20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮੋਗਾ ਜ਼ਿਲ੍ਹੇ ਦੇ ਪਿੰਡ ਚੜਿੱਕ ਵਿਚ ਆਮ ਆਦਮੀ ਪਾਰਟੀ ਨੂੰ ਮਿਲਿਆ ਮਜ਼ਬੂਤ ਸਮਰਥਨ, ਕਈ ਸਾਥੀ ‘ਆਪ’ ਪਰਿਵਾਰ ਵਿਚ ਸ਼ਾਮਿਲ

ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਚੜਿੱਕ ਦੀ ਜੰਗੀਰ ਪੱਤੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਵਿਕਾਸ ਕਾਰਜਾਂ ਅਤੇ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਪ੍ਰਭਾਵਿਤ ਹੋ ਕੇ ਗੁਰਪ੍ਰੀਤ ਸਿੰਘ, ਜਗਜੀਤ ਸਿੰਘ, ਗੁਰਜੰਟ ਸਿੰਘ, ਹਰਦੀਪ ਸਿੰਘ ਅਤੇ ਰਣਜੀਤ ਸਿੰਘ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ। ਇਸ ਮੌਕੇ ਮੋਗਾ ਹਲਕੇ ਦੀ ਵਿਧਾਇਕ ਡਾ.

ਅਜੀਤ ਡੈਸਕ 20-08-2026
ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਚੜਿੱਕ ਦੀ ਜੰਗੀਰ ਪੱਤੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਵਿਕਾਸ ਕਾਰਜਾਂ ਅਤੇ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਪ੍ਰਭਾਵਿਤ ਹੋ ਕੇ ਗੁਰਪ੍ਰੀਤ ਸਿੰਘ, ਜਗਜੀਤ ਸਿੰਘ, ਗੁਰਜੰਟ ਸਿੰਘ, ਹਰਦੀਪ ਸਿੰਘ ਅਤੇ ਰਣਜੀਤ ਸਿੰਘ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ। ਇਸ ਮੌਕੇ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਸਾਥੀਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਸਰਕਾਰ ਵਲੋਂ ਸਿੱਖਿਆ, ਸਿਹਤ, ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ ਸਮੇਤ ਵੱਖ-ਵੱਖ ਖੇਤਰਾਂ ਵਿਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਦੀ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਲੋਕ ਆਮ ਆਦਮੀ ਪਾਰਟੀ ਦੀ ਸੋਚ ਅਤੇ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਪਰਿਵਾਰ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਸਾਥੀ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਗੁਰਪ੍ਰੀਤ ਸਿੰਘ, ਜਗਜੀਤ ਸਿੰਘ, ਗੁਰਜੰਟ ਸਿੰਘ, ਹਰਦੀਪ ਸਿੰਘ ਅਤੇ ਰਣਜੀਤ ਸਿੰਘ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਲੋਕ-ਹਿਤੈਸ਼ੀ ਸੋਚ ਅਤੇ ਇਲਾਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪਿੰਡ ਵਿਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਇਕ ਅਜਿਹਾ ਸਿਆਸੀ ਪਰਿਵਾਰ ਹੈ, ਜਿਸ ਵਿਚ ਹਰ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਂਦਾ ਹੈ।
ਪਿਛਲੀ ਖ਼ਬਰ ਤਾਰੀ ਬਾਬਾ ਸਮਾਲਸਰ ਨਹੀਂ ਰਿਹਾ ਅਗਲੀ ਖ਼ਬਰ 15 ਦੇ ਸ਼ਾਂਤਮਈ ਪ੍ਰਦਰਸ਼ਨ ਨੂੰ ਲੈ ਕੇ ਕਿਸਾਨ ਤੇ ਸਿੱਖ ਆਗੂਆਂ ਸਮੇਤ ਕਈ ਸਿੰਘਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।