ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ
ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਗੁਰਮੇਲ ਸਿੰਘ ਭਿੰਡਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੇ ਕਮਿਸ਼ਨ ਦੀ ਰਿਪੋਰਟ ਜਲਦੀ ਜਾਰੀ ਕਰ ਕੇ ਲਾਗੂ ਕੀਤੀ ਜਾਵੇ, ਡੀ. ਏ.
ਸ
ਸੰਤ ਵਿਸਾਖਾ ਸਿੰਘ ਸਕੂਲ ਦੇ ਜੇਤੂ ਵਿਦਿਆਰਥੀਆਂ ਨਾਲ ਵਾਈਸ ਪ੍ਰਿੰਸੀਪਲ ਬਰਜੀਤ ਕੌਰ ਤੇ ਹੋਰ। ਤਸਵੀਰ : ਅਮੋਲਕ ਸਿੰਘ ਕਲਸੀ
15-08-2026
ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਗੁਰਮੇਲ ਸਿੰਘ ਭਿੰਡਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੇ ਕਮਿਸ਼ਨ ਦੀ ਰਿਪੋਰਟ ਜਲਦੀ ਜਾਰੀ ਕਰ ਕੇ ਲਾਗੂ ਕੀਤੀ ਜਾਵੇ, ਡੀ.ਏ. ਦੀਆਂ ਕਿਸ਼ਤਾਂ ਦਾ ਰਹਿੰਦਾ ਬਕਾਇਆ ਜਲਦੀ ਨਗਦ ਦਿੱਤਾ ਜਾਵੇ, ਜਨਵਰੀ 2017 ਤੋਂ ਬਣਦੀ ਡੀ.ਏ. ਦੀ ਕਿਸ਼ਤ ਜਾਰੀ ਕੀਤੀ ਜਾਵੇ, ਜਨਵਰੀ 2006 ਤੋਂ ਅਫ਼ਸਰਾਂ ਦੀ ਤਰ੍ਹਾਂ ਮੁਲਾਜ਼ਮਾਂ ਦੀ ਪੈਨਸ਼ਨ ਵੀ 2.61 ਦੇ ਗੁਣਾਂਕ ਨਾਲ ਸੋਧੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਸਕੀਮ ਬਹਾਲ ਕੀਤੀ ਜਾਵੇ, ਖ਼ਾਲੀ ਪੋਸਟਾਂ ਪੱਕੇ ਤੌਰ ‘ਤੇ ਪੂਰੇ ਗਰੇਡ ਵਿਚ ਭਰੀਆਂ ਜਾਣ, ਇਕ ਕੇਡਰ ਵਿਚੋਂ ਇਕੋ ਜਿੰਨੀ ਤਨਖ਼ਾਹ ਤੇ ਇਕੋ ਜਿੰਨੀ ਪੈਨਸ਼ਨ ਦਿੱਤੀ ਜਾਵੇ, ਪੈਨਸ਼ਨਰਾਂ ਦੇ ਪਿਛਲੇ ਸਮੇਂ ਦੇ ਮੈਡੀਕਲ ਬਿੱਲਾਂ ਦਾ ਭੁਗਤਾਨ ਜਲਦੀ ਕੀਤਾ ਜਾਵੇ, ਸੇਵਾ-ਮੁਕਤ ਮੁਲਾਜ਼ਮਾਂ ਨੂੰ ਬੱਸ ਸਫ਼ਰ ਦੀ ਮੁਫ਼ਤ ਸਹੂਲਤ ਦਿੱਤੀ ਜਾਵੇ, ਮੈਡੀਕਲ ਭੱਤਾ ਵਧਾ ਕੇ 2500 ਰੁਪਏ ਮਹੀਨਾ ਕੀਤਾ ਜਾਵੇ, ਸੇਵਾ-ਮੁਕਤ ਮੁਲਾਜ਼ਮਾਂ ਨੂੰ ਹਾਊਸ ਰੈਂਟ ਦਿੱਤਾ ਜਾਵੇ। ਮੀਟਿੰਗ ਵਿਚ ਹਰਬੰਸ ਲਾਲ, ਨਿਰਮਲ ਸਿੰਘ, ਅਮਰਜੀਤ ਸਿੰਘ, ਮਲਕੀਤ ਸਿੰਘ ਗਿੱਲ, ਭਾਗ ਸਿੰਘ, ਜਗਜੀਤ ਸਿੰਘ, ਕਸ਼ਮੀਰ ਸਿੰਘ, ਪ੍ਰੀਤਮ ਸਿੰਘ, ਦਰਸ਼ਨ ਸਿੰਘ ਮੱਲ੍ਹੀ, ਹਰਪ੍ਰੀਤ ਸਿੰਘ, ਪਰਮਜੀਤ ਸਿੰਘ, ਪ੍ਰੀਤਮ ਸਿੰਘ, ਸੁਖਮੰਦਰ ਸਿੰਘ, ਬਲਵਿੰਦਰ ਸਿੰਘ, ਬਲਦੇਵ ਸਿੰਘ, ਕੁਲਦੀਪ ਸਿੰਘ, ਦਰਸ਼ਨ ਸਿੰਘ ਬਰਾੜ ਸੂਬਾ ਮੀਤ ਪ੍ਰਧਾਨ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।