19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਐਨ.ਸੀ.ਸੀ. ਗਤੀਵਿਧੀਆਂ ’ਚ ਹੇਮਕੁੰਟ ਸਕੂਲ ਦੀ ਸਰਦਾਰੀ ਬਰਕਰਾਰ

ਫਤਿਹਗੜ੍ਹ ਪੰਜਤੂਰ, 18 ਅਗਸਤ (ਜਸਵਿੰਦਰ ਸਿੰਘ ਪੋਪਲੀ)-ਸਥਾਨਕ ਕਸਬੇ ਦੇ ਧਰਮਕੋਟ ਰੋਡ ’ਤੇ ਬਣੇ ਪਾਰਕ ਦੇ ਨਜ਼ਦੀਕ ਸਥਿਤ ਖੇਤ ਵਿਚ ਬਣੀ ਕੋਠੀ ਨੂੰ ਅਣਪਛਾਤੇ ਚੋਰਾਂ ਵਲੋਂ ਨਿਸ਼ਾਨਾ ਬਣਾਉਂਦਿਆਂ ਕਰੀਬ ਸੱਤ-ਅੱਠ ਤੋਲੇ ਸੋਨੇ ਦੇ ਗਹਿਣੇ ਅਤੇ 30 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਰ ਦੇ ਮਾਲਕ ਕੁਲਦੀਪ ਸਿੰਘ ਪੁੱਤਰ ਰਸ਼ਪਾਲ ਸਿੰਘ ਸੋਢੀ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਬੀਤੇ ਦਿਨ ਦੁਪਹਿਰ ਸਮੇਂ ਦਵਾਈ ਲੈਣ ਲਈ ਜਲੰਧਰ ਗਏ ਹੋਏ ਸਨ।

ਮਲੋਟ ਵਿਖੇ ਐਨ.ਸੀ.ਸੀ. ਦੇ ਵਿਸ਼ੇਸ਼ ਕੈਂਪ ਲਈ ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੂੰ ਰਵਾਨਾ ਕਰਨ ਸਮੇਂ ਸਕੂਲ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਤੇ ਹੋਰ| ਤਸਵੀਰ: ਗੁਰਮੀਤ ਸਿੰਘ ਖਾਲਸਾ 19-08-2026
ਫਤਿਹਗੜ੍ਹ ਪੰਜਤੂਰ, 18 ਅਗਸਤ (ਜਸਵਿੰਦਰ ਸਿੰਘ ਪੋਪਲੀ)-ਸਥਾਨਕ ਕਸਬੇ ਦੇ ਧਰਮਕੋਟ ਰੋਡ ’ਤੇ ਬਣੇ ਪਾਰਕ ਦੇ ਨਜ਼ਦੀਕ ਸਥਿਤ ਖੇਤ ਵਿਚ ਬਣੀ ਕੋਠੀ ਨੂੰ ਅਣਪਛਾਤੇ ਚੋਰਾਂ ਵਲੋਂ ਨਿਸ਼ਾਨਾ ਬਣਾਉਂਦਿਆਂ ਕਰੀਬ ਸੱਤ-ਅੱਠ ਤੋਲੇ ਸੋਨੇ ਦੇ ਗਹਿਣੇ ਅਤੇ 30 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਰ ਦੇ ਮਾਲਕ ਕੁਲਦੀਪ ਸਿੰਘ ਪੁੱਤਰ ਰਸ਼ਪਾਲ ਸਿੰਘ ਸੋਢੀ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਬੀਤੇ ਦਿਨ ਦੁਪਹਿਰ ਸਮੇਂ ਦਵਾਈ ਲੈਣ ਲਈ ਜਲੰਧਰ ਗਏ ਹੋਏ ਸਨ। ਦੇਰ ਹੋ ਜਾਣ ਕਾਰਨ ਉਹ ਰਾਤ ਨੂੰ ਉੱਥੇ ਹੀ ਰੁਕ ਗਏ। ਅਗਲੇ ਦਿਨ ਜਦੋਂ ਉਹ ਵਾਪਸ ਘਰ ਵਿਖੇ ਪਹੁੰਚੇ ਅਤੇ ਮੇਨ ਗੇਟ ਦਾ ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਡਾਇਨਿੰਗ ਟੇਬਲ ਵਾਲੀਆਂ ਕੁਰਸੀਆਂ ਬਾਹਰ ਪਈਆਂ ਹੋਈਆਂ ਸਨ। ਇਸ ਤੋਂ ਬਾਅਦ ਜਦੋਂ ਘਰ ਦੇ ਅੰਦਰ ਜਾ ਕੇ ਦੇਖਿਆ ਤਾਂ ਅੰਦਰੂਨੀ ਮੇਨ ਗੇਟ ਟੁੱਟਿਆ ਹੋਇਆ ਸੀ ਅਤੇ ਅਲਮਾਰੀਆਂ ਦੇ ਤਾਲੇ ਵੀ ਟੁੱਟੇ ਹੋਏ ਸਨ। ਉਨ੍ਹਾਂ ਦੱਸਿਆ ਕਿ ਅਣਪਛਾਤੇ ਚੋਰ ਕੰਧ ਟੱਪ ਕੇ ਕੋਠੀ ਅੰਦਰ ਦਾਖਲ ਹੋਏ ਅਤੇ ਮੇਨ ਗੇਟ ਸਮੇਤ ਅੰਦਰੂਨੀ ਗੇਟ ਤੋੜ ਕੇ ਅਲਮਾਰੀਆਂ ਵਿਚੋਂ ਕਰੀਬ ਸੱਤ-ਅੱਠ ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਇਸ ਤੋਂ ਇਲਾਵਾ ਬੱਚਿਆਂ ਦੀਆਂ ਗੋਲਕਾਂ ਤੋੜ ਕੇ ਉਨ੍ਹਾਂ ਵਿਚ ਪਈ ਕਰੀਬ 30 ਹਜ਼ਾਰ ਰੁਪਏ ਦੀ ਨਕਦੀ ਵੀ ਚੋਰ ਆਪਣੇ ਨਾਲ ਲੈ ਗਏ। ਉਨ੍ਹਾਂ ਦੱਸਿਆ ਘਟਨਾ ਦੀ ਸੂਚਨਾ ਥਾਣਾ ਫਤਿਹਗੜ੍ਹ ਪੰਜਤੂਰ ਵਿਖੇ ਦੇ ਦਿੱਤੀ ਗਈ ਹੈ। ਸੂਚਨਾ ਮਿਲਣ ਉਪਰੰਤ ਐਸ.ਐਚ.ਓ. ਪਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦੀ ਜਾਂਚ ਕੀਤੀ।
ਪਿਛਲੀ ਖ਼ਬਰ ਪੱਤੋ ਹੀਰਾ ਸਿੰਘ ਕਾਲਜ ਵਿਖੇ ਵਿਦਿਆਰਥਣਾਂ ਵਲੋਂ ਤੀਆਂ ਤੀਜ ਦੀਆਂ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮਾੜੀ ਮੁਸਤਫ਼ਾ ਵਿਖੇ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।