15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਜਥੇਦਾਰ ਤੋਤਾ ਸਿੰਘ ਦੀ ਸੋਚ ਨੂੰ ਅੱਗੇ ਲਿਜਾਣ ਦੇ ਸਮਰੱਥ ਬਰਜਿੰਦਰ ਸਿੰਘ ਮੱਖਣ ਬਰਾੜ- ਸੁਰਜੀਤ ਸਿੰਘ ਲੋਹਾਰਾ

ਕੋਟ ਈਸੇ ਖਾਂ, 14 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਮਰਹੂਮ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਵਲੋਂ ਹਲਕਾ ਧਰਮਕੋਟ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਸਤਿਕਾਰ ਨਾਲ ਯਾਦ ਕਰਦੇ ਹਨ ਤੇ ਉਨ੍ਹਾਂ ਦੇ ਫ਼ਰਜ਼ੰਦ ਪੰਜਾਬ ਸਿਹਤ ਵਿਭਾਗ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਵੀ ਉਨ੍ਹਾਂ ਦੇ ਨਕਸ਼ੇ ਕਦਮਾਂ ‘ਤੇ ਚੱਲਣ ਵਾਲੇ ਦੂਰ ਅੰਦੇਸ਼ੀ ਸੋਚ ਦੇ ਆਗੂ ਹਨ ਤੇ ਉਨ੍ਹਾਂ ਦੀ ਅਗਵਾਈ ਨਾਲ ਹਲਕਾ ਧਰਮਕੋਟ ‘ਚ ਜਥੇਬੰਦੀ ਨੂੰ ਵੱਡਾ ਹੁਲਾਰਾ ਮਿਲ ਰਿਹਾ ਹੈ। ਇਹ ਪ੍ਰਗਟਾਵਾ ਪ੍ਰੈੱਸ ਬਿਆਨ ਰਾਹੀਂ ਅਕਾਲੀ ਦਲ ਐਸ.

ਬਰਜਿੰਦਰ ਸਿੰਘ ਮੱਖਣ ਬਰਾੜ, ਸੁਰਜੀਤ ਸਿੰਘ ਲੁਹਾਰਾ ਸੰਤ ਬਾਬਾ ਭਾਗ ਸਿੰਘ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ ਮਨਾਏ ਗਏ ਤੀਆਂ ਦੇ ਤਿਉਹਾਰ ਮੌਕੇ ਮਿਸ ਤੀਜ ਐਲਾਨੀ ਗਈ ਜਸਮਨਦੀਪ ਕੌਰ ਨਾਲ ਸਕੂਲ ਸਟਾਫ਼। ਤਸਵੀਰਾਂ : ਜਗਰੂਪ ਸਿੰਘ ਮਠਾੜੂ 15-08-2026
ਕੋਟ ਈਸੇ ਖਾਂ, 14 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਮਰਹੂਮ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਵਲੋਂ ਹਲਕਾ ਧਰਮਕੋਟ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਸਤਿਕਾਰ ਨਾਲ ਯਾਦ ਕਰਦੇ ਹਨ ਤੇ ਉਨ੍ਹਾਂ ਦੇ ਫ਼ਰਜ਼ੰਦ ਪੰਜਾਬ ਸਿਹਤ ਵਿਭਾਗ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਵੀ ਉਨ੍ਹਾਂ ਦੇ ਨਕਸ਼ੇ ਕਦਮਾਂ ‘ਤੇ ਚੱਲਣ ਵਾਲੇ ਦੂਰ ਅੰਦੇਸ਼ੀ ਸੋਚ ਦੇ ਆਗੂ ਹਨ ਤੇ ਉਨ੍ਹਾਂ ਦੀ ਅਗਵਾਈ ਨਾਲ ਹਲਕਾ ਧਰਮਕੋਟ ‘ਚ ਜਥੇਬੰਦੀ ਨੂੰ ਵੱਡਾ ਹੁਲਾਰਾ ਮਿਲ ਰਿਹਾ ਹੈ। ਇਹ ਪ੍ਰਗਟਾਵਾ ਪ੍ਰੈੱਸ ਬਿਆਨ ਰਾਹੀਂ ਅਕਾਲੀ ਦਲ ਐਸ.