ਦੀ ਧਰਮ-ਪਤਨੀ ਚੇਅਰਪਰਸਨ ਕਮਲ ਸੈਣੀ ਦਾ ਵੀ ਧੰਨਵਾਦ ਕੀਤਾ ਜੋ ਹਰ ਸਮੇਂ ‘ਅਜੀਤ’ ਅਖ਼ਬਾਰ ਵਲੋਂ ਕਰਵਾਏ ਜਾ ਰਹੇ ਸਮਾਗਮ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹਨ।
ਪਿਛਲੀ ਖ਼ਬਰ 20 ਅਗਸਤ ਨੂੰ ਲਗਾਏ ਜਾ ਰਹੇ ਤੀਸਰੇ ਖ਼ੂਨਦਾਨ ਕੈਂਪ ਨੂੰ ਲੈ ਕੇ ਸ਼ਹਿਰ ਦੀਆਂ ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਦੀ ਹੋਈ ਵਿਸ਼ੇ... ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਸੁਤੰਤਰਤਾ ਦਿਵਸ ਨੂੰ ਸਮਰਪਿਤ ਪੇਂਟਿੰਗ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।