15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਦਸਮੇਸ਼ ਸਕੂਲ ਬਿਲਾਸਪੁਰ ’ਚ ਮਨਾਇਆ ਆਜ਼ਾਦੀ ਦਿਵਸ *ਮਹਾਨ ਸ਼ਹੀਦਾਂ ਤੇ ਦੇਸ਼ ਭਗਤਾਂ ਨੂੰ ਪੇਸ਼ ਕੀਤੇ ਸ਼ਰਧਾ ਦੇ ਫ਼ੁੱਲ

ਨਿਹਾਲ ਸਿੰਘ ਵਾਲਾ, 14 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਦੇਸ਼ ਦਾ ਆਜ਼ਾਦੀ ਦਿਹਾੜਾ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਨੇ ਤਿਰੰਗੇ ਨੂੰ ਸਲਾਮੀ ਦਿੱਤੀ ਅਤੇ ਪਰੇਡ ਵਿਚ ਸ਼ਮੂਲੀਅਤ ਕੀਤੀ।

ਐਸ.ਡੀ.ਐਮ. ਗਗਨਦੀਪ ਨਿਹਾਲ ਸਿੰਘ ਵਾਲਾ ਨੂੰ ਮੰਗ ਪੱਤਰ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਤੇ ਹੋਰ| ਤਸਵੀਰ: ਸੁਖਦੇਵ ਸਿੰਘ ਖਾਲਸਾ 15-08-2026
ਨਿਹਾਲ ਸਿੰਘ ਵਾਲਾ, 14 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਦੇਸ਼ ਦਾ ਆਜ਼ਾਦੀ ਦਿਹਾੜਾ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਨੇ ਤਿਰੰਗੇ ਨੂੰ ਸਲਾਮੀ ਦਿੱਤੀ ਅਤੇ ਪਰੇਡ ਵਿਚ ਸ਼ਮੂਲੀਅਤ ਕੀਤੀ। ਝੰਡਾ ਲਹਿਰਾਉਣ ਦੀ ਰਸਮ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਨਿਭਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮਹਾਨ ਦੇਸ਼ ਭਗਤਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ ਦੀ ਬਦੌਲਤ ਸਾਡਾ ਦੇਸ਼ ਆਜ਼ਾਦ ਹੋਇਆ ਹੈ। ਸਾਡਾ ਸਿਰ ਸ਼ਰਧਾ ਤੇ ਸਤਿਕਾਰ ਨਾਲ ਅਜਿਹੇ ਦੇਸ਼ ਪ੍ਰੇਮੀਆਂ ਅੱਗੇ ਝੁਕਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ਹੀਦਾਂ ਦੀਆਂ ਜੀਵਨੀਆਂ ਤੋਂ ਪ੍ਰੇਰਨਾ ਲੈਣ ਦੀ ਸਲਾਹ ਦਿੱਤੀ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਆਪਣੇ ਸੰਦੇਸ਼ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਦੇ ਨਾਲੋ-ਨਾਲ ਸਮਾਜ ਅਤੇ ਰਾਸ਼ਟਰ ਦੀ ਭਲਾਈ ਲਈ ਕਾਰਜਸ਼ੀਲ ਹੋਣ ਦਾ ਸੱਦਾ ਦਿੱਤਾ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਆਪਣੇ ਪੈਗ਼ਾਮ ਵਿਚ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜ਼ਿੰਦਗੀਆਂ ਨਿਛਾਵਰ ਕਰਨ ਵਾਲੇ ਸਾਡੇ ਅਸਲ ਨਾਇਕ ਹਨ। ਵਾਈਸ ਪ੍ਰਿੰਸੀਪਲ ਮੈਡਮ ਮੀਨਾ ਜੈਨ ਨੇ ਦੇਸ਼ ਭਗਤਾਂ ਵਲੋਂ ਦਰਸਾਏ ਮਾਰਗ ‘ਤੇ ਚੱਲਣ ਦੀ ਸਲਾਹ ਦਿੱਤੀ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਐਨ. ਐਸ.ਐਸ. ਯੂਨਿਟ ਦੇ ਵਲੰਟੀਅਰਾਂ ਨੂੰ ਲੋਕ ਸੇਵਾ ਲਈ ਸਮਾਂ ਕੱਢਣ ਦੀ ਅਪੀਲ ਕੀਤੀ। ਇਸ ਸਮੇਂ ਵਲੰਟੀਅਰਾਂ ਨੇ ਦੇਸ਼ ਭਗਤ ਦੇ ਜਜ਼ਬੇ ਨਾਲ ਓਤਪੋਤ ਰਚਨਾਵਾਂ ਪੇਸ਼ ਕੀਤੀਆਂ।
ਪਿਛਲੀ ਖ਼ਬਰ ਗੁਰੂ ਦੋਖੀ ਨਕਲੀ ਨਿਹੰਗ ਵਲੋਂ ਸੁਖਬੀਰ ਸਿੰਘ ਬਾਦਲ ਉੱਪਰ ਕੀਤਾ ਕਾਤਲਾਨਾ ਹਮਲਾ ਅਤਿ ਨਿੰਦਣਯੋਗ ਅਜੇ ਤਾਂ ਗੱਠਜੋੜ ਵੀ ਨਹ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਖੇਤਰੀ ਪਾਰਟੀ ਨੂੰ ਕਮਜ਼ੋਰ ਕਰਨ ਦਾ ਮਨਸੂਬਾ-ਜਥੇ. ਮਾਹਲਾ, ਤਲਵੰਡੀ ਭੰਗੇਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।