02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਐਸ.ਸੀ. ਅਤੇ ਬੀ.ਸੀ. ਵਰਗ ਦਾ ਬਣਦਾ ਰਾਖਵਾਂ ਕੋਟਾ ਨਾ ਦੇਣ ਦੇ ਰੋਸ ਵਜੋਂ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਫੂਕੇ ਪੁਤਲੇ

ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਐਸ. ਸੀ.

ਅਜੀਤ ਡੈਸਕ 02-09-2026
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਵਲੋਂ 1013 ਲੈਕਚਰਾਰ ਸਿੱਧੀ ਭਰਤੀ ਵਿਚ ਐਸ.ਸੀ. (25 ਫੀਸਦੀ) ਅਤੇ ਬੀ.ਸੀ. (12 ਫੀਸਦੀ) ਵਰਗ ਬਣਦਾ ਰਾਖਵਾਂ ਕੋਟਾ ਨਾ ਦੇਣ ਦੇ ਰੋਸ ਜ਼ਿਲ੍ਹਾ ਮੋਗਾ ਦੇ ਡੀ.ਸੀ. ਦਫਤਰ ਅੱਗੇ ਭਲਾਈ ਮੰਤਰੀ, ਸਿੱਖਿਆ ਮੰਤਰੀ, ਭਲਾਈ ਸਕੱਤਰ ਅਤੇ ਸਿੱਖਿਆ ਸਕੱਤਰ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਸਾਹੋਕੇ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਰਾਖਵਾਂਕਰਨ ਕਰਨ ਵਿਰੋਧੀ ਮਾਨਸਿਕਤਾ ਤਹਿਤ 1013 ਲੈਕਚਰਾਰ ਸਿੱਧੀ ਭਰਤੀ ਵਿਚ ਬਣਦਾ ਰਾਖਵਾਂਕਰਨ ਕੋਟਾ ਨਹੀਂ ਦਿੱਤਾ ਗਿਆ। ਇਸ ਮਸਲੇ ਦੇ ਸੁਖਾਵੇਂ ਹੱਲ ਲਈ ਸਟੇਟ ਕਮੇਟੀ ਵਲੋਂ ਪ੍ਰਿੰਸੀਪਲ ਸਕੱਤਰ ਭਲਾਈ ਵਿਭਾਗ ਵੀ.ਕੇ. ਮੀਣਾ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ। ਭਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਹੀ ਰਾਖਵਾਂਕਰਨ ਸਹੀ ਢੰਗ ਨਾਲ ਲਾਗੂ ਕਰਾਉਣ, ਰੋਸਟਰ ਰਜਿਸਟਰ ਸਹੀ ਬਣਾਉਣ ਤੇ ਨਿਯਮਾਂ ਅਨੁਸਾਰ ਜਾਂਚ ਕਰਕੇ ਨਿਰੀਖਣ ਰਿਪੋਰਟ ਤਿਆਰ ਕਰਨ ਲਈ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ ਜਾ ਰਹੀ। ਜਿਸ ਦੇ ਰੋਸ ਵਜੋਂ ਅੱਜ ਜ਼ਿਲ੍ਹਾ ਪੱਧਰ ’ਤੇ ਸਮੁੱਚੇ ਪੰਜਾਬ ਵਿਚ ਭਲਾਈ ਮੰਤਰੀ ਡਾ. ਬਲਜੀਤ ਕੌਰ, ਸਿੱਖਿਆ ਮੰਤਰੀ ਹਰਜੋਤ ਬੈਂਸ, ਭਲਾਈ ਸਕੱਤਰ ਵੀ.