18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

4 ਕਿੱਲੋ 500 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਗ੍ਰਿਫ਼ਤਾਰ

ਮੋਗਾ, 17 ਅਗਸਤ (ਗੁਰਤੇਜ ਸਿੰਘ ਬੱਬੀ)-ਸੀ. ਆਈ.

ਅਜੀਤ ਡੈਸਕ 18-08-2026
ਮੋਗਾ, 17 ਅਗਸਤ (ਗੁਰਤੇਜ ਸਿੰਘ ਬੱਬੀ)-ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਇਕ ਨਸ਼ਾ ਤਸਕਰ ਨੂੰ 04 ਕਿੱਲੋ 500 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ। ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਐਸ. ਪੀ. ਇਨਵੈਸਟੀਗੇਸ਼ਨ ਬਾਲ ਕ੍ਰਿਸ਼ਨ ਸਿੰਗਲਾ, ਐਸ.ਪੀ. ਹੈੱਡਕੁਆਟਰ ਸਨਦੀਪ ਸਿੰਘ ਮੰਡ, ਡੀ.ਐਸ.ਪੀ.ਡੀ. ਗੁਰਪ੍ਰੀਤ ਸਿੰਘ ਸਰਾਂ ਅਤੇ ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਅਨਵਰ ਅਲੀ, ਸੀ.ਆਈ.ਏ. ਸਟਾਫ਼ ਮੋਗਾ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਜਦ ਸਬ ਇੰਸਪੈਕਟਰ ਸਤਨਾਮ ਸਿੰਘ ਪੁਲਿਸ ਪਾਰਟੀ ਨਾਲ ਪਿੰਡ ਮਹਿਣਾ ਤੋਂ ਬੱਧਨੀ ਕਲਾਂ ਦੇ ਏਰੀਆ ਵਿਚ ਸੱਕੀ ਵਿਅਕਤੀਆਂ ਦੀ ਤਲਾਸ਼ ਵਿਚ ਗਸ਼ਤ ਲਗਾ ਰਹੇ ਸਨ ਤਾਂ ਜਦ ਪੁਲਿਸ ਪਾਰਟੀ ਮੋਗਾ ਬਰਨਾਲਾ ਹਾਈਵੇ ਤੇ ਪਿੰਡ ਬੁੱਟਰ ਕੋਲ ਪਹੁੰਚੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਪ੍ਰੇਮ ਮਸੀਹ ਪੁੱਤਰ ਮੰਗਾ ਮਸੀਹ ਵਾਸੀ ਪਿੰਡ ਹਾਂਸਪੁਰ ਥਾਣਾ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਜੋ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਹੁਣ ਉਹ ਬੱਧਨੀ ਕਲਾਂ ਦੀ ਨਹਿਰ ਦੇ ਪੁਲ ਤੇ ਖੜ੍ਹਾ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ ਤਾਂ ਮਿਲੀ ਸੂਚਨਾ ਦੇ ਆਧਾਰ ਤੇ ਜਦ ਪੁਲਿਸ ਨੇ ਰੇਡ ਕੀਤੀ ਤਾਂ ਉਕਤ ਨਸ਼ਾ ਤਸਕਰ ਨੂੰ 04 ਕਿੱਲੋ 500 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਅਤੇ ਉਸ ਖ਼ਿਲਾਫ਼ ਥਾਣਾ ਬੱਧਨੀ ਕਲਾਂ ਵਿਚ ਐਨ.ਡੀ. ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਦੋਸ਼ੀ ਨੂੰ ਮਾਣਯੋਗ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਸ ਕੋਲੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਸਕੇ ਅਤੇ ਦੋਸ਼ੀ ਕੋਲੋਂ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ ।
ਪਿਛਲੀ ਖ਼ਬਰ ਵਾਰਡ ਨੰਬਰ 7 ਵਿਚ ਕਈ ਪਰਿਵਾਰ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ-ਵਿਧਾਇਕ ਡਾ. ਅਮਨਦੀਪ ਕੌਰ... ਅਗਲੀ ਖ਼ਬਰ ਚਿੰਤਪੁਰਨੀ ਮੇਲੇ ਤੋਂ ਵਾਪਸ ਆਉਂਦੇ ਸਮੇਂ ਸੜਕ ਹਾਦਸੇ ਵਿਚ ਮੋਗਾ ਦੇ ਦੋ ਨੌਜਵਾਨਾਂ ਦੀ ਮੌਤ ਮੋਗਾ ਸ਼ਹਿਰ ਵਿਚ ਛਾਈ ਸੋਗ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।