21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਨਗਰ ਪੰਚਾਇਤ ਫ਼ਤਿਹਗੜ੍ਹ ਪੰਜਤੂਰ ਨੂੰ ਸਵੱਛ ਸ਼ਹਿਰ ਬਣਾਉਣ ਲਈ ਕੀਤਾ ਜਾਗਰੂਕ

ਫ਼ਤਿਹਗੜ੍ਹ ਪੰਜਤੂਰ, 20 ਅਗਸਤ (ਜਸਵਿੰਦਰ ਸਿੰਘ ਪੋਪਲੀ)-ਨਗਰ ਪ੍ਰਧਾਨ ਅਤੇ ਕਾਰਜ ਸਾਧਕ ਅਫ਼ਸਰ ਅਮਰਇੰਦਰ ਸਿੰਘ ਦੀ ਯੋਗ ਅਗਵਾਈ ਹੇਠ ਗਠਿਤ ਕੀਤੀ ਗਈ ਸਵੱਛਤਾ ਕਮੇਟੀ ਦੀ ਪਹਿਲੀ ਮੀਟਿੰਗ ਦਫ਼ਤਰ ਨਗਰ ਪੰਚਾਇਤ ਫ਼ਤਿਹਗੜ੍ਹ ਪੰਜਤੂਰ ਵਿਖੇ ਕੀਤੀ ਗਈ। ਮਾਨਯੋਗ ਸੁਪਰੀਮ ਕੋਰਟ ਵਲੋਂ ਜਾਰੀ ਹਦਾਇਤਾਂ ਪਾਲਣਾ ਕਰਨ ਲਈ ਵੱਖ-ਵੱਖ ਵਿਭਾਗਾਂ ਵਲੋਂ ਆਪਣੇ ਨਾਲ ਸਬੰਧਿਤ ਡਿਊਟੀਆਂ ਬਾਰੇ ਜਾਣਨ ਲਈ ਇਸ ਮੀਟਿੰਗ ਵਿਚ ਸ਼ਿਰਕਤ ਕੀਤੀ ਗਈ।

ਅਜੀਤ ਡੈਸਕ 21-08-2026
ਫ਼ਤਿਹਗੜ੍ਹ ਪੰਜਤੂਰ, 20 ਅਗਸਤ (ਜਸਵਿੰਦਰ ਸਿੰਘ ਪੋਪਲੀ)-ਨਗਰ ਪ੍ਰਧਾਨ ਅਤੇ ਕਾਰਜ ਸਾਧਕ ਅਫ਼ਸਰ ਅਮਰਇੰਦਰ ਸਿੰਘ ਦੀ ਯੋਗ ਅਗਵਾਈ ਹੇਠ ਗਠਿਤ ਕੀਤੀ ਗਈ ਸਵੱਛਤਾ ਕਮੇਟੀ ਦੀ ਪਹਿਲੀ ਮੀਟਿੰਗ ਦਫ਼ਤਰ ਨਗਰ ਪੰਚਾਇਤ ਫ਼ਤਿਹਗੜ੍ਹ ਪੰਜਤੂਰ ਵਿਖੇ ਕੀਤੀ ਗਈ। ਮਾਨਯੋਗ ਸੁਪਰੀਮ ਕੋਰਟ ਵਲੋਂ ਜਾਰੀ ਹਦਾਇਤਾਂ ਪਾਲਣਾ ਕਰਨ ਲਈ ਵੱਖ-ਵੱਖ ਵਿਭਾਗਾਂ ਵਲੋਂ ਆਪਣੇ ਨਾਲ ਸਬੰਧਿਤ ਡਿਊਟੀਆਂ ਬਾਰੇ ਜਾਣਨ ਲਈ ਇਸ ਮੀਟਿੰਗ ਵਿਚ ਸ਼ਿਰਕਤ ਕੀਤੀ ਗਈ। ਇਨ੍ਹਾਂ ਵਿਭਾਗਾਂ ਕੋਲੋਂ ਸਵੱਛਤਾ ਸਬੰਧੀ ਸੁਝਾਅ ਵੀ ਲਏ ਗਏ ਅਤੇ ਵਿਭਾਗਾਂ ਨੂੰ ਨਗਰ ਪੰਚਾਇਤ ਫ਼ਤਿਹਗੜ੍ਹ ਪੰਜਤੂਰ ਨੂੰ ਸਵੱਛ ਸ਼ਹਿਰ ਬਣਾਉਣ ਵਿਚ ਯੋਗਦਾਨ ਪਾਉਣ ਲਈ ਜਾਗਰੂਕ ਕੀਤਾ ਗਿਆ ਅਤੇ ਸੋਲਿਡ ਵੇਸਟ ਮੈਨੇਜਮੈਂਟ ਰੂਲ 2026 ਵਿਚ ਜਾਰੀ ਹੋਈਆਂ ਹਦਾਇਤਾਂ ਬਾਰੇ ਚਰਚਾ ਕੀਤੀ ਗਈ। ਮੀਟਿੰਗ ਵਿਚ ਵਾਰਡ ਨੰਬਰ ਪੰਜ ਤੋਂ ਰਾਜ ਕੌਰ, ਵਾਰਡ ਨੰਬਰ ਅੱਠ ਤੋਂ ਗੁਰਚਰਨ ਸਿੰਘ, ਵਾਰਡ ਨੰਬਰ 10 ਤੋਂ ਮਨਿੰਦਰ ਸਿੰਘ, ਸਮਾਜਿਕ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ ਵਲੋਂ ਨੁਮਾਇੰਦਾ ਪਰਮਜੀਤ ਕੌਰ, ਮੰਡੀ ਬੋਰਡ ਵਲੋਂ ਦਲਜੀਤ ਸਿੰਘ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਗੁਰਨਾਮ ਸਿੰਘ, ਸਿੱਖਿਆ ਵਿਭਾਗ ਵਲੋਂ ਬਲਵਿੰਦਰ ਸਿੰਘ ਅਤੇ ਦਫ਼ਤਰ ਨਗਰ ਪੰਚਾਇਤ ਫ਼ਤਿਹਗੜ੍ਹ ਪੰਜਤੂਰ ਸੈਨੇਟਰੀ ਇੰਸਪੈਕਟਰ ਦਵਿੰਦਰ ਸਿੰਘ, ਕਮਿਊਨਿਟੀ ਫੈਸੀਲੀਟੇਟਰ-ਕਮ-ਪ੍ਰੋਗਰਾਮ ਕੋਆਰਡੀਨੇਟਰ ਸੀਮਾ, ਮੋਟੀਵੇਟਰ ਨਵਨੀਤ ਕੌਰ ਅਤੇ ਕਲਰਕ ਸੁਖਜਿੰਦਰ ਸਿੰਘ ਹਾਜ਼ਰ ਸਨ ।
ਪਿਛਲੀ ਖ਼ਬਰ ਸੰਤ ਦਰਬਾਰਾ ਸਿੰਘ ਕਾਲਜ ਲੋਪੋ ਦਾ ਬੀ.ਸੀ.ਏ. ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਵਾਤਾਵਰਨ ਸਾਫ਼ ਅਤੇ ਗਰਮੀ ਤੋਂ ਬਚਣਾ ਲਈ ਵੱਧ ਤੋਂ ਵੱਧ ਬੂਟੇ ਲਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।