19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਰਵਾਨਾ

ਨਿਹਾਲ ਸਿੰਘ ਵਾਲਾ, 18 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਐਸ. ਡੀ.

ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋ ਵਿਖੇ ਮਨਾਏ ਗਏ ਆਜ਼ਾਦੀ ਦਿਵਸ ਮੌਕੇ ਦੇਸ਼ ਭਗਤੀ ਨਾਲ ਸਬੰਧਿਤ ਬਣਾਏ ਚਾਰਟ ਦੀ ਪੇਸ਼ਕਾਰੀ ਕਰਦੀਆਂ ਹੋਈਆਂ ਵਿਦਿਆਰਥਣਾਂ। ਤਸਵੀਰ : ਸੁਖਦੇਵ ਸਿੰਘ ਖ਼ਾਲਸਾ 19-08-2026
ਨਿਹਾਲ ਸਿੰਘ ਵਾਲਾ, 18 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਐਸ.ਡੀ.ਐਸ. ਵਿੱਦਿਅਕ ਸੰਸਥਾ ਲੋਪੋ ਦੇ ਪ੍ਰਧਾਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੇ ਅਸ਼ੀਰਵਾਦ ਨਾਲ ਸੰਥਾਵਾਂ ਦੇ ਉਪ ਪ੍ਰਧਾਨ ਬੀਬੀ ਕਰਮਜੀਤ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਭਗੀਰਥ ਸਿੰਘ ਗਿੱਲ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ‘ਚ ਸੁਤੰਤਰਤਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸੰਬੰਧਿਤ ਚਾਰਟ ਬਣਾਏ। ਵਿਦਿਆਰਥੀਆਂ ਨੇ ਦੇਸ਼ ਦੀ ਆਜ਼ਾਦੀ ਬਾਰੇ ਭਾਸ਼ਣ, ਕਵਿਤਾਵਾਂ ਅਤੇ ਦੇਸ਼ ਭਗਤੀ ਨਾਲ ਸੰਬੰਧਿਤ ਗੀਤ ਪੇਸ਼ ਕਰਦਿਆਂ ਆਜ਼ਾਦੀ ਦਿਹਾੜੇ ਦੀ ਮਹੱਤਤਾ ਬਾਰੇ ਆਪਣੀਆਂ ਭਾਵਨਾਵਾਂ ਪ੍ਰਗਟਾਈਆਂ। ਚਾਰਟ ਮੇਕਿੰਗ ਮੁਕਾਬਲੇ ‘ਚ ਜੀ.ਐਨ.ਐਮ. ਭਾਗ ਪਹਿਲਾ ‘ਚੋਂ ਸਿਮਰਨਜੀਤ ਕੌਰ ਨੇ ਪਹਿਲਾ ਸਥਾਨ, ਸੁਨੀਤ ਕੌਰ ਨੇ ਦੂਜਾ ਸਥਾਨ ਅਤੇ ਮਨੀਸ਼ਾ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਨਰਸਿੰਗ ਸਕੂਲ ਦੇ ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਬਹੁਤ ਸਾਰੇ ਪੰਜਾਬੀਆਂ ਨੇ ਮਹਾਨ ਕੁਰਬਾਨੀਆਂ ਕਰਕੇ ਸਾਨੂੰ ਆਜ਼ਾਦੀ ਦਾ ਨਿੱਘ ਲੈ ਕੇ ਦਿੱਤਾ। ਸੰਸਥਾ ਦੇ ਡਾਇਰੈਕਟਰ ਡਾ. ਗੋਬਿੰਦ ਸਿੰਘ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦੇ ਮਨੋਰਥ ਬਾਰੇ ਦੱਸਿਆ ਅਤੇ ਜੀਵਨ ‘ਚ ਚੰਗੀਆਂ ਕਦਰਾਂ ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਸਟਾਫ਼ ਮੈਂਬਰ ਮੈਡਮ ਗਗਨਦੀਪ ਕੌਰ, ਸੰਦੀਪ ਕੌਰ, ਹਰਦੀਪ ਕੌਰ, ਮਨਪ੍ਰੀਤ ਕੌਰ, ਸਰਬਜੀਤ ਕੌਰ, ਜਸਪਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਅਤੇ ਆਈ. ਐੱਸ. ਐੱਫ. ਸੀ. ਪੀ. ਆਰ. ਵਿਖੇ 80ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ‘ ਅਜੀਤ’ ਉਪ ਦਫ਼ਤਰ ਵਲੋਂ ਬਲੂਮਿੰਗ ਬਡਜ਼ ਸਕੂਲ ’ਚ ਤੀਸਰਾ ਖ਼ੂਨਦਾਨ ਕੈਂਪ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।