25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਅਹਿਮ ਮੀਟਿੰਗ ਮੋਗਾ ਵਿਖੇ ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਕਾਲੜਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਰਾਜ ਕੁਮਾਰ ਕਾਲੜਾ ਕਾਰਜਕਾਰੀ ਪ੍ਰਧਾਨ, ਨਾਇਬ ਸਿੰਘ ਸਰਪ੍ਰਸਤ, ਮਨਜੀਤ ਸਿੰਘ ਜਨਰਲ ਸਕੱਤਰ ਅਤੇ ਜਗਰਾਜ ਸਿੰਘ ਪ੍ਰੈੱਸ ਸਕੱਤਰ ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪਿਛਲੇ ਦਿਨੀਂ ਕੀਤੇ ਗਏ ਸਾਂਝੇ ਸੰਘਰਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.

ਅਜੀਤ ਡੈਸਕ 25-08-2026
ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਅਹਿਮ ਮੀਟਿੰਗ ਮੋਗਾ ਵਿਖੇ ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਕਾਲੜਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਰਾਜ ਕੁਮਾਰ ਕਾਲੜਾ ਕਾਰਜਕਾਰੀ ਪ੍ਰਧਾਨ, ਨਾਇਬ ਸਿੰਘ ਸਰਪ੍ਰਸਤ, ਮਨਜੀਤ ਸਿੰਘ ਜਨਰਲ ਸਕੱਤਰ ਅਤੇ ਜਗਰਾਜ ਸਿੰਘ ਪ੍ਰੈੱਸ ਸਕੱਤਰ ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪਿਛਲੇ ਦਿਨੀਂ ਕੀਤੇ ਗਏ ਸਾਂਝੇ ਸੰਘਰਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਸਬੰਧੀ ਕੇਸ ਦਾ ਫ਼ੈਸਲਾ ਹਾਈਕੋਰਟ ਦੇ ਡਬਲ ਬੈਂਚ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਦੇ ਦਿੱਤਾ ਗਿਆ ਹੈ ਪਰ ਸਰਕਾਰ ਵਲੋਂ 18 ਅਗਸਤ 2026 ਮਿਥੀ ਤਰੀਕ ਤੱਕ ਅਦਾਇਗੀ ਨਾ ਕਰਨ ਕਰ ਕੇ ਸਾਂਝੇ ਫ਼ਰੰਟ ਵਲੋਂ ਡੀ.ਏ. ਜਾਰੀ ਨਾ ਕਰਨ ਕਰ ਕੇ ਕੋਰਟ ਆਫ਼ ਕੰਟੈਪਟ ਪਟੀਸ਼ਨ ਹਾਈਕੋਰਟ ਵਿਚ ਦਾਇਰ ਕੀਤੀ ਗਈ ਹੈ ਜਿਸ ਦੀ ਅਗਲੀ ਤਰੀਕ 27 ਸਤੰਬਰ ਨੂੰ ਤੈਅ ਕੀਤੀ ਗਈ ਹੈ ਅਤੇ ਕੋਰਟ ਵਲੋਂ ਸਰਕਾਰ ਨੂੰ 31 ਅਗਸਤ 2026 ਤੱਕ ਆਪਣਾ ਜਵਾਬ ਦਾਖ਼ਲ ਕਰਵਾਉਣ ਨੂੰ ਕਿਹਾ ਗਿਆ ਹੈ। ਇਸ ਤੋਂ ਇਲਾਵਾ 6ਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਦੀਆਂ ਕਿਸ਼ਤਾਂ ਜੋ 2016 ਤੋਂ ਬਕਾਇਆ ਹਨ ਜਿਸ ਨੂੰ ਜਾਰੀ ਕਰਨ ਲਈ ਸਰਕਾਰ ਵਲੋਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ ਪਰ ਉਹ ਵੀ ਅਜੇ ਤੱਕ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਨਹੀਂ ਮਿਲ ਰਹੀਆਂ ਜਿਸ ਦੀ ਜ਼ਿੰਮੇਵਾਰੀ ਸਿਵਲ ਸਰਜਨ ਮੋਗਾ ਅਤੇ ਸਬੰਧਿਤ ਡੀ.ਡੀ.ਓ. ਦੀ ਹੈ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ 9 ਸਤੰਬਰ ਤੱਕ ਇਹ ਬਕਾਇਆ ਦੀਆਂ ਕਿਸ਼ਤਾਂ ਜਾਰੀ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਪੰਜਾਬ ਸਰਕਾਰ ਦੀਆਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਨਜ਼ਰ-ਅੰਦਾਜ਼ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਚੋਣਾਂ ਦੌਰਾਨ ਸਰਕਾਰ ਦੇ ਨੁਮਾਇੰਦਿਆਂ ਦਾ ਵਿਰੋਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫ਼ਰੰਟ ਵਲੋਂ ਜੋ ਵੀ ਸੰਘਰਸ਼ ਬਾਰੇ ਰਣਨੀਤੀ ਬਣਾਈ ਜਾਵੇਗੀ ਉਸ ਨੂੰ ਹਮਾਇਤ ਦਿੱਤੀ ਜਾਵੇਗੀ, ਜਿਸ ਦੇ ਤਹਿਤ ਬਾਕੀ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫ਼ਰੰਟ ਪੰਜਾਬ ਦੇ ਸੱਦੇ ਉੱਤੇ ਮਹਾਂ ਬੰਦ ਨੂੰ ਸਫਲ ਬਣਾਉਣ ਲਈ ਸਾਰੇ ਸਾਥੀਆਂ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਹਰ ਹਾਲਤ ਵਿਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਖ਼ਜ਼ਾਨਚੀ, ਜੋਗਿੰਦਰ ਪਾਲ, ਬਲੌਰ ਸਿੰਘ, ਬੰਤਾ ਸਿੰਘ, ਬਲਵਿੰਦਰ ਸ਼ਰਮਾ, ਸ਼ਾਮ ਸੁੰਦਰ, ਜੋਗਿੰਦਰ ਸਿੰਘ, ਦਿਵਾਨ ਸਿੰਘ, ਕਰਿਸ਼ਨਾ ਸ਼ਰਮਾ, ਸੁਸ਼ਮਾ ਭੰਡਾਰੀ, ਰਜਿੰਦਰ ਕੌਰ, ਪਰਮਜੀਤ ਕੌਰ, ਰਜਨੀ ਬਾਲਾ ਅਤੇ ਹਰਦੀਸ਼ ਕੌਰ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਸਟਰ ਮੱਘਰ ਸਿੰਘ ਬੁੱਟਰ ਨੂੰ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਐਸੋਸੀਏਟ ਅਧਿਆਪਕ ਫ਼ਰੰਟ ਮੋਗਾ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਕਰ ਕੇ ਡਿਪਟੀ ਕਮਿਸ਼ਨਰ ਨੂੰ ਰੋਸ ਪੱਤਰ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।