ਗੁਰੂ ਨਾਨਕ ਕਾਲਜ ਮੋਗਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਕਰਵਾਇਆ
ਮੋਗਾ, 29 ਅਗਸਤ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਅਧੀਨ ਚੱਲ ਰਹੀ ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਅਕਾਲ ਪੁਰਖ ਅੱਗੇ ਸਮੂਹਿਕ ਤੌਰ ਤੇ ਸਿੰਘਾਂ ਦੀ ਜਲਦੀ ਰਿਹਾਈ ਲਈ ਅਰਦਾਸ ਕੀਤੀ ਗਈ। ਅਰਦਾਸ ਸਮਾਗਮ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤੇ ਸਕੱਤਰ ਵਿਦਿਆ ਸੁਖਮਿੰਦਰ ਸਿੰਘ ਵਲੋਂ ਸਮਾਗਮਾਂ ਦੀ ਰੂਪ ਰੇਖਾ ਸੰਬੰਧੀ ਸਮੁੱਚੇ ਵਿੱਦਿਅਕ ਅਦਾਰਿਆਂ ਵਲੋਂ ਕਿਹਾ ਕਿ ਇਹ ਸਿੱਖ ਪੰਥ ਦਾ ਕੌਮੀ ਮਸਲਾ ਹੈ।
ਮੋਗਾ, 29 ਅਗਸਤ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਅਧੀਨ ਚੱਲ ਰਹੀ ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਅਕਾਲ ਪੁਰਖ ਅੱਗੇ ਸਮੂਹਿਕ ਤੌਰ ਤੇ ਸਿੰਘਾਂ ਦੀ ਜਲਦੀ ਰਿਹਾਈ ਲਈ ਅਰਦਾਸ ਕੀਤੀ ਗਈ। ਅਰਦਾਸ ਸਮਾਗਮ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤੇ ਸਕੱਤਰ ਵਿਦਿਆ ਸੁਖਮਿੰਦਰ ਸਿੰਘ ਵਲੋਂ ਸਮਾਗਮਾਂ ਦੀ ਰੂਪ ਰੇਖਾ ਸੰਬੰਧੀ ਸਮੁੱਚੇ ਵਿੱਦਿਅਕ ਅਦਾਰਿਆਂ ਵਲੋਂ ਕਿਹਾ ਕਿ ਇਹ ਸਿੱਖ ਪੰਥ ਦਾ ਕੌਮੀ ਮਸਲਾ ਹੈ। ਜੇਕਰ ਸਿੰਘ ਕਾਨੂੰਨ ਅਨੁਸਾਰ ਸਜਾਵਾਂ ਪੂਰੀਆਂ ਕਰ ਚੁੱਕੇ ਹਨ ਤਾਂ ਸਰਕਾਰ ਵਲੋਂ ਉਨ੍ਹਾਂ ਦੀ ਰਿਹਾਈ ਨੂੰ ਲਮਕਾਉਣਾ ਨਹੀ ਚਾਹੀਦਾ। ਸੁਖਮਨੀ ਸਾਹਿਬ ਦੇ ਜਾਪ ਦੀ ਸੰਪੂਰਨਤਾ ਤੋਂ ਬਾਅਦ ਸੰਖੇਪ ਸਮਾਗਮ ਦੌਰਾਨ ਕਾਲਜ ਦੀ ਲੋਕਲ ਪ੍ਰਬੰਧਕ ਕਮੇਟੀ ਦੇ ਸਕੱਤਰ ਸੰਜੀਤ ਸਿੰਘ ਸੰਨੀ ਗਿੱਲ ਨੇ ਕਿਹਾ ਕਿ ਸਿੱਖਾਂ ਨਾਲ ਵਿਤਕਰਾ ਕਰਨਾ ਸਰਕਾਰ ਦੀ ਸਿੱਖਾਂ ਪ੍ਰਤੀ ਸੋਚ ਨੂੰ ਉਜਾਗਰ ਕਰਦਾ ਹੈ ਅਜਿਹੇ ਵਿਚ ਸਰਵ-ਸ਼ਕਤੀਮਾਨ ਪ੍ਰਮਾਤਮਾ ਦਾ ਓਟ ਆਸਰਾ ਹੀ ਸਬਰ ਸੰਤੋਖ ਅਤੇ ਉਮੀਦ ਬਣਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਰਾਜਨੀਤਕ ਤੌਰ ਤੇ ਨੁਮਾਇੰਦਗੀ ਦਾ ਬਿਲਕੁਲ ਘੱਟ ਜਾਣਾ ਅਤੇ ਪ੍ਰਸ਼ਾਸਨਿਕ ਸੇਵਾਵਾਂ ਵਿਚ ਵੀ ਗਿਣਤੀ ਦਾ ਆਟੇ ਦੇ ਵਿਚ ਲੂਣ ਦੇ ਬਰਾਬਰ ਹੋਣਾ ਸਾਡੀ ਅਜੋਕੀ ਹਾਲਤ ਦਾ ਜ਼ਿੰਮੇਵਾਰ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਸਿੱਖਾਂ ਦਾ ਕੱਲ੍ਹ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਖੇਤਰ ਵਿਚ ਸਿੱਖਾਂ ਦੀ ਨੁਮਾਇੰਦਗੀ ਵਧਾਉਣ ਲਈ ਸਿਰਤੋੜ ਯਤਨ ਕਰਨਾ ਚਾਹੀਦਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਕਿਹਾ ਕਿ ਜੇਲ੍ਹਾਂ ਵਿਚ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਕੱਟ ਚੁੱਕੇ ਅਤੇ ਬਣਦੀਆਂ ਸਜਾਵਾਂ ਤੋਂ ਬਹੁਤ ਵੱਧ ਸਮਾਂ ਜੇਲ੍ਹਾਂ ਵਿਚ ਬਿਤਾ ਚੁੱਕੇ ਸਿੰਘਾਂ ਨੂੰ ਇਨਸਾਫ ਦੇਣ ਵਿਚ ਸਰਕਾਰ ਨੂੰ ਦੇਰ ਨਹੀਂ ਕਰਨੀ ਚਾਹੀਦੀ। ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ ਕਿ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਨਾਂ ਹੋਵੇ। ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਨਾਲ ਵਿਤਕਰਾ ਕਰਨਾ ਜਾਇਜ਼ ਨਹੀਂ ਹੈ। ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਦਇਆ ਸਿੰਘ ਨੇ ਕਿਹਾ ਕਿ ਬੰਦੀ ਸਿੰਘਾਂ ਨੇ ਜੋ ਕੁਝ ਵੀ ਕੀਤਾ ਹੈ, ਉਹ ਆਪਣੇ ਜਾਂ ਪਰਿਵਾਰ ਦੇ ਨਿੱਜੀ ਹਿਤਾਂ ਲਈ ਨਹੀਂ ਸਗੋਂ ਕੌਮ ਅਤੇ ਸਮਾਜ ਦੇ ਹੀਤ ਲਈ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬੰਦੀ ਸਿੰਘਾਂ ਦੇ ਬਰਾਬਰ ਦਾ ਕਾਨੂੰਨ ਤੋੜਨ ਵਾਲੇ ਦੱਖਣ ਭਾਰਤ ਦੇ ਵਿਅਕਤੀਆਂ ਨੂੰ ਛੱਡਿਆ ਜਾ ਸਕਦਾ ਹੈ ਤਾਂ ਸਮੁੱਚੀ ਕੌਮ ਲਈ ਸਜਾ ਕੱਟ ਸਿੰਘਾਂ ਨਾਲ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ। ਕਾਲਜ ਦੀ ਸਮੁੱਚੀ ਪ੍ਰਬੰਧਕ ਕਮੇਟੀ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਤੌਰ ਤੇ ਅਰਦਾਸ ਕੀਤੀ ਗਈ ਕਿ ਸਰਕਾਰ ਬੰਦੀ ਸਿੰਘਾਂ ਦੀ ਮਾਨਸਿਕ ਦਸ਼ਾ ਨੂੰ ਸਮਝਦੇ ਹੋਏ ਕੁਦਰਤ ਦੇ ਨਿਆਂ ਦੀ ਪਾਲਣਾ ਕਰਦੇ ਹੋਏ ਉਮਰ ਦੇ ਆਖ਼ਰੀ ਪੜਾਅ ਤੇ ਬੈਠੇ ਇਨਸਾਨਾਂ ਨੂੰ ਆਪਣੀ ਉਮਰ ਦਾ ਆਖ਼ਰੀ ਸਮਾਂ ਆਪਣੇ ਪਰਿਵਾਰਾਂ ਨਾਲਾ ਬਿਤਾਉਣ ਦਾ ਮੌਕਾ ਦਵੇ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਦੀਪਇੰਦਰ ਸਿੰਘ, ਅਮਰਿੰਦਰ ਸਿੰਘ, ਸਹਿਬਾਜ਼ ਸਿੰਘ ਅਤੇ ਬਾਹਰੋਂ ਆਏ ਢਾਡੀ ਸਿੰਘਾਂ ਨੇ ਪੁਰਾਤਨ ਸਿੰਘਾਂ ਦੀ ਬਹਾਦਰੀ ਦੀਆਂ ਵਾਰਾਂ ਵੀ ਸੁਣਾਈਆਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਬੰਦੀ ਸਿੰਘਾਂ ਦੀ ਰਿਹਾਈ ਦਾ ਕਾਰਜ ਸੰਪੂਰਨ ਕਰਵਾਉਣ ਲਈ ਲੰਮੇ ਸਮੇਂ ਤੋਂ ਤਤਪਰ ਹੈ ਅਤੇ ਇਹ ਅਰਦਾਸ ਸਮਾਗਮ ਇਸ ਦੇ ਅਧੀਨ ਆਉਂਦੀਆਂ ਸਮੁੱਚੀਆਂ ਸੰਸਥਾਵਾਂ ਵਿਚ ਕਰਵਾਇਆ ਜਾ ਗਿਆ ਹੈ।