01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

‘ ਮਿਸ਼ਨ ਲਾਈਫ’ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਸਮਾਲਸਰ, 31 ਅਗਸਤ (ਗੁਰਜੰਟ ਕਲਸੀ ਲੰਡੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ. ਟੀ.

ਮੰਗਲਵਾਰ, 1 ਸਤੰਬਰ, 2026 01-09-2026
ਸਮਾਲਸਰ, 31 ਅਗਸਤ (ਗੁਰਜੰਟ ਕਲਸੀ ਲੰਡੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਬੀ. ਗੜ੍ਹ ਵਿਖੇ ਸਕੂਲ ਦੇ ਈਕੋ ਕਲੱਬ ਵਲੋਂ ‘ਮਿਸ਼ਨ ਲਾਈਫ ਅਭਿਆਨ’ ਤਹਿਤ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਈਕੋ ਕਲੱਬ ਇੰਚਾਰਜ ਕਮਲਪ੍ਰੀਤ ਕੌਰ ਸਿੱਧੂ ਸਾਇੰਸ ਅਧਿਆਪਕ ਵਲੋਂ ਕੀਤਾ ਗਿਆ। ਪ੍ਰਿੰਸੀਪਲ ਦਿਲਬਾਗ ਸਿੰਘ ਬਰਾੜ ਦੀ ਅਗਵਾਈ ਹੇਠ ਉਲੀਕੇ ਗਏ ਇਸ ਅਭਿਆਨ ਅਧੀਨ ਵਿਦਿਆਰਥੀਆਂ ਦੇ ‘ਪਾਣੀ ਬਚਾਓ’ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਪਾਣੀ ਦੀ ਸੰਭਾਲ ਅਤੇ ਕੁਦਰਤੀ ਸਰੋਤਾਂ ਨੂੰ ਬਚਾਉਣ ਦਾ ਸੁਨੇਹਾ ਦਿੰਦੇ ਹੋਏ ਬਹੁਤ ਹੀ ਸੁੰਦਰ ਪੋਸਟਰ ਤਿਆਰ ਕੀਤੇ। ਮੁਕਾਬਲੇ ਤੋਂ ਬਾਅਦ ਵਿਦਿਆਰਥੀਆਂ ਨੂੰ ਰੋਜ਼ਾਨਾ ਜ਼ਿੰਦਗੀ ਵਿਚ ਪਾਣੀ ਦੀ ਹੋ ਰਹੀ ਬਰਬਾਦੀ ਖਾਸ ਕਰਕੇ ਪਾਈਪਾਂ ਅਤੇ ਟੂਟੀਆਂ ਦੀ ਲੀਕੇਜ ਕਾਰਨ ਅਜਾਈਂ ਵਹਿ ਰਹੇ ਪਾਣੀ ਬਾਰੇ ਸੁਚੇਤ ਕੀਤਾ। ਇਸ ਮੌਕੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪਾਣੀ ਦੀ ਬਰਬਾਦੀ ਰੋਕਣ ਦਾ ਪ੍ਰਣ ਲਿਆ। ਇਸ ਪ੍ਰੋਗਰਾਮ ਵਿਚ ਰਾਜਿੰਦਰ ਕੌਰ ਅਧਿਆਪਕ ਅਤੇ ਨਵਜੋਤ ਸਿੰਘ ਖੇਤੀਬਾੜੀ ਮਾਸਟਰ ਨੇ ਸਹਿਯੋਗ ਦਿੱਤਾ।
ਪਿਛਲੀ ਖ਼ਬਰ ਸੇਵਾ ਕੇਂਦਰਾਂ ਰਾਹੀਂ ਦਸਵੀਂ ਤੇ ਬਾਰ੍ਹਵੀਂ ਦੇ ਸਰਟੀਫਿਕੇਟ ਦੀ ਦੂਜੀ ਕਾਪੀ ਪ੍ਰਾਪਤ ਕਰਨ ਦੀ ਸਹੂਲਤ ਸ਼ੁਰੂ 30 ਸਤੰਬਰ ਤੱ... ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਜੂਡੋ ਸਕੂਲ ਖੇਡਾਂ ਵਿਚ ਜੀ. ਐਨ. ਕਾਨਵੈਂਟ ਸਕੂਲ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।