ਨੌਜਵਾਨਾਂ ਨੂੰ ਸਿਆਸਤ ਵਿਚ ਅੱਗੇ ਲਿਆਉਣਾ ਸਾਡੀ ਮੁੱਖ ਤਰਜੀਹ-ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ
ਮੋਗਾ , 30 ਅਗਸਤ ( ਸੁਰਿੰਦਰਪਾਲ ਸਿੰਘ )- ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਵਿਧਾਇਕ ਅਤੇ ਪੰਜਾਬ ਯੂਥ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਮੋਗਾ ਵਿਚ ਯੂਥ ਮਿਲਣੀ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ‘ ਤੇ ਮਜ਼ਬੂਤ ਕਰਨ ਸਬੰਧੀ ਵਿਚਾਰ - ਵਟਾਂਦਰਾ ਕੀਤਾ ਗਿਆ ।
ਮੋਗਾ , 30 ਅਗਸਤ ( ਸੁਰਿੰਦਰਪਾਲ ਸਿੰਘ )- ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਵਿਧਾਇਕ ਅਤੇ ਪੰਜਾਬ ਯੂਥ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਮੋਗਾ ਵਿਚ ਯੂਥ ਮਿਲਣੀ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ‘ ਤੇ ਮਜ਼ਬੂਤ ਕਰਨ ਸਬੰਧੀ ਵਿਚਾਰ - ਵਟਾਂਦਰਾ ਕੀਤਾ ਗਿਆ । ਸਮਾਗਮ ਵਿਚ ਮੋਗਾ ਵਿਧਾਨ ਸਭਾ ਹਲਕੇ ਦੀ ਵਿਧਾਇਕ ਡਾ . ਅਮਨਦੀਪ ਕੌਰ ਅਰੋੜਾ ਵਿਸ਼ੇਸ਼ ਤੌਰ ‘ ਤੇ ਹਾਜ਼ਰ ਰਹੇ ਅਤੇ ਉਨ੍ਹਾਂ ਨੇ ਮਨਜਿੰਦਰ ਸਿੰਘ ਲਾਲਪੁਰਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ । ਇਸ ਮੌਕੇ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿਚ ਅਥਾਹ ਪ੍ਰਤਿਭਾ , ਊਰਜਾ ਅਤੇ ਜੋਸ਼ ਹੈ । ਨੌਜਵਾਨਾਂ ਨੂੰ ਸਿਆਸਤ ਵਿਚ ਅੱਗੇ ਲਿਆਉਣਾ , ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪਣਾ ਅਤੇ ਫ਼ੈਸਲਾ ਲੈਣ ਦੀ ਪ੍ਰਕਿਰਿਆ ਦਾ ਹਿੱਸਾ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੌਜਵਾਨਾਂ ਨੂੰ ਮੌਕੇ ਅਤੇ ਜ਼ਿੰਮੇਵਾਰੀਆਂ ਦੇ ਕੇ ਉਨ੍ਹਾਂ ਨੂੰ ਪੰਜਾਬ ਦੀ ਅਗਵਾਈ ਲਈ ਤਿਆਰ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਯੂਥ ਮਿਲਣੀ ਦਾ ਮਕਸਦ ਸਿਰਫ਼ ਨੌਜਵਾਨਾਂ ਨਾਲ ਮੁਲਾਕਾਤ ਕਰਨਾ ਨਹੀਂ , ਸਗੋਂ ਉਨ੍ਹਾਂ ਦੇ ਵਿਚਾਰ ਸੁਣਨਾ , ਸਮੱਸਿਆਵਾਂ ਨੂੰ ਸਮਝਣਾ ਅਤੇ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ‘ ਤੇ ਹੋਰ ਮਜ਼ਬੂਤ ਕਰਨਾ ਹੈ । ਨੌਜਵਾਨਾਂ ਦੀ ਸ਼ਮੂਲੀਅਤ ਨਾਲ ਸੰਗਠਨ ਨੂੰ ਨਵੀਂ ਊਰਜਾ ਮਿਲਦੀ ਹੈ ਅਤੇ ਉਨ੍ਹਾਂ ਨੂੰ ਸਮਾਜਿਕ ਤੇ ਸਿਆਸੀ ਖੇਤਰ ਵਿਚ ਅੱਗੇ ਵਧਣ ਦੇ ਮੌਕੇ ਪ੍ਰਾਪਤ ਹੁੰਦੇ ਹਨ । ਇਸ ਮੌਕੇ ਵਿਧਾਇਕ ਡਾ . ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ । ਪੰਜਾਬ ਦੇ ਨੌਜਵਾਨਾਂ ਨੂੰ ਸਹੀ ਦਿਸ਼ਾ , ਮੌਕੇ ਅਤੇ ਜ਼ਿੰਮੇਵਾਰੀਆਂ ਦੇ ਕੇ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ਤੱਕ ਪਹੁੰਚਾਇਆ ਜਾ ਸਕਦਾ ਹੈ । ਉਨ੍ਹਾਂ ਨੇ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਨੌਜਵਾਨਾਂ ਨੂੰ ਇੱਕਜੁੱਟ ਕਰਨ ਅਤੇ ਉਨ੍ਹਾਂ ਨੂੰ ਸੰਗਠਨ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ । ਯੂਥ ਮਿਲਣੀ ਦੌਰਾਨ ਨੌਜਵਾਨਾਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ । ਇਸ ਮੌਕੇ ਜ਼ਿਲ੍ਹਾ ਮੋਗਾ ਦੇ ਯੂਥ ਪ੍ਰਧਾਨ ਮਨਜੀਤ ਸਿੰਘ ਸਰਪੰਚ , ਹਲਕਾ ਮੋਗਾ ਦੇ ਯੂਥ ਪ੍ਰਧਾਨ ਵਿੱਕੀ ਦੌਧਰੀਆ , ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਬਰਿੰਦਰ ਸ਼ਰਮਾ , ਜ਼ਿਲ੍ਹਾ ਪ੍ਰੀਸ਼ਦ ਮੋਗਾ ਦੇ ਚੇਅਰਮੈਨ ਰਵਿੰਦਰਪਾਲ ਸਿੰਘ , ਪਰਮਿੰਦਰ ਸਿੰਘ ਯੂਥ ਆਗੂ ਜ਼ਿਲ੍ਹਾ ਮੋਗਾ , ਆਕਾਸ਼ ਮੱਲ੍ਹੀ ਸ ਮੇਤ ਪਾਰਟੀ ਦੇ ਆਗੂ , ਵਰਕਰ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਮੌਜੂਦ ਸਨ ।