01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਜਸਵਿੰਦਰ ਸਿੰਘ ਸਿੱਧੂ ਦੀ ਅਗਵਾਈ ’ਚ ਹਲਕਾ ਧਰਮਕੋਟ ਦੇ ਪਿੰਡ ਮਹਿਲ ’ਚ ਹੋਇਆ ਵਿਸ਼ਾਲ ਇਕੱਠ ਬਾਪੂ ਤਰਸੇਮ ਸਿੰਘ ਤੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਸ਼ਿਰਕਤ

ਕੋਟ ਈਸੇ ਖਾਂ, 31 ਅਗਸਤ (ਗੁਰਮੀਤ ਸਿੰਘ ਖਾਲਸਾ)- ਪਿਛਲੇ ਕੁਝ ਸਮੇਂ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਿਚ ਸ਼ਾਮਿਲ ਹੋਣ ਵਾਲੇ ਆਗੂ ਜਸਵਿੰਦਰ ਸਿੰਘ ਸਿੱਧੂ ਵਲੋਂ ਹਲਕਾ ਧਰਮਕੋਟ ਵਿਚ ਲਗਾਤਾਰ ਵਧਾਈਆਂ ਜਾ ਰਹੀਆਂ ਸਿਆਸੀ ਸਰਗਰਮੀਆਂ ਦੇ ਤਹਿਤ ਵੱਖ-ਵੱਖ ਪਿੰਡਾਂ ਵਿਚ ਬੈਠਕਾਂ ਕੀਤੀਆਂ ਜਾ ਰਹੀਆਂ ਹਨ| ਇਸੇ ਦੇ ਚੱਲਦਿਆਂ ਪਿੰਡ ਮਹਿਲ ਦੀ ਸੱਥ ਵਿਚ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਮੈਂਬਰ ਪਾਰਲੀਮੈਂਟ ਦੇ ਪਿਤਾ ਬਾਪੂੁ ਤਰਸੇਮ ਸਿੰਘ, ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਜਸਵਿੰਦਰ ਸਿੰਘ ਸਿੱਧੂ ਇਕ ਵਿਸ਼ਾਲ ਕਾਫਲੇ ਦੇ ਰੂਪ ਵਿਚ ਪੁੱਜੇ ਜਿੱਥੇ ਵਿਸ਼ਾਲ ਇਕੱਤਰਤਾ ਨੂੰ ਬਾਪੂ ਤਰਸੇਮ ਸਿੰਘ ਅਤੇ ਐਮ. ਪੀ.

ਅਜੀਤ ਡੈਸਕ 01-09-2026
ਕੋਟ ਈਸੇ ਖਾਂ, 31 ਅਗਸਤ (ਗੁਰਮੀਤ ਸਿੰਘ ਖਾਲਸਾ)- ਪਿਛਲੇ ਕੁਝ ਸਮੇਂ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਿਚ ਸ਼ਾਮਿਲ ਹੋਣ ਵਾਲੇ ਆਗੂ ਜਸਵਿੰਦਰ ਸਿੰਘ ਸਿੱਧੂ ਵਲੋਂ ਹਲਕਾ ਧਰਮਕੋਟ ਵਿਚ ਲਗਾਤਾਰ ਵਧਾਈਆਂ ਜਾ ਰਹੀਆਂ ਸਿਆਸੀ ਸਰਗਰਮੀਆਂ ਦੇ ਤਹਿਤ ਵੱਖ-ਵੱਖ ਪਿੰਡਾਂ ਵਿਚ ਬੈਠਕਾਂ ਕੀਤੀਆਂ ਜਾ ਰਹੀਆਂ ਹਨ| ਇਸੇ ਦੇ ਚੱਲਦਿਆਂ ਪਿੰਡ ਮਹਿਲ ਦੀ ਸੱਥ ਵਿਚ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਮੈਂਬਰ ਪਾਰਲੀਮੈਂਟ ਦੇ ਪਿਤਾ ਬਾਪੂੁ ਤਰਸੇਮ ਸਿੰਘ, ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਜਸਵਿੰਦਰ ਸਿੰਘ ਸਿੱਧੂ ਇਕ ਵਿਸ਼ਾਲ ਕਾਫਲੇ ਦੇ ਰੂਪ ਵਿਚ ਪੁੱਜੇ ਜਿੱਥੇ ਵਿਸ਼ਾਲ ਇਕੱਤਰਤਾ ਨੂੰ ਬਾਪੂ ਤਰਸੇਮ ਸਿੰਘ ਅਤੇ ਐਮ.ਪੀ. ਸਰਬਜੀਤ ਸਿੰਘ ਖਾਲਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਭਾਈ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦਾ ਬਿਨਾਂ ਕਸੂਰ ਤੋਂ ਪੰਜਾਬ ਦੀਆਂ ਜੇਲ੍ਹਾਂ ’ਚ ਬੰਦ ਕਰਕੇ ਰੱਖਣਾ ਸਿੱਖ ਕੌਮ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਂਦਾ ਹੈ| ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਜਿਸ ਤਰ੍ਹਾਂ ਦਾ ਮਾਹੌਲ ਬਣ ਗਿਆ ਹੈ ਲੋਕ ਅਕਾਲੀ ਦਲ ਵਾਰਸ ਪੰਜਾਬ ਦੇ ਦੀ 2027 ’ਚ ਸਰਕਾਰ ਬਣਾਉਣਗੇ। ਉਨ੍ਹਾਂ ਅੱਜ ਦੇ ਰਿਕਾਰਡ ਤੋੜ ਇਕੱਠ ਲਈ ਜਸਵਿੰਦਰ ਸਿੰਘ ਸਿੱਧੂ ਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਸੰਬੋਧਨ ਦੌਰਾਨ ਜਸਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਜਥੇਬੰਦੀ ਵਲੋਂ ਚਲਾਈ ਗਈ ਮੁਹਿੰਮ ਹਲਕਾ ਧਰਮਕੋਟ ਦੇ ਪਿੰਡਾਂ ਅੰਦਰ ਲਗਾਤਾਰ ਜੋਰ ਫੜ ਰਹੀ ਹੈ ਅਤੇ ਪਿੰਡਾਂ ਸ਼ਹਿਰਾਂ ’ਚ ਹੋ ਰਹੇ ਵੱਡੇ ਇਕੱਠ ਇਹ ਸਾਬਤ ਕਰ ਰਹੇ ਹਨ ਕਿ 2027 ਦੇ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਵੱਡੇ ਬਹੁਮਤ ਨਾਲ ਬਣਨ ਜਾ ਰਹੀ ਹੈ। ਇਸ ਮੌਕੇ ਇਸ ਪ੍ਰੋਗਰਾਮ ਦੇ ਪ੍ਰਬੰਧਕਾਂ ਵਲੋਂ ਪੁੱਜੇ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਰਸੂਲਪੁਰ, ਸੰਦੀਪ ਸਿੰਘ ਮੌਜਗੜ੍ਹ, ਬਲਜੀਤ ਸਿੰਘ ਮੌਜੇਵਾਲਾ, ਮਨਜੀਤ ਸਿੰਘ ਖਹਿਰਾ, ਬਚਿੱਤਰ ਸਿੰਘ ਖਾਲਸਾ, ਗੁਰਵੰਤ ਸਿੰਘ ਨਿਹਾਲਗੜ੍ਹ, ਅਰਵਿੰਦਰਪਾਲ ਸਿੰਘ ਬਿੱਟੂ ਪ੍ਰਧਾਨ, ਪਰਮਜੀਤ ਸਿੰਘ ਪੰਮਾ ਜੋਸ਼ਨ, ਕੁਲਦੀਪ ਸਿੰਘ ਰਾਜੂ, ਕੁਲਦੀਪ ਸਿੰਘ ਕੀਪਾ, ਗੁਰਪ੍ਰੀਤ ਸਿੰਘ ਰਾਜਾ, ਗੁਰਵੰਤ ਸਿੰਘ ਮਹਿਲ, ਸਰਬਜੀਤ ਸਿੰਘ ਸੱਭਾ, ਜਗਜੀਤ ਸਿੰਘ ਗੋਲਡੀ, ਗੁਰਪ੍ਰੀਤ ਸਿੰਘ ਜੋਸ਼ਨ, ਸੁਖਦੇਵ ਸਿੰਘ ਫੌਜੀ, ਸੇਵਕ ਸਿੰਘ ਫੌਜੀ, ਤਰਸੇਮ ਸਿੰਘ ਫੌਜੀ, ਦਵਿੰਦਰ ਸਿੰਘ, ਗੁਰਜੰਟ ਸਿੰਘ ਲਵ, ਕੁਲਵਿੰਦਰ ਸਿੰਘ ਗੋਰਾ, ਜਗਜੀਤ ਸਿੰਘ, ਅਮਰਿੰਦਰ ਸਿੰਘ ਖੰਘੂੜਾ, ਮਨਜੀਤ ਸਿੰਘ, ਗੁਰਮੀਤ ਸਿੰਘ ਭੋਲਾ, ਤਰਸੇਮ ਸਿੰਘ ਸੇਮਾ, ਸਾਗਰਪ੍ਰੀਤ ਸਿੰਘ, ਸੇਵਕਪ੍ਰੀਤ ਸਿੰਘ, ਭਰਤਵੀਰ ਸਿੰਘ, ਬਾਬਾ ਰਘਵੀਰ ਸਿੰਘ, ਰੇਸ਼ਮ ਸਿੰਘ ਫੌਜੀ, ਸੁਖਪਾਲ ਸਿੰਘ, ਡਾ. ਸੁਖਜੀਤ ਸਿੰਘ, ਆਕਾਸ਼ਦੀਪ ਸਿੰਘ, ਲਵਪ੍ਰੀਤ ਸਿੰਘ ਲਵੀ, ਜਸ਼ਨਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਸੇਵਕ ਸਿੰਘ, ਅਮਰ ਸਿੰਘ, ਗੁਰਪ੍ਰੀਤ ਗੋਰਾ, ਜਗਸੀਰ ਜੱਗਾ, ਗੁਰਪ੍ਰੀਤ ਸਿੰਘ ਸਿੱਧੂ, ਅਮਰਜੀਤ ਸਿੰਘ ਸਿੱਧੂ, ਪਰਮਿੰਦਰ ਸਿੰਘ ਸਿੱਧੂ, ਗੁਰਮੀਤ ਸਿੰਘ ਵਰ੍ਹੇ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਪੰਜਾਬ ਬਚਾਓ ਰੈਲੀ’ ਸੰਬੰਧੀ ਬਰਜਿੰਦਰ ਸਿੰਘ ਬਰਾੜ ਦੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ ਰੈਲੀ ਦੀਆਂ ਤਿਆਰੀਆਂ ਨੂੰ ਲੈ... ਅਗਲੀ ਖ਼ਬਰ ਨਿਸ਼ਕਾਮ ਸੇਵਾ ਭਾਵ ਸੰਸਥਾ ਮੋਗਾ ਨੇ 94 ਬੱਚਿਆਂ ਨੂੰ ਵਜ਼ੀਫ਼ੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।