19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਆਜ਼ਾਦੀ ਦਿਵਸ ਮੌਕੇ ਗੁਰਮੁਖ ਸਿੰਘ ਦਾ ਵਿਸ਼ੇਸ਼ ਸਨਮਾਨ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਆਜ਼ਾਦੀ ਦਿਵਸ ਦੇ ਪਵਿੱਤਰ ਮੌਕੇ ‘ਤੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਗੁਰਮੁਖ ਸਿੰਘ, ਸੀ.

ਅਜੀਤ ਡੈਸਕ 18-08-2026
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਆਜ਼ਾਦੀ ਦਿਵਸ ਦੇ ਪਵਿੱਤਰ ਮੌਕੇ ‘ਤੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਗੁਰਮੁਖ ਸਿੰਘ, ਸੀ.ਐਚ.ਟੀ. ਅਤੇ ਜ਼ਿਲ੍ਹਾ ਸਕੱਤਰ ਐਲੀਮੈਂਟਰੀ ਟੀਚਰਜ਼ ਯੂਨੀਅਨ ਨੂੰ ਉਨ੍ਹਾਂ ਵਲੋਂ ਸਿੱਖਿਆ ਦੇ ਖੇਤਰ ਵਿਚ ਨਿਭਾਈ ਜਾ ਰਹੀ ਸਮਰਪਿਤ ਅਤੇ ਸ਼ਲਾਘਾਯੋਗ ਭੂਮਿਕਾ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਗੁਰਮੁਖ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਅਧਿਆਪਕ ਸਮਾਜ ਦੀ ਨਵੀਂ ਪੀੜ੍ਹੀ ਨੂੰ ਸਿੱਖਿਅਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਿੱਖਿਆ ਦੇ ਖੇਤਰ ਵਿਚ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਾਲੇ ਅਧਿਆਪਕਾਂ ਦਾ ਸਨਮਾਨ ਹੋਰਨਾਂ ਲਈ ਵੀ ਪ੍ਰੇਰਨਾ ਦਾ ਸਰੋਤ ਬਣਦਾ ਹੈ। ਗੁਰਮੁਖ ਸਿੰਘ ਨੇ ਇਸ ਸਨਮਾਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਭਵਿੱਖ ਵਿਚ ਹੋਰ ਵੀ ਤਨਦੇਹੀ ਨਾਲ ਸਿੱਖਿਆ ਅਤੇ ਅਧਿਆਪਕ ਭਾਈਚਾਰੇ ਦੀ ਸੇਵਾ ਕਰਨ ਲਈ ਪ੍ਰੇਰਨਾ ਹੈ। ਇਸ ਸਨਮਾਨ ‘ਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਆਗੂਆਂ ਅਤੇ ਸਮੂਹ ਅਧਿਆਪਕ ਭਾਈਚਾਰੇ ਵਲੋਂ ਗੁਰਮੁਖ ਸਿੰਘ ਨੂੰ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਗਈਆਂ।
ਪਿਛਲੀ ਖ਼ਬਰ ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਮਾਵਾਂ ਨਾਲ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਬੇਹੱਦ ਨਿੰਦਣਯੋਗ-ਭਾਈ ਦਰਸ਼ਨ ਸਿੰਘ ਥਰਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।