26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਅਹਿਮ ਮੀਟਿੰਗ

ਕਿਸ਼ਨਪੁਰਾ ਕਲਾਂ, 25 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੇ ਸਾਬਕਾ ਸਰਪੰਚ ਬੀਬੀ ਬਲਵਿੰਦਰ ਕੌਰ ਸ਼ਾਹ ਅਮਰੀਕਾ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਸ਼ਾਹ ਅਮਰੀਕਾ ਦੇ ਵੱਡੇ ਭਰਾ ਪ੍ਰਧਾਨ ਜਸਵੀਰ ਸਿੰਘ ਸ਼ਾਹ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਅਹਿਮ ਮੀਟਿੰਗ ਹੋਈ। ਜਿਸ ਵਿਚ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨਸੀਰੇ ਵਾਲਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਦਿਨਕਰ ਸਹਿਜਪਾਲ (ਗੋਲਡੀ) ਦੀ ਤਸਵੀਰ 26-08-2026
ਕਿਸ਼ਨਪੁਰਾ ਕਲਾਂ, 25 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੇ ਸਾਬਕਾ ਸਰਪੰਚ ਬੀਬੀ ਬਲਵਿੰਦਰ ਕੌਰ ਸ਼ਾਹ ਅਮਰੀਕਾ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਸ਼ਾਹ ਅਮਰੀਕਾ ਦੇ ਵੱਡੇ ਭਰਾ ਪ੍ਰਧਾਨ ਜਸਵੀਰ ਸਿੰਘ ਸ਼ਾਹ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਅਹਿਮ ਮੀਟਿੰਗ ਹੋਈ। ਜਿਸ ਵਿਚ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨਸੀਰੇ ਵਾਲਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ ਵਲੋਂ ਬਰਜਿੰਦਰ ਸਿੰਘ ਮੱਖਣ ਬਰਾੜ, ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਅਤੇ ਹੋਰ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸ਼ਾਹ ਪਰਿਵਾਰ ਦੇ ਗ੍ਰਹਿ ਵਿਖੇ ਹੋਏ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਦੇ ਕਾਰਜਕਾਲ ਨੂੰ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਸਵ: ਪ੍ਰਕਾਸ਼ ਸਿੰਘ ਬਾਦਲ ਦੀ ਮੁੱਖ ਮੰਤਰੀ ਵਜੋਂ ਅਗਵਾਈ ਦੌਰਾਨ ਸਵ: ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਵਲੋਂ ਹਲਕਾ ਧਰਮਕੋਟ ਵਿਚ ਅਨੇਕਾਂ ਵਿਕਾਸ ਪ੍ਰੋਜੈਕਟ ਲਿਆਂਦੇ ਗਏ ਅਤੇ ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿਚ ਕਰਵਾਏ ਗਏ ਕੰਮਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਮੱਖਣ ਬਰਾੜ ਨੇ ਕਿਹਾ ਕਿ ਸ਼ਾਹ ਪਰਿਵਾਰ ਅਤੇ ਔਲਖ ਪਰਿਵਾਰ ਵਰਗੇ ਪਾਰਟੀ ਨਾਲ ਜੁੜੇ ਮਜ਼ਬੂਤ ਪਰਿਵਾਰਾਂ ਦੀ ਮੌਜੂਦਗੀ ਪਾਰਟੀ ਵਰਕਰਾਂ ਲਈ ਹੌਸਲੇ ਦਾ ਕਾਰਨ ਹੈ। ਉਨ੍ਹਾਂ ਕਿਹਾ ਕਿ ਸ਼ਾਹ, ਔਲਖ, ਪ੍ਰਧਾਨ ਘਾਲਾ ਅਤੇ ਗੁਰਮੀਤ ਸਿੰਘ ਰਾਜਾ ਮੱਟੂ ਆਦਿ ਦੇ ਹੁੰਦਿਆਂ ਕਿਸੇ ਗੱਲ ਦੀ ਫ਼ਿਕਰ ਕਰਨ ਦੀ ਲੋੜ ਨਹੀਂ, ਕਿਉਂਕਿ ਇਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਅਤੇ ਸਾਡੇ ਪਰਿਵਾਰ ਨਾਲ ਡਟ ਕੇ ਖੜ੍ਹੇ ਰਹੇ ਹਨ। ਇਸ ਮੀਟਿੰਗ ਦੌਰਾਨ ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨਸੀਰੇ ਵਾਲਾ, ਪ੍ਰਧਾਨ ਇਕਬਾਲ ਸਿੰਘ ਘਾਲਾ, ਪ੍ਰਧਾਨ ਪ੍ਰਦੀਪ ਸਿੰਘ ਗੋਲਾ ਆੜ੍ਹਤੀਆ, ਤਾਰਾ ਕੁਮੈਂਟੇਟਰ ਮੁਖਤਿਆਰ ਸਿੰਘ ਮੋਟਰਾਂ ਵਾਲਾ, ਗੁਰਪ੍ਰੀਤ ਸਿੰਘ ਗੁਰੂ, ਗੁਰਦੀਪ ਸਿੰਘ ਰਾਜੂ, ਨੰਬਰਦਾਰ ਛਿੰਦਰ ਸਿੰਘ, ਮਾਸਟਰ ਸਰਦੂਲ ਸਿੰਘ, ਤਾਰਾ ਏਲੇ ਕਾ, ਗੁਰਵਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਨੌਜਵਾਨ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਦੀਨਾ ਸਾਹਿਬ ਵਿਖੇ ‘ਆਪ’ ਆਗੂਆਂ ਨੇ ਗੁਰਦੁਆਰਾ ਜ਼ਫ਼ਰਨਾਮਾ ਸਾਹਿਬ ਵਿਖੇ ਟੇਕਿਆ ਮੱਥਾ ਅਗਲੀ ਖ਼ਬਰ ਰਾਈਸ ਬ੍ਰਾਨ ਡੀਲਰ ਐਸੋਸੀਏਸ਼ਨ ਵਲੋਂ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੂੰ 30ਵੇਂ ਵਿਸ਼ਾਲ ਭਗਵਤੀ ਜਗਰਾਤੇ ਦਾ ਸੱਦਾ ਪੱਤਰ ਭੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।