ਸੀ. ਬੈਂਕ ਹਲਕਾ ਧਰਮਕੋਟ ਦੇ ਪ੍ਰਧਾਨ ਸੁਰਜੀਤ ਸਿੰਘ ਲੁਹਾਰਾ ਨੇ ਕਰਦਿਆਂ ਕਿਹਾ ਕਿ ਸਵ: ਜਥੇਦਾਰ ਤੋਤਾ ਸਿੰਘ ਮੌਕੇ ਕਈ ਚੰਗੇ ਪ੍ਰੋਜੈਕਟ ਲਿਆਂਦੇ ਗਏ, ਧਰਮਕੋਟ ਨੂੰ ਤਹਿਸੀਲ ਦਾ ਦਰਜਾ ਦਿਵਾਉਣਾ ਹਲਕੇ ਦੀ ਵੱਡੀ ਪ੍ਰਾਪਤੀ ਸੀ, ਜਿਸ ਤੋਂ ਬਾਅਦ ਧਰਮਕੋਟ ਵਿਖੇ ਆਧੁਨਿਕ ਤਹਿਸੀਲ ਕੰਪਲੈਕਸ ਦਾ ਨਿਰਮਾਣ ਹੋਇਆ। ਇਸੇ ਦੌਰਾਨ ਸਰਕਾਰੀ ਸਿਹਤ ਕੇਂਦਰ (ਪੀ.ਐਚ.ਸੀ.) ਨੂੰ ਮਜ਼ਬੂਤ ਕੀਤਾ ਗਿਆ, ਪਿੰਡ ਕੜਿਆਲ ਵਿਖੇ ਸਰਕਾਰੀ ਕਾਲਜ ਦੀ ਸਥਾਪਨਾ ਹੋਈ ਅਤੇ ਹਲਕੇ ਵਿਚ ਬਿਜਲੀ ਗਰਿੱਡਾਂ ਦੇ ਅਪਗ੍ਰੇਡੇਸ਼ਨ, ਸੜਕਾਂ, ਸੀਵਰੇਜ, ਪਸ਼ੂ ਹਸਪਤਾਲ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਅਨੇਕਾਂ ਵਿਕਾਸ ਕਾਰਜ ਕਰਵਾਏ ਗਏ। ਉਨ੍ਹਾਂ ਕਿਹਾ ਕਿ ਬਾਜੇ ਕੇ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਪੋਲੀਟੈਕਨਿਕ ਕਾਲਜ ਦਾ ਪ੍ਰੋਜੈਕਟ ਵੀ ਜਥੇਦਾਰ ਤੋਤਾ ਸਿੰਘ ਵਲੋਂ ਲਿਆਂਦਾ ਗਿਆ ਸੀ, ਪਰ ਬਾਅਦ ਦੀਆਂ ਸਰਕਾਰਾਂ ਦੇ ਸਮੇਂ ਇਹ ਸਭ ਠੱਪ ਕਰ ਦਿੱਤਾ ਗਿਆ, ਜਿਸ ਕਾਰਨ ਹਲਕੇ ਦੇ ਨੌਜਵਾਨਾਂ ਨੂੰ ਇਸ ਦਾ ਲਾਭ ਨਹੀਂ ਮਿਲਿਆ। ਸੁਰਜੀਤ ਸਿੰਘ ਲੋਹਾਰਾ ਨੇ ਕਿਹਾ ਕਿ ਹੁਣ ਮਰਹੂਮ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਧਰਮਕੋਟ ਵਿਚ ਹੋਰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿੰਡਾਂ ਵਿਚ ਲੋਕ ਮਰਹੂਮ ਜਥੇਦਾਰ ਤੋਤਾ ਸਿੰਘ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਯਾਦ ਕਰਦਿਆਂ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਭਰਪੂਰ ਹੁੰਗਾਰਾ ਦੇ ਰਹੇ ਹਨ।
ਪਿਛਲੀ ਖ਼ਬਰ ਯੂ.ਕੇ. ਇੰਟਰਨੈਸ਼ਨਲ ਸਕੂਲ ’ਚ ਮਨਾਇਆ ਗਿਆ ਰਾਸ਼ਟਰੀ ਤਿਉਹਾਰ ‘ਸੁਤੰਤਰਤਾ ਦਿਵਸ’ ਅਗਲੀ ਖ਼ਬਰ ਬੀ.ਆਰ.ਸੀ. ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਨੰਨੇ-ਮੁੰਨੇ ਵਿਦਿਆਰਥੀਆਂ ਨੇ ਪੂਲ ਪਾਰਟੀ ਦਾ ਲਿਆ ਭਰਪੂਰ ਆਨੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।