29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਹਿਗੜ੍ਹ ਪੰਜਤੂਰ ’ਚ ਰੱਖੜੀ ਦਾ ਤਿਉਹਾਰ ਮਨਾਇਆ

ਫ਼ਤਿਹਗੜ੍ਹ ਪੰਜਤੂਰ, 28 ਅਗਸਤ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਹਰਮਨ ਪਿਆਰੀ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਪ੍ਰਿੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਪ੍ਰਾਇਮਰੀ ਕੋਆਰਡੀਨੇਟਰ ਰਾਜ਼ੀ ਅਮਰ ਦੀ ਦੇਖ ਰੇਖ ਹੇਠ ਰੱਖੜੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਦੇ ਰੱਖੜੀ ਬਣਾਉਣ, ਕਾਰਡ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿੰਨਾ ਵਿਚ ਬੱਚਿਆਂ ਨੇ ਬੜੇ ਹੀ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 29-08-2026
ਫ਼ਤਿਹਗੜ੍ਹ ਪੰਜਤੂਰ, 28 ਅਗਸਤ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਹਰਮਨ ਪਿਆਰੀ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਪ੍ਰਿੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਪ੍ਰਾਇਮਰੀ ਕੋਆਰਡੀਨੇਟਰ ਰਾਜ਼ੀ ਅਮਰ ਦੀ ਦੇਖ ਰੇਖ ਹੇਠ ਰੱਖੜੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਦੇ ਰੱਖੜੀ ਬਣਾਉਣ, ਕਾਰਡ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿੰਨਾ ਵਿਚ ਬੱਚਿਆਂ ਨੇ ਬੜੇ ਹੀ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਅਮਰਦੀਪ ਸਿੰਘ ਨੇ ਬੱਚਿਆਂ ਅਤੇ ਸਟਾਫ਼ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਰੱਖੜੀ ਦਾ ਤਿਉਹਾਰ ਭਰਾ ਅਤੇ ਭੈਣ ਦੇ ਪਿਆਰ ਦਾ ਪ੍ਰਤੀਕ ਹੈ। ਇਹ ਤਿਉਹਾਰ ਭਰਾ ਦੇ ਦਿਲ ਵਿਚ ਭੈਣ ਦੀ ਰੱਖਿਆ ਕਰਨ ਦੀ ਭਾਵਨਾ ਦਾ ਵੀ ਪ੍ਰਤੀਕ ਹੈ। ਇਸ ਤਿਉਹਾਰ ਤੇ ਭੈਣ ਆਪਣੇ ਭਰਾ ਦੀ ਕਲਾਈ ਤੇ ਇਸ ਵਿਸ਼ਵਾਸ ਨਾਲ ਰੱਖੜੀ ਬੰਨ੍ਹਦੀ ਹੈ ਕਿ ਉਸ ਦਾ ਭਰਾ ਜੀਵਨ ਭਰ ਔਖੇ ਸਮੇਂ ਵਿਚ ਉਸ ਦੀ ਰੱਖਿਆ ਕਰੇਗਾ। ਇਹ ਤਿਉਹਾਰ, ਰਸਮਾਂ ਤੇ ਰਿਵਾਜ ਸਾਡੇ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਤਿਉਹਾਰਾਂ ਨੂੰ ਮਨਾਉਣ ਨਾਲ ਆਪਸੀ ਪਿਆਰ ਅਤੇ ਸਦਭਾਵਨਾ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਹ ਰੱਖੜੀ ਦਾ ਤਿਉਹਾਰ ਭੈਣ-ਭਰਾ ਦੀ ਆਪਸੀ ਸਾਂਝ ਨੂੰ ਦਰਸਾਉਂਦਾ ਹੈ। ਉਨ੍ਹਾਂ ਬੱਚਿਆਂ ਨੂੰ ਸੁਨੇਹਾ ਦਿੱਤਾ ਕਿ ਸਾਨੂੰ ਸਾਰਿਆਂ ਨੂੰ ਆਪਸੀ ਰਿਸ਼ਤਿਆਂ ਦੀ ਕਦਰ ਕਰਨੀ ਚਾਹੀਦੀ ਹੈ ਅਤੇ ਆਪਸ ਵਿਚ ਪਿਆਰ ਨਾਲ ਰਲ-ਮਿਲ ਕੇ ਰਹਿਣਾ ਚਾਹੀਦਾ ਹੈ। ਇਸ ਮੌਕੇ ਸਮੂਹ ਵਿਦਿਆਰਥੀ ਤੇ ਸਟਾਫ਼ ਮੌਜੂਦ ਸਨ। ਉਨ੍ਹਾਂ ਨੇ ਬੱਚਿਆਂ ਨੂੰ ਆਪਣੀਆਂ ਭੈਣਾਂ ਦੀ ਰੱਖਿਆ ਕਰਨ ਲਈ ਵੀ ਪ੍ਰੇਰਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਬੱਚੇ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ’ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਅਰਦਾਸ ਅੱਜ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਦੋ ਵਿਦਿਆਰਥੀਆਂ ਦੀ ਪਲੇਸਮੈਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।