—— ਸਫ਼ਾ 5 ਦੀ ਬਾਕੀ –– 28.01 ਬਿਲੀਅਨ ਕਿਊਬਿਕ ਮੀਟਰ ਤੋਂ ਘਟ ਕੇ 26.32 ਬਿਲੀਅਨ ਕਿਊਬਿਕ ਮੀਟਰ ਰਹਿ ਗਈ ਹੈ। ਚੇਅਰਮੈਨ ਖ਼ਾਲਸਾ ਨੇ ਕਿਹਾ ਕਿ ਸੂਬੇ ਦੇ ਕਈ ਬਲਾਕਾਂ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ 3 ਤੋਂ 5 ਮੀਟਰ ਤੱਕ ਉੱਪਰ ਆਉਣਾ ਬਹੁਤ ਹੀ ਸ਼ੁੱਭ ਸੰਕੇਤ ਹਨ। ਨਹਿਰੀ ਪਾਣੀ ਦੇ ਪੰਜਾਬ ਦੇ ਵੱਧ ਤੋਂ ਵੱਧ ਖੇਤਾਂ ਤੱਕ ਪਹੁੰਚਣ ਨਾਲ ਪੰਜਾਬ ਨੂੰ ਪਾਣੀ ਦੇ ਸੰਕਟ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤੀਬਾੜੀ ਅਤੇ ਸੂਬੇ ਦੀ ਆਰਥਿਕਤਾ ਲਈ ਪਾਣੀ ਜੀਵਨ ਰੇਖਾ ਹੈ। ਪੰਜਾਬ ਸਰਕਾਰ ਵਲੋਂ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਨਾਲ ਜਿੱਥੇ ਕਿਸਾਨ ਖ਼ੁਸ਼ਹਾਲ ਹੋਏ ਹਨ ਉੱਥੇ ਹੀ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਦੀ ਬੱਚਤ ਵੀ ਹੋ ਰਹੀ ਹੈ। ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਉੱਪਰ ਆਉਣਾ ਸਿਰਫ਼ ਇਕ ਅੰਕੜਾ ਨਹੀਂ, ਸਗੋਂ ਪੰਜਾਬ ਦੇ ਭਵਿੱਖ ਲਈ ਉਮੀਦ ਦੀ ਇਕ ਨਵੀਂ ਕਿਰਨ ਹੈ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਦਾ ਹੀ ਨਤੀਜਾ ਹੈ।