19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਟਰਾਲੀ ਯੂਨੀਅਨ ਮੋਗਾ ਦੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਸੰਬੰਧੀ ਕੀਤਾ ਜਾਗਰੂਕ

ਮੋਗਾ, 18 ਅਗਸਤ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਮਨਮੋਹਨ ਸਰਨਾ ਡੀ. ਐਸ.

ਅਜੀਤ ਡੈਸਕ 19-08-2026
ਮੋਗਾ, 18 ਅਗਸਤ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਮਨਮੋਹਨ ਸਰਨਾ ਡੀ.ਐਸ.ਪੀ. ਟਰੈਫ਼ਿਕ ਮੋਗਾ ਦੀ ਰਹਿਨੁਮਾਈ ਹੇਠ ਟਰਾਲੀ ਯੂਨੀਅਨ ਮੋਗਾ ਦੇ ਡਰਾਈਵਰਾਂ ਨੂੰ ਟਰੈਫ਼ਿਕ ਚਿੰਨ੍ਹਾਂ ਸਬੰਧੀ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, 112 ਹੈਲਪ ਲਾਈਨ ਨੰਬਰ, ਨਸ਼ਿਆਂ ਤੋਂ ਦੂਰ ਰਹਿਣ ਅਤੇ ਸਾਈਬਰ ਕ੍ਰਾਈਮ ਰਾਹੀ ਹੋ ਰਹੀਆਂ ਠੱਗੀਆਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਏ.ਐਸ.ਆਈ. ਰਾਜਵਰਿੰਦਰ ਸਿੰਘ ਟ੍ਰੈਫਿਕ ਸਟਾਫ਼ ਅਤੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਸਟਾਫ਼ ਮੋਗਾ ਨੇ ਸੰਬੋਧਨ ਕਰਦਿਆਂ ਸਾਰਿਆਂ ਨੂੰ ਟਰੈਫ਼ਿਕ ਚਿੰਨ੍ਹਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰੋ, ਅਪਣੇ ਡਰਾਈਵਿੰਗ ਲਾਇਸੈਂਸ ਬਣਵਾਓ, ਓਵਰ ਸਪੀਡ ਵਹੀਕਲ ਨਾ ਚਲਾਉ, ਦੋ ਪਈਆ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕਰੋ, ਨਸ਼ਾ ਕਰਕੇ ਵਹੀਕਲ ਨਾ ਚਲਾਉ, ਵਹੀਕਲਾਂ ਦੇ ਡਾਕੂਮੈਂਟਸ ਪੂਰੇ ਰੱਖੋ ਅਤੇ 112 ਹੈਲਪ ਲਾਈਨ ਨੰਬਰ ਸਬੰਧੀ ਵੀ ਵਿਸਥਾਰ ਪੂਰਵਕ ਜਾਗਰੂਕ ਕੀਤਾ। ਹੈਡਕਾਂਸਟੇਬਲ ਸੁਖਜਿੰਦਰ ਸਿੰਘ ਟਰੈਫ਼ਿਕ ਸਟਾਫ਼ ਨੇ ਸਾਰਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਅਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਦੀ ਅਪੀਲ ਕੀਤੀ। ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਸਾਈਬਰ ਸੈਲ ਹੈਲਪ ਲਾਈਨ ਨੰਬਰ 1930 ਸਬੰਧੀ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਟਰਾਲੀ ਯੂਨੀਅਨ ਪ੍ਰਧਾਨ ਸ਼ਿੰਗਾਰਾ ਸਿੰਘ, ਸੈਕਟਰੀ ਦਾਰਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਦੇ ਮਿਲਾਪ ਲਈ ਸਿਮਰਨ ਕਰਨਾ ਜ਼ਰੂਰੀ-ਮਹੰਤ ਨਿਰਭੈ ਦਾਸ ਅਗਲੀ ਖ਼ਬਰ ਸਾਬਕਾ ਸੂਬੇਦਾਰ ਮੇਜਰ ਸੇਵਾ ਸਿੰਘ ਗਿੱਲ ਨਮਿੱਤ ਅੰਤਿਮ ਅਰਦਾਸ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।