02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਰੱਖੜੀ ਮੌਕੇ ਰੁੱਖਾਂ ਨੂੰ ਰੱਖੜੀਆਂ ਬੰਨ੍ਹ ਕੇ ਵਿਦਿਆਰਥਣਾਂ ਨੇ ਦਿੱਤਾ ਕੁਦਰਤ ਸੰਭਾਲ ਦਾ ਵਿਲੱਖਣ ਸੰਦੇਸ਼

ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਰੱਖੜੀ ਸਿਰਫ਼ ਭੈਣ-ਭਰਾ ਦੇ ਪਿਆਰ, ਵਿਸ਼ਵਾਸ ਅਤੇ ਸੁਰੱਖਿਆ ਦੇ ਪਵਿੱਤਰ ਰਿਸ਼ਤੇ ਦਾ ਤਿਉਹਾਰ ਹੀ ਨਹੀਂ, ਸਗੋਂ ਇਹ ਸਾਨੂੰ ਹਰ ਉਸ ਜੀਵਨ ਦੀ ਰੱਖਿਆ ਦਾ ਸੰਦੇਸ਼ ਵੀ ਦਿੰਦੀ ਹੈ। ਇਸੇ ਭਾਵਨਾ ਨੂੰ ਡਾ.

ਅਜੀਤ ਡੈਸਕ 02-09-2026
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਰੱਖੜੀ ਸਿਰਫ਼ ਭੈਣ-ਭਰਾ ਦੇ ਪਿਆਰ, ਵਿਸ਼ਵਾਸ ਅਤੇ ਸੁਰੱਖਿਆ ਦੇ ਪਵਿੱਤਰ ਰਿਸ਼ਤੇ ਦਾ ਤਿਉਹਾਰ ਹੀ ਨਹੀਂ, ਸਗੋਂ ਇਹ ਸਾਨੂੰ ਹਰ ਉਸ ਜੀਵਨ ਦੀ ਰੱਖਿਆ ਦਾ ਸੰਦੇਸ਼ ਵੀ ਦਿੰਦੀ ਹੈ। ਇਸੇ ਭਾਵਨਾ ਨੂੰ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਨੇ ਇਕ ਵਿਲੱਖਣ ਅਤੇ ਪ੍ਰੇਰਨਾਦਾਇਕ ਪਹਿਲ ਰਾਹੀਂ ਸਾਕਾਰ ਕੀਤਾ। ਸਕੂਲ ਵਿਚ ਰੱਖੜੀ ਦੇ ਤਿਉਹਾਰ ਨੂੰ ਕੁਦਰਤ ਸੰਭਾਲ ਨਾਲ ਜੋੜਦਿਆਂ ਵਿਦਿਆਰਥਣਾਂ ਨੇ ਸਕੂਲ ਕੈਂਪਸ ਵਿਚ ਖੜ੍ਹੇ ਰੁੱਖਾਂ ਨੂੰ ਭਰਾ ਦਾ ਰੂਪ ਮੰਨ ਕੇ ਉਨ੍ਹਾਂ ਦੀਆਂ ਕਲਾਈਆਂ ‘ਤੇ ਰੱਖੜੀਆਂ ਬੰਨੀਆਂ ਅਤੇ ਵਾਤਾਵਰਨ ਦੀ ਰੱਖਿਆ ਕਰਨ ਦਾ ਸੰਕਲਪ ਲਿਆ। ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਰਾਣੀ ਗਰਗ ਦੇ ਮਾਰਗ-ਦਰਸ਼ਨ ਹੇਠ ਕਰਵਾਈ ਗਈ ਇਸ ਵਿਸ਼ੇਸ਼ ਗਤੀਵਿਧੀ ਵਿਚ ਵਿਦਿਆਰਥੀਆਂ ਨੇ ਖ਼ੁਦ ਆਕਰਸ਼ਕ ਅਤੇ ਵਾਤਾਵਰਨ ਜਾਗਰੂਕਤਾ ਦਾ ਸੰਦੇਸ਼ ਦੇਣ ਵਾਲੀਆਂ ਰੱਖੜੀਆਂ ਤਿਆਰ ਕੀਤੀਆਂ। ਇਸ ਤੋਂ ਬਾਅਦ ਵਿਦਿਆਰਥਣਾਂ ਨੇ ਰੁੱਖਾਂ ਨੂੰ ਰੱਖੜੀਆਂ ਬੰਨ੍ਹ ਕੇ ਸੰਕਲਪ ਲਿਆ ਕਿ ਉਹ ਨਾ ਸਿਰਫ਼ ਰੁੱਖਾਂ ਦੀ ਰੱਖਿਆ ਕਰਨਗੀਆਂ, ਸਗੋਂ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਲਈ ਹੋਰਨਾਂ ਨੂੰ ਵੀ ਪ੍ਰੇਰਿਤ ਕਰਨਗੀਆਂ। