ਸੁਖਬੀਰ ਸਿੰਘ ਬਾਦਲ ’ਤੇ ਹਮਲਾ ਅਤਿ ਨਿੰਦਣਯੋਗ-ਕਾਹਨ ਸਿੰਘ ਵਾਲਾ
ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਕਾਹਨ ਸਿੰਘ ਵਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਪਿਛਲੇ ਦਿਨੀਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਕਾਇਰਾਨਾ ਹਮਲੇ ਦੀ ਸਖ਼ਤ ਨਿੰਦਿਆਂ ਕਰਦਿਆਂ ਕਿਹਾ ਕਿ ਇਹ ਕੋਈ ਸੋਚੀ ਸਮਝੀ ਸਾਜ਼ਿਸ਼ ਹੋ ਸਕਦੀ ਹੈ ਜਿਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਗਾਈ ਗਈ ਸੇਵਾ ਭੁਗਤਦਿਆਂ ‘ਤੇ ਹਮਲਾ ਅਤੇ ਦੂਜੀ ਵਾਰ ਫਿਰ ਪਵਿੱਤਰ ਅਸਥਾਨ ‘ਤੇ ਦਰਸ਼ਨ ਕਰਨ ਗਿਆ ‘ਤੇ ਹਮਲਾ ਚਿੰਤਾ ਦਾ ਵਿਸ਼ਾ ਹੈ।
ਇੰਦਰਜੀਤ ਸਿੰਘ ਕਾਹਨ ਸਿੰਘ ਵਾਲਾ।
26-08-2026