01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਦੇ ਵਿਦਿਆਰਥੀਆਂ ਨੇ ਫੁੱਟਬਾਲ ਮੁਕਾਬਲੇ ’ਚ ਜਿੱਤ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ

ਧਰਮਕੋਟ, 31 ਅਗਸਤ (ਪਰਮਜੀਤ ਸਿੰਘ)-ਮੋਗਾ ਇਲਾਕੇ ਦੀ ਪ੍ਰਸਿੱਧ ਸੰਸਥਾ ਐਸ. ਐਫ.

ਅਜੀਤ ਡੈਸਕ 01-09-2026
ਧਰਮਕੋਟ, 31 ਅਗਸਤ (ਪਰਮਜੀਤ ਸਿੰਘ)-ਮੋਗਾ ਇਲਾਕੇ ਦੀ ਪ੍ਰਸਿੱਧ ਸੰਸਥਾ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ), ਜੋ ਕਿ ਆਈ.ਸੀ.ਐਸ.ਈ. ਬੋਰਡ, ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, ਦੇ ਵਿਦਿਆਰਥੀਆਂ ਨੇ ਸੀਨੀਅਰ ਸੈਕੰਡਰੀ ਸਕੂਲ ਬੁੱਟਰ (ਮੋਗਾ) ਵਿਖੇ ਕਰਵਾਈਆਂ ਗਈਆਂ ਫੁੱਟਬਾਲ ਖੇਡ ਮੁਕਾਬਲਿਆਂ ਵਿਚ ਭਾਗ ਲਿਆ। ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-17 ਵਰਗ ਵਿਚ ਹਿੱਸਾ ਲਿਆ, ਜਿਸ ਵਿਚ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ‘ਤੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨੀਸ਼ਾ ਕੌਸ਼ਿਕ ਨੇ ਜੇਤੂ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਬੱਚਿਆਂ ਦੀ ਮਿਹਨਤ ਅਤੇ ਸਕੂਲ ਦੇ ਡੀ.ਪੀ. ਅਧਿਆਪਕ ਜਗਦੀਸ਼ ਸਿੰਘ ਦੀ ਕੁਸ਼ਲ ਅਗਵਾਈ ਨੂੰ ਜਾਂਦਾ ਹੈ। ਉਨ੍ਹਾਂ ਦੀ ਸੁਚੱਜੀ ਦੇਖ-ਰੇਖ ਹੇਠ ਵਿਦਿਆਰਥੀਆਂ ਨੇ ਸਖ਼ਤ ਮਿਹਨਤ ਕੀਤੀ। ਉਨ੍ਹਾਂ ਕਿਹਾ ਕਿ ਖੇਡ ਮੁਕਾਬਲੇ ਸਾਡੇ ਸਰੀਰਕ, ਮਾਨਸਿਕ ਅਤੇ ਸਮਾਜਿਕ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਖੇਡਾਂ ਸਾਨੂੰ ਸਿਹਤਮੰਦ ਰਹਿਣ, ਅਨੁਸ਼ਾਸਨ ਸਿੱਖਣ ਅਤੇ ਆਪਸੀ ਭਾਈਚਾਰਾ ਵਧਾਉਣ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਇਸ ਮੌਕੇ ਸਕੂਲ ਦੇ ਸੀ.ਐਮ.ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵੀ ਵਿਦਿਆਰਥੀਆਂ ਨੂੰ ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਜੀਵਨ ਦੀ ਇਕ ਮਹੱਤਵਪੂਰਨ ਲੋੜ ਹਨ ਅਤੇ ਖੇਡਾਂ ਰਾਹੀਂ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਵਿਚ ਵਾਧਾ ਹੁੰਦਾ ਹੈ।
ਪਿਛਲੀ ਖ਼ਬਰ ਭਾਕਿਯੂ ਏਕਤਾ ਆਜ਼ਾਦ ਦੇ ਆਗੂ ਤੇ ਵਰਕਰ ਡੀ.ਸੀ. ਨੂੰ ਮੰਗ-ਪੱਤਰ ਦੇਣ ਲਈ ਹੋਏ ਰਵਾਨਾ ਅਗਲੀ ਖ਼ਬਰ ਦਰਜਨਾਂ ਪਰਿਵਾਰ ‘ਆਪ’ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।