‘ਅਕਾਲੀ ਦਲ ਵਾਰਿਸ ਪੰਜਾਬ’ ਦੇ ਨੂੰ ਲੋਕਾਂ ਦਾ ਅਥਾਹ ਪਿਆਰ ਮਿਲ ਰਿਹਾ ਹੈ-ਸਿੱਧੂ
ਕਿਸ਼ਨਪੁਰਾ ਕਲਾਂ, 25 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਅਕਾਲੀ ਦਲ ਵਾਰਿਸ ਪੰਜਾਬ ਦੇ ਉੱਦਮੀ ਆਗੂ ਅਤੇ ਹਲਕਾ ਧਰਮਕੋਟ ਦੇ ਸੇਵਾਦਾਰ ਜਸਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪਾਰਟੀ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਵਲੋਂ ਭਰਵਾਂ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਨੌਜਵਾਨ ਵਰਗ ਵਿਚ ਅਕਾਲੀ ਦਲ ਵਾਰਿਸ ਪੰਜਾਬ ਪ੍ਰਤੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਪਾਰਟੀ ਨਾਲ ਜੁੜ ਰਹੇ ਹਨ।
ਸ
ਸੀਨੀਅਰ ਆਗੂ ਜਸਵਿੰਦਰ ਸਿੰਘ ਸਿੱਧੂ
26-08-2026
ਕਿਸ਼ਨਪੁਰਾ ਕਲਾਂ, 25 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਅਕਾਲੀ ਦਲ ਵਾਰਿਸ ਪੰਜਾਬ ਦੇ ਉੱਦਮੀ ਆਗੂ ਅਤੇ ਹਲਕਾ ਧਰਮਕੋਟ ਦੇ ਸੇਵਾਦਾਰ ਜਸਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪਾਰਟੀ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਵਲੋਂ ਭਰਵਾਂ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਨੌਜਵਾਨ ਵਰਗ ਵਿਚ ਅਕਾਲੀ ਦਲ ਵਾਰਿਸ ਪੰਜਾਬ ਪ੍ਰਤੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਰਾਜਨੀਤਿਕ ਹਾਲਾਤ ਨੂੰ ਬਾਰੀਕੀ ਨਾਲ ਸਮਝ ਰਹੇ ਹਨ ਅਤੇ ਪੰਜਾਬ ਦੇ ਹਿਤਾਂ, ਹੱਕਾਂ ਅਤੇ ਭਵਿੱਖ ਨੂੰ ਲੈ ਕੇ ਗੰਭੀਰਤਾ ਨਾਲ ਸੋਚ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ ਅਤੇ ਪਾਰਟੀ ਦੇ ਆਗੂ (ਦਾਸ) ਤੇ ਵਰਕਰ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਵੱਡਾ ਜਨ ਸਮਰਥਨ ਮਿਲੇਗਾ। ਸੀਨੀਅਰ ਆਗੂ ਜਸਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪਾਰਟੀ ਵਰਕਰਾਂ ਵਿਚ ਵੀ ਪੂਰਾ ਉਤਸ਼ਾਹ ਹੈ ਅਤੇ ਉਹ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ।