15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਜਨਮ ਦਿਨ ਬੂਟਾ ਲਗਾ ਕੇ ਮਨਾਇਆ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਰਾਜ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ. ਐਸ.

ਅਜੀਤ ਡੈਸਕ 15-08-2026
ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਰਾਜ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਆਪਣਾ ਜਨਮ ਦਿਨ ਸੰਸਥਾ ਵਿਚ ਬੂਟਾ ਲਗਾ ਕੇ ਮਨਾਇਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਨਿਯਮਿਤ ਦੇਖਭਾਲ ਕਰਨ ਦਾ ਸੰਦੇਸ਼ ਦਿੱਤਾ। ਪ੍ਰਵੀਨ ਗਰਗ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਪਾਣੀ, ਹਵਾ, ਮਿੱਟੀ ਅਤੇ ਧੁਨੀ ਪ੍ਰਦੂਸ਼ਣ ਲਗਾਤਾਰ ਵੱਧ ਰਿਹਾ ਹੈ, ਜਿਸ ਦਾ ਮਨੁੱਖੀ ਸਿਹਤ ਅਤੇ ਕੁਦਰਤੀ ਵਾਤਾਵਰਨ ‘ਤੇ ਗੰਭੀਰ ਪ੍ਰਭਾਵ ਪੈ ਰਿਹਾ ਹੈ। ਧਰਤੀ ਨੂੰ ਸੁਰੱਖਿਅਤ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਨ ਪ੍ਰਦਾਨ ਕਰਨ ਲਈ ਹਰ ਵਿਅਕਤੀ ਨੂੰ ਘੱਟੋ-ਘੱਟ ਇਕ ਬੂਟਾ ਲਗਾ ਕੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲੈਣਾ ਚਾਹੀਦਾ ਹੈ। ਇਸ ਮੌਕੇ ਸੰਸਥਾ ਦੇ ਸਕੱਤਰ ਇੰਜ: ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ, ਡੀਨ ਇੰਜ: ਜਸਪ੍ਰੀਤ ਇੰਦਰ ਸਿੰਘ, ਡਾ. ਜੀ.ਐਸ. ਸ਼ਰਮਾ, ਡਾ. ਸ਼ਮਸ਼ੇਰ ਸਿੰਘ, ਡਾ. ਬਾਲਕ ਦਾਸ ਕੁੜਮੀ, ਡਾ. ਸੌਰਭ ਕੋਸੇ, ਡਾ. ਸੰਤ ਕੁਮਾਰ ਵਰਮਾ, ਡਾ. ਭੀਮਾਕਿਰਨ, ਡਾ. ਵੇਦਪਾਲ, ਡਾ. ਖੜਗ ਰਾਜ, ਡਾ. ਸਿਧਾਰਥ ਮਹਿਨ, ਡਾ. ਅਮਨਦੀਪ ਸਿੰਘ, ਡਾ. ਵਿਵੇਕ ਅਸਾਠੀ, ਡਾ. ਸ਼ੁਭਮ ਠਾਕੁਰ, ਡਾ. ਮਾਧਵ ਦਿਵੇਦੀ, ਡਾ. ਸ਼ੁਭਮ ਸਿੰਘ, ਡਾ. ਪ੍ਰੀਤੀ ਪਟੇਲ, ਡਾ. ਨਿਧੀ, ਡਾ. ਸੰਜੀਵ ਕੁਮਾਰ, ਸੀਮਾ ਬਰਾੜ, ਸਾਨੀਆ ਗਰੋਵਰ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਚੇਅਰਮੈਨ ਪ੍ਰਵੀਨ ਗਰਗ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਲੰਮੀ ਉਮਰ, ਚੰਗੀ ਸਿਹਤ ਅਤੇ ਖ਼ੁਸ਼ਹਾਲ ਜੀਵਨ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਵਲੋਂ ਜੀ.ਐਮ. ਸੁਖਜੀਤ ਸਿੰਘ ਗਰੇਵਾਲ ਸਨਮਾਨਿਤ ਅਗਲੀ ਖ਼ਬਰ ਡਾ. ਕਿਚਲੂ ਪਬਲਿਕ ਸਕੂਲ ਵਿਚ ਯੂਥ ਦਿਵਸ ਮੌਕੇ ਆਜ਼ਾਦੀ ਸੰਗਰਾਮ ਦੀਆਂ ਮਹਿਲਾ ਨਾਇਕਾਵਾਂ ਦੇ ਬਲੀਦਾਨ ਤੇ ਸੰਘਰਸ਼ ਨੂੰ ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।