29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਦੋ ਵਿਦਿਆਰਥੀਆਂ ਦੀ ਪਲੇਸਮੈਂਟ

ਮੋਗਾ, 28 ਅਗਸਤ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ. ਐਸ.

ਮੋਗਾ ਦੇ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਪਲੇਸਮੈਂਟ ਵਿਚ ਚੁਣੇ ਗਏ ਵਿਦਿਆਰਥੀ। 29-08-2026
ਮੋਗਾ, 28 ਅਗਸਤ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਦੋ ਵਿਦਿਆਰਥੀਆਂ ਦੀ ਵੱਖ-ਵੱਖ ਸੰਸਥਾਵਾਂ ਵਿਚ ਨੌਕਰੀ ਲਈ ਪਲੇਸਮੈਂਟ ਹੋਈ ਹੈ। ਸੰਸਥਾ ਦੀ ਫਾਰਮ.ਡੀ ਪੀ.ਬੀ. ਦੀ ਡਾ. ਸਰਗੁਣਪ੍ਰੀਤ ਕੌਰ ਦੀ ਗਲੋਬਲ ਕਾਲਜ ਆਫ਼ ਫਾਰਮੇਸੀ ਅੰਮ੍ਰਿਤਸਰ ਵਿਖੇ ਐਸੋਸੀਏਟ ਪ੍ਰੋਫੈਸਰ ਵਜੋਂ ਅਤੇ ਫਾਰਮ.ਡੀ. ਦੇ ਡਾ. ਤਰੇਸ਼ ਜੈਸਵਾਲ ਦੀ ਪ੍ਰੈਕਸਲ ਮੋਹਾਲੀ ਵਿਖੇ ਪੇਸ਼ੈਂਟ ਸੇਫ਼ਟੀ ਐਸੋਸੀਏਟ ਦੇ ਅਹੁਦੇ ‘ਤੇ ਚੋਣ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪਲੇਸਮੈਂਟ ਅਫ਼ਸਰ ਡਾ. ਅਮਨਦੀਪ ਸਿੰਘ ਅਤੇ ਫਾਰਮ.ਡੀ. ਵਿਭਾਗ ਦੇ ਮੁਖੀ ਡਾ. ਸੌਰਭ ਕੋਸੇ ਨੇ ਦੱਸਿਆ ਕਿ ਫਾਰਮ.ਡੀ. ਅਤੇ ਐਮ.ਫਾਰਮ ਵਿਚ ਅਧਿਐਨ ਕਰ ਰਹੇ ਵਿਦਿਆਰਥੀਆਂ ਦੀ ਫਾਈਨਲ ਸਾਲ ਦੌਰਾਨ ਲਗ-ਪਗ ਸੌ ਫ਼ੀਸਦੀ ਪਲੇਸਮੈਂਟ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਉੱਚ ਪੱਧਰੀ ਟੀਚਿੰਗ-ਲਰਨਿੰਗ ਦੇ ਨਾਲ-ਨਾਲ ਸੰਸਥਾ ਦਾ ਪਲੇਸਮੈਂਟ ਸੈੱਲ ਲਗਾਤਾਰ ਵਿਦਿਆਰਥੀਆਂ ਨੂੰ ਟਰੇਨਿੰਗ ਦਿੰਦਾ ਹੈ ਅਤੇ ਵੱਖ-ਵੱਖ ਕੰਪਨੀਆਂ ਤੇ ਹਸਪਤਾਲਾਂ ਨਾਲ ਤਾਲਮੇਲ ਬਣਾਈ ਰੱਖਦਾ ਹੈ, ਤਾਂ ਜੋ ਵਿਦਿਆਰਥੀਆਂ ਦੀ ਸਮੇਂ ਸਿਰ ਪਲੇਸਮੈਂਟ ਹੋ ਸਕੇ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜ: ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਅਤੇ ਸਮੂਹ ਫੈਕਲਟੀ ਮੈਂਬਰਾਂ ਨੇ ਪਲੇਸਮੈਂਟ ਵਿਚ ਚੁਣੇ ਗਏ ਵਿਦਿਆਰਥੀਆਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਹਿਗੜ੍ਹ ਪੰਜਤੂਰ ’ਚ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕਈ ਪਰਿਵਾਰ ਹੋਏ ‘ਆਪ’ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।