21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਰੂਰਲ ਹੈਲਥ ਦਰਜਾ ਚਾਰ ਐਸੋਸੀਏਸ਼ਨ ਪੰਜਾਬ ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦੀ ਚਿਤਾਵਨੀ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਰੂਰਲ ਹੈਲਥ ਦਰਜਾ ਚਾਰ ਐਸੋਸੀਏਸ਼ਨ ਪੰਜਾਬ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਨਾ ਹੋਣ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਮੁੜ ਤਿੱਖਾ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਨਵਤੇਜ ਸਿੰਘ ਸਿੱਧੂ ਨੇ ਕਿਹਾ ਕਿ ਦਰਜਾ ਚਾਰ ਪਿਛਲੇ 20 ਸਾਲਾਂ ਤੋਂ ਪੰਜਾਬ ਦੀਆਂ ਪੇਂਡੂ ਡਿਸਪੈਂਸਰੀਆਂ ਵਿਚ ਸੇਵਾਵਾਂ ਨਿਭਾ ਰਹੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ।

ਅਜੀਤ ਡੈਸਕ 21-08-2026
ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਰੂਰਲ ਹੈਲਥ ਦਰਜਾ ਚਾਰ ਐਸੋਸੀਏਸ਼ਨ ਪੰਜਾਬ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਨਾ ਹੋਣ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਮੁੜ ਤਿੱਖਾ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਨਵਤੇਜ ਸਿੰਘ ਸਿੱਧੂ ਨੇ ਕਿਹਾ ਕਿ ਦਰਜਾ ਚਾਰ ਪਿਛਲੇ 20 ਸਾਲਾਂ ਤੋਂ ਪੰਜਾਬ ਦੀਆਂ ਪੇਂਡੂ ਡਿਸਪੈਂਸਰੀਆਂ ਵਿਚ ਸੇਵਾਵਾਂ ਨਿਭਾ ਰਹੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਧਾਨ ਸਭਾ ਵਿਚ ਵਿਸ਼ੇਸ਼ ਕਾਨੂੰਨ ਲਿਆਉਣ ਦੀ ਗੱਲ ਕੀਤੀ ਜਾ ਰਹੀ ਹੈ। ਐਸੋਸੀਏਸ਼ਨ ਨੇ ਮੰਗ ਕੀਤੀ ਕਿ ਇਸ ਕਾਨੂੰਨ ਵਿਚ ਰੂਰਲ ਹੈਲਥ ਵਾਰਡ ਅਟੈਂਡਡ ਦਰਜਾ ਚਾਰ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਸ਼ਾਮਿਲ ਕਰ ਕੇ ਪੂਰੀ ਤਨਖ਼ਾਹ ਪੇ ਸਕੇਲ ਸਮੇਤ ਰੈਗੂਲਰ ਕੀਤਾ ਜਾਵੇ। ਸੂਬਾ ਪ੍ਰਧਾਨ ਸਿੱਧੂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗ ‘ਤੇ ਕੋਈ ਠੋਸ ਫ਼ੈਸਲਾ ਨਾ ਲਿਆ ਗਿਆ ਤਾਂ ਸੂਬੇ ਭਰ ਦੇ ਕੱਚੇ ਮੁਲਾਜ਼ਮਾਂ ਨੂੰ ਨਾਲ ਲੈ ਕੇ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਜਨਰਲ ਸਕੱਤਰ ਗੁਰਜੰਟ ਸਿੰਘ ਮੋਗਾ, ਬੂਟਾ ਸਿੰਘ ਸੰਗਰੂਰ, ਬਲਜਿੰਦਰ ਸਿੰਘ ਜਲੰਧਰ, ਸਰਬਜੀਤ ਸਿੰਘ, ਸਰਬਜੀਤ ਕੌਰ ਬਰਨਾਲਾ, ਅਸ਼ਵਨੀ ਕੁਮਾਰ, ਮਮਤਾ ਦੇਵੀ, ਰਵਿੰਦਰ ਸਿੰਘ, ਸੰਦੀਪ ਸਿੰਘ, ਰਜੇਸ਼ ਕੁਮਾਰ, ਪਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਾਰ-ਵਾਰ ਮੀਟਿੰਗਾਂ ਮੁਲਤਵੀ ਕਰ ਕੇ ਮੰਗਾਂ ਨੂੰ ਲਟਕਾਉਣ ਦੇ ਵਿਰੋਧ ਵਿਚ ਕੰਪਿਊਟਰ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੁਖਾਨੰਦ ਵਿਖੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ’ਚ ਲੱਗੀਆਂ ਤੀਆਂ ਦੀਆਂ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।