23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਐਨ.ਆਰ.ਆਈ. ਦੀਆਂ ਸਮੱਸਿਆਵਾਂ ਦੇ ਹੱਲ ਲਈ 26 ਨੂੰ ਬਠਿੰਡਾ ਵਿਖੇ ਵਿਸ਼ੇਸ਼ ਮਿਲਣੀ-ਡੀ.ਸੀ.

ਮੋਗਾ , 22 ਅਗਸਤ ( ਸੁਰਿੰਦਰਪਾਲ ਸਿੰਘ )- ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪੰਜਾਬ ਸਰਕਾਰ ਵਲੋਂ ਮਿਤੀ 26 ਅਗਸਤ 2026 ਨੂੰ ਸਵੇਰੇ 11 ਵਜੇ ਹੋਟਲ ਸੇਪਲ ਗੋਨਿਆਣਾ ਰੋਡ ਬਠਿੰਡਾ ਵਿਖੇ ਵਿਸ਼ੇਸ਼ ਐਨ . ਆਰ .

ਡਿਪਟੀ ਕਮਿਸ਼ਨਰ ਸਾਗਰ ਸੇਤੀਆ 23-08-2026
ਮੋਗਾ , 22 ਅਗਸਤ ( ਸੁਰਿੰਦਰਪਾਲ ਸਿੰਘ )- ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪੰਜਾਬ ਸਰਕਾਰ ਵਲੋਂ ਮਿਤੀ 26 ਅਗਸਤ 2026 ਨੂੰ ਸਵੇਰੇ 11 ਵਜੇ ਹੋਟਲ ਸੇਪਲ ਗੋਨਿਆਣਾ ਰੋਡ ਬਠਿੰਡਾ ਵਿਖੇ ਵਿਸ਼ੇਸ਼ ਐਨ . ਆਰ . ਆਈ . ਮਿਲਣੀ ਕੀਤੀ ਜਾ ਰਹੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੋਗਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕੀਤਾ । ਇਸ ਮੌਕੇ ਸਾਗਰ ਸੇਤੀਆ ਨੇ ਦੱਸਿਆ ਕਿ ਵਿਸ਼ੇਸ਼ ਮਿਲਣੀ ਦੌਰਾਨ ਐਨ . ਆਰ . ਆਈ . ਦੀਆਂ ਵੱਖ - ਵੱਖ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਿਆ ਜਾਵੇਗਾ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਸਬੰਧਿਤ ਵਿਭਾਗਾਂ ਵਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ । ਜ਼ਿਲ੍ਹਾ ਮੋਗਾ ਨਾਲ ਸਬੰਧਿਤ ਸਮੂਹ ਐਨ . ਆਰ . ਆਈ . ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਮਿਲਣੀ ਵਿਚ ਸ਼ਾਮਿਲ ਹੋ ਕੇ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸਬੰਧੀ ਮੰਤਰੀ ਦੇ ਧਿਆਨ ਵਿਚ ਮਾਮਲੇ ਲਿਆਉਣ ਅਤੇ ਸਰਕਾਰ ਵਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਸਹੂਲਤ ਦਾ ਲਾਭ ਉਠਾਉਣ ।
ਪਿਛਲੀ ਖ਼ਬਰ ਖ਼ਾਲਸਾ ਸਕੂਲ ਤਖ਼ਤੂਪੁਰਾ ’ਚ ਲਗਾਇਆ ਮੈਡੀਕਲ ਚੈੱਕਅਪ ਕੈਂਪ ਬਾਘਾ ਪੁਰਾਣਾ ਸਰਕਾਰੀ ਹਸਪਤਾਲ ਨੂੰ ਮਿਲੀ ਨਵੀਂ ਐਂਬੂਲੈਂਸ, ਵ... ਅਗਲੀ ਖ਼ਬਰ ਸੀਨੀਅਰ ਪੱਤਰਕਾਰ ਤੇ ਸਮਾਜ ਸੇਵੀ ਪਵਨ ਗਰੋਵਰ ਦੇ ਪਿਤਾ ਬਸ਼ੰਬਰ ਨਾਥ ਗਰੋਵਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।