18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪਾਥਵੇਅਜ਼ ਸਕੂਲ ਨੇ 29ਵੀਂਆਂ ਜ਼ੋਨ ਖੇਡਾਂ ਅੰਡਰ-17 ਬੈਡਮਿੰਟਨ ’ਚ ਜਿੱਤਿਆ ਸੋਨ ਤਗਮਾ

ਕੋਟ ਈਸੇ ਖਾਂ, 17 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਦੀ ਬੈਡਮਿੰਟਨ ਟੀਮ ਨੇ ਜ਼ੋਨ ਖੇਡਾਂ 2026 ‘ਚ ਗੋਲਡ ਮੈਡਲ ਜਿੱਤ ਕੇ ਇਲਾਕੇ ਵਿਚ ਪਾਥਵੇਅਜ਼ ਦਾ ਨਾਮ ਰੌਸ਼ਨ ਕੀਤਾ। ਇਹ ਖੇਡਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਹੋਈਆਂ।

ਅਜੀਤ ਡੈਸਕ 18-08-2026
ਕੋਟ ਈਸੇ ਖਾਂ, 17 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਦੀ ਬੈਡਮਿੰਟਨ ਟੀਮ ਨੇ ਜ਼ੋਨ ਖੇਡਾਂ 2026 ‘ਚ ਗੋਲਡ ਮੈਡਲ ਜਿੱਤ ਕੇ ਇਲਾਕੇ ਵਿਚ ਪਾਥਵੇਅਜ਼ ਦਾ ਨਾਮ ਰੌਸ਼ਨ ਕੀਤਾ। ਇਹ ਖੇਡਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਹੋਈਆਂ। ਇਨ੍ਹਾਂ ਖੇਡਾਂ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਪਾਥਵੇਅਜ਼ ਨੇ ਜੋਨ ਖੇਡਾਂ ਵਿਚ ਗੋਲਡ ਮੈਡਲ ਜਿੱਤ ਕੇ ਜ਼ਿਲ੍ਹਾ ਲੈਵਲ ਖੇਡਾਂ ਲਈ ਆਪਣੀ ਜਗ੍ਹਾ ਪੱਕੀ ਕੀਤੀ। ਪ੍ਰਿੰਸੀਪਲ ਅਸ਼ੀਸ਼ ਡੇਗਵੇਕਰ ਅਤੇ ਵਾਇਸ ਪ੍ਰਿੰਸੀਪਲ ਮਾਲਵਿਕਾ ਡੇਗਵੇਕਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਸ ਜਿੱਤ ਦਾ ਸਿਹਰਾ ਕੋਚ ਰਾਜਵੀਰ ਸਿੰਘ ਐਚ.ਓ. ਡੀ. ਫਿਜ਼ੀਕਲ ਐਜੂਕੇਸ਼ਨ ਡਿਪਾਰਟਮੈਂਟ ਤੇ ਬੱਚਿਆਂ ਦੀ ਸਖ਼ਤ ਮਿਹਨਤ ਦੇ ਸਿਰ ਕੀਤਾ। ਇਸ ਮੌਕੇ ਸਕੂਲ ਚੇਅਰਮੈਨ ਸੁਰਜੀਤ ਸਿੰਘ ਸਿੱਧੂ, ਪ੍ਰੈਜ਼ੀਡੈਂਟ ਡਾ. ਅਨਿਲਜੀਤ ਕੰਬੋਜ, ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਡਾ. ਚਾਹਤ ਕੰਬੋਜ, ਸਤਨਾਮ ਸਿੰਘ ਸੌਂਦ, ਗੁਰਪ੍ਰੀਤ ਸਿੰਘ ਸਿੱਧੂ ਸਾਬਕਾ ਕੌਂਸਲਰ, ਜੋਗਿੰਦਰ ਸਿੰਘ ਸਾਬਕਾ ਸਰਪੰਚ, ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ।
ਪਿਛਲੀ ਖ਼ਬਰ ਬਾਬਾ ਕੁੰਦਨ ਸਿੰਘ ਕਾਲਜ ਮੁਹਾਰ ਵਿਖੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਤੁਰ ਗਿਆ ਕਬੱਡੀ ਜਗਤ ਦਾ ਮਹਾਂਰਥੀ ਗੋਰਾ ਸਮਾਲਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।