ਕੇ. ਮੀਣਾ ਅਤੇ ਸਿੱਖਿਆ ਸਕੱਤਰ ਸੋਨਾਲੀ ਗਿਰੀ ਦੇ ਪੁਤਲੇ ਫੂਕੇ ਗਏ ਹਨ। ਸੂਬਾ ਆਗੂ ਸੀਨੀਅਰ ਮੀਤ ਪ੍ਰਧਾਨ ਵੀਰ ਸਿੰਘ ਮੋਗਾ, ਸਟੇਟ ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਪੁਰਾਣੇ ਵਾਲਾ ਨੇ ਕਿਹਾ ਕਿ 1013 ਲੈਕਚਰਾਰ ਭਰਤੀ ਵਿਚ ਬਣਦਾ ਰਾਖਵਾਂ ਕੋਟਾ ਦੇਣ ਬਾਰੇ ਤੁਰੰਤ ਸੋਧ ਪੱਤਰ ਜਾਰੀ ਕੀਤਾ ਜਾਵੇ ਤਾਂ ਜੋ ਐਸ.ਸੀ. ਬੀ.ਸੀ. ਵਰਗ ਦੇ ਲੋਕਾਂ ਨੂੰ ਇਨਸਾਫ ਮਿਲ ਸਕੇ। ਅਜਿਹਾ ਨਾ ਕਰਨ ਦੀ ਸੂਰਤ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ| ਇਸ ਸਮੇਂ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ, ਪ੍ਰੈੱਸ ਸਕੱਤਰ ਕੁਲਦੀਪ ਸਿੰਘ ਦਾਤੇਵਾਲ, ਮੁੱਖ ਸਲਾਹਕਾਰ ਸੁਖਚੈਨ ਸਿੰਘ ਹੀਰਾ, ਬਲਾਕ ਪ੍ਰਧਾਨ ਰਣਦੀਪ ਸਿੰਘ ਮੋਗਾ, ਜਨਰਲ ਸਕੱਤਰ ਸੁਖਚੈਨ ਸਿੰਘ ਨੱਥੂਵਾਲਾ ਜਦੀਦ, ਨਿਰਮਲ ਸਿੰਘ, ਬੇਅੰਤ ਸਿੰਘ, ਜਗਸੀਰ ਸਿੰਘ ਘਾਰੂ, ਕੁਲਜਿੰਦਰ ਸਿੰਘ ਘੱਲ ਕਲਾਂ, ਬਿੱਟੂ ਸਿੰਘ ਬਾਘਾ ਪੁਰਾਣਾ, ਮਨਪ੍ਰੀਤ ਸਿੰਘ ਲੰਡੇਕੇ, ਹਰਜਿੰਦਰ ਸਿੰਘ ਬਾਘਾ ਪੁਰਾਣਾ, ਜਗਜੀਤ ਸਿੰਘ ਬਾਰੇਵਾਲਾ, ਹਰਭਿੰਦਰ ਸਿੰਘ ਜਾਨੀਆਂ, ਦਵਿੰਦਰ ਸਿੰਘ ਧਰਮ ਸਿੰਘ ਵਾਲਾ, ਅਰਵਿੰਦ ਸਿੰਘ ਮੋਗਾ, ਨਰਿੰਦਰ ਮਹਿਰਾ, ਹੈਪੀ ਸਿੰਘ, ਸ਼ਮਸ਼ੇਰ ਸਿੰਘ, ਗੁਰਜੰਟ ਸਿੰਘ, ਗੁਰਤੇਜ ਸਿੰਘ, ਗੁਰਵਿੰਦਰ ਸਿੰਘ ਢੈਪਈ, ਸਤਿੰਦਰ ਸਿੰਘ ਬਾਘਾ ਪੁਰਾਣਾ, ਕਾਲੀ ਚਰਨ ਗਹਿਲੋਤ, ਮਨਦੀਪ ਸਿੰਘ, ਸੁਸ਼ੀਲ ਕੁਮਾਰ, ਅਮਨਦੀਪ ਸਿੰਘ, ਵਿਕਾਸ ਕੁਮਾਰ, ਆਦਿ ਅਧਿਆਪਕ ਆਗੂ ਹਾਜ਼ਰ ਸਨ|
ਪਿਛਲੀ ਖ਼ਬਰ ਰੱਖੜੀ ਮੌਕੇ ਰੁੱਖਾਂ ਨੂੰ ਰੱਖੜੀਆਂ ਬੰਨ੍ਹ ਕੇ ਵਿਦਿਆਰਥਣਾਂ ਨੇ ਦਿੱਤਾ ਕੁਦਰਤ ਸੰਭਾਲ ਦਾ ਵਿਲੱਖਣ ਸੰਦੇਸ਼ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫ਼ੰਡ ਮਨਜ਼ੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।