ਮੋਗਾ ਹਲਕੇ ਤੋਂ ਇਲਾਵਾ ਧਰਮਕੋਟ ਹਲਕੇ ਵਿਚ ਵੀ ਚੰਗੀ ਪਕੜ ਰੱਖਦੇ ਹਨ ਕਾਂਗਰਸੀ ਆਗੂ ਲਾਭ ਸਿੰਘ ਆਹਲੂਵਾਲੀਆ
ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਰਾਜਨੀਤਕ ਖੇਤਰ ਵਿਚ ਕਿਸੇ ਜਾਣਕਾਰੀ ਦੇ ਮੁਥਾਜ ਨਹੀਂ ਹਨ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਚੇਅਰਮੈਨ ਪੰਜਾਬ ਸਰਕਾਰ ਲਾਭ ਸਿੰਘ ਆਹਲੂਵਾਲੀਆ, ਜਿਹੜੇ ਪਿਛਲੇ ਚਾਰ ਦਹਾਕਿਆਂ ਤੋਂ ਕਾਂਗਰਸ ਪਾਰਟੀ ਲਈ ਇਕ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰਦੇ ਆ ਰਹੇ ਹਨ ਅਤੇ ਪਾਰਟੀ ਹਾਈਕਮਾਂਡ ਵਿਚ ਵੀ ਉਨ੍ਹਾਂ ਦੀ ਹਰਮਨ ਪਿਆਰਤਾ ਇਸ ਕਦਰ ਹੈ ਕਿ ਉਹ ਇਕ ਸਿਆਸੀ ਮਾਹਿਰ ਵਜੋਂ ਜਾਣੇ ਜਾਂਦੇ ਹਨ। ਲਾਭ ਸਿੰਘ ਆਹਲੂਵਾਲੀਆ ਦਾ ਜਿੱਥੇ ਮੋਗਾ ਹਲਕੇ ਵਿਚ ਵੱਡਾ ਜਨ ਆਧਾਰ ਹੈ ਉੱਥੇ ਉਨ੍ਹਾਂ ਦੀ ਹਲਕਾ ਧਰਮਕੋਟ ਵਿਚ ਵੀ ਚੰਗੀ ਪਕੜ ਹੈ ਅਤੇ ਬੀਤੇ ਦਿਨ ਉਨ੍ਹਾਂ ਦੀ ਅਗਵਾਈ ਵਿਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਵਲੋਂ ਹਲਕੇ ਦੇ ਸੇਵਾਦਾਰ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਦੀ ਮੌਜੂਦਗੀ ਵਿਚ ਦੁੱਲਾ ਸਿੰਘ ਅਤੇ ਕੁਲਵਿੰਦਰ ਸਿੰਘ ਨੂੰ ਸਰਕਲ ਪ੍ਰਧਾਨ ਲਗਾ ਕੇ ਹਲਕਾ ਧਰਮਕੋਟ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ।
ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਰਾਜਨੀਤਕ ਖੇਤਰ ਵਿਚ ਕਿਸੇ ਜਾਣਕਾਰੀ ਦੇ ਮੁਥਾਜ ਨਹੀਂ ਹਨ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਚੇਅਰਮੈਨ ਪੰਜਾਬ ਸਰਕਾਰ ਲਾਭ ਸਿੰਘ ਆਹਲੂਵਾਲੀਆ, ਜਿਹੜੇ ਪਿਛਲੇ ਚਾਰ ਦਹਾਕਿਆਂ ਤੋਂ ਕਾਂਗਰਸ ਪਾਰਟੀ ਲਈ ਇਕ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰਦੇ ਆ ਰਹੇ ਹਨ ਅਤੇ ਪਾਰਟੀ ਹਾਈਕਮਾਂਡ ਵਿਚ ਵੀ ਉਨ੍ਹਾਂ ਦੀ ਹਰਮਨ ਪਿਆਰਤਾ ਇਸ ਕਦਰ ਹੈ ਕਿ ਉਹ ਇਕ ਸਿਆਸੀ ਮਾਹਿਰ ਵਜੋਂ ਜਾਣੇ ਜਾਂਦੇ ਹਨ। ਲਾਭ ਸਿੰਘ ਆਹਲੂਵਾਲੀਆ ਦਾ ਜਿੱਥੇ ਮੋਗਾ ਹਲਕੇ ਵਿਚ ਵੱਡਾ ਜਨ ਆਧਾਰ ਹੈ ਉੱਥੇ ਉਨ੍ਹਾਂ ਦੀ ਹਲਕਾ ਧਰਮਕੋਟ ਵਿਚ ਵੀ ਚੰਗੀ ਪਕੜ ਹੈ ਅਤੇ ਬੀਤੇ ਦਿਨ ਉਨ੍ਹਾਂ ਦੀ ਅਗਵਾਈ ਵਿਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਵਲੋਂ ਹਲਕੇ ਦੇ ਸੇਵਾਦਾਰ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਦੀ ਮੌਜੂਦਗੀ ਵਿਚ ਦੁੱਲਾ ਸਿੰਘ ਅਤੇ ਕੁਲਵਿੰਦਰ ਸਿੰਘ ਨੂੰ ਸਰਕਲ ਪ੍ਰਧਾਨ ਲਗਾ ਕੇ ਹਲਕਾ ਧਰਮਕੋਟ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਜੇਕਰ ਮੋਗਾ ਹਲਕੇ ਦੀ ਗੱਲ ਕੀਤੀ ਜਾਵੇ ਤਾਂ ਲਾਭ ਸਿੰਘ ਆਹਲੂਵਾਲੀਆ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮੋਗਾ ਹਲਕੇ ਤੋਂ ਮੁੱਢਲੇ ਮਜ਼ਬੂਤ ਸੰਭਾਵੀ ਉਮੀਦਵਾਰਾਂ ਵਿਚੋਂ ਹਨ ਤੇ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਦੀਆਂ ਸਿਆਸੀ ਸਰਗਰਮੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ ਤੇ ਸਿਆਸੀ ਮਾਹਿਰਾਂ ਦਾ ਇਹ ਮੰਨਣਾ ਹੈ ਕਿ ਜੇਕਰ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਟਿਕਟ ਦੇ ਕੇ ਨਿਵਾਜਦੀ ਹੈ ਤਾਂ ਉਹ ਯਕੀਨਨ ਜਿੱਤ ਪ੍ਰਾਪਤ ਕਰ ਕੇ ਮੋਗਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਲਾਭ ਸਿੰਘ ਆਹਲੂਵਾਲੀਆ ਜਿੱਥੇ ਇਮਾਨਦਾਰੀ ਤੇ ਦਿਆਨਤਦਾਰੀ ਦੇ ਮੁਜੱਸਮੇ ਹਨ ਉੱਥੇ ਉਨ੍ਹਾਂ ਦਾ ਇਕ ਉੱਚ ਸਿੱਖਿਅਕ ਹੋਣ ਕਰ ਕੇ ਰਾਜਨੀਤਕ ਗਲਿਆਰਿਆਂ ਵਿਚ ਇਕ ਵੱਖਰਾ ਤੇ ਵੱਡਾ ਮੁਕਾਮ ਹੈ।