20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਰੱਸਾਕਸ਼ੀ ’ਚ ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ਨੇ ਜਿੱਤਿਆ ਗੋਲਡ ਮੈਡਲ-ਚੇਅਰਮੈਨ ਐਡਵੋਕੇਟ ਸੁਨੀਲ ਗਰਗ

ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਭੁਪਿੰਦਰਾ ਖ਼ਾਲਸਾ ਸਕੂਲ ਵਿਖੇ ਕਰਵਾਏ ਗਏ ਜੋਨ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰੱਸਾਕਸ਼ੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਆਪਣੇ ਨਾਮ ਕੀਤਾ।

ਅਜੀਤ ਡੈਸਕ 20-08-2026
ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਭੁਪਿੰਦਰਾ ਖ਼ਾਲਸਾ ਸਕੂਲ ਵਿਖੇ ਕਰਵਾਏ ਗਏ ਜੋਨ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰੱਸਾਕਸ਼ੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਆਪਣੇ ਨਾਮ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਦੀ ਟੀਮ ਦੀ ਚੋਣ ਆਗਾਮੀ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਹੋਈ ਹੈ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਦੱਸਿਆ ਕਿ ਅੰਡਰ-17 ਵਰਗ ਦੇ ਰੱਸਾਕਸ਼ੀ ਮੁਕਾਬਲੇ ਵਿਚ ਸਕੂਲ ਦੇ ਖਿਡਾਰੀਆਂ ਗੁਰਕਰਨ ਸਿੰਘ, ਤੁਸ਼ਾਰ ਗਰੋਵਰ, ਅੰਗਮਪ੍ਰੀਤ ਸਿੰਘ, ਕਰਨਵੀਰ ਸਿੰਘ, ਅੰਨਤ ਗਰਗ, ਜਸਪ੍ਰੀਤ ਸਿੰਘ, ਪ੍ਰਯਾਸ ਆਨੰਦ, ਅੰਗਮਜੀਤ ਸਿੰਘ, ਯੁਵਰਾਜ ਸਿੰਘ ਅਤੇ ਅਰਮਾਨ ਗਾਬਾ ਨੇ ਭਾਗ ਲਿਆ। ਫਾਈਨਲ ਮੁਕਾਬਲੇ ਵਿਚ ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ਦੀ ਟੀਮ ਦਾ ਮੁਕਾਬਲਾ ਆਰ.ਕੇ.ਐਸ. ਸਕੂਲ ਦੀ ਟੀਮ ਨਾਲ ਹੋਇਆ। ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਤਾਲਮੇਲ, ਆਤਮ-ਵਿਸ਼ਵਾਸ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਮੁਕਾਬਲਾ ਆਪਣੇ ਨਾਮ ਕਰ ਲਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਟੀਮ ਭਾਵਨਾ, ਅਗਵਾਈ ਦੀ ਸਮਰੱਥਾ ਅਤੇ ਆਤਮ-ਵਿਸ਼ਵਾਸ ਦਾ ਵਿਕਾਸ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਦੇ ਖਿਡਾਰੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਲਗਾਤਾਰ ਸ਼ਾਨਦਾਰ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣੀ ਗਈ ਟੀਮ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਭਵਿੱਖ ਵਿਚ ਵੀ ਵਧੀਆ ਪ੍ਰਦਰਸ਼ਨ ਕਰਨ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਦੀ ਡਾਇਰੈਕਟਰ ਸੁਨੀਤਾ ਗਰਗ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਰੱਸਾਕਸ਼ੀ ਵਰਗੀਆਂ ਟੀਮ ਖੇਡਾਂ ਵਿਦਿਆਰਥੀਆਂ ਨੂੰ ਮਿਲਜੁਲ ਕੇ ਟੀਚਾ ਹਾਸਲ ਕਰਨ ਅਤੇ ਇਕ-ਦੂਜੇ ਦਾ ਸਹਿਯੋਗ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਕੋਚਾਂ ਤੇ ਅਧਿਆਪਕਾਂ ਦੇ ਯੋਗ ਮਾਰਗ ਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਉਤਸ਼ਾਹ ਅਤੇ ਸਮਰਪਣ ਨਾਲ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣੀ ਗਈ ਟੀਮ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਰੱਸਾਕਸ਼ੀ ’ਚ ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ਨੇ ਜਿੱਤਿਆ ਗੋਲਡ ਮੈਡਲ-ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਗਲੀ ਖ਼ਬਰ ਮਾਤਾ ਦੇ ਦਿਹਾਂਤ ’ਤੇ ਛਤਰਪਾਲ ਸਿੰਘ ਚੀਮਾ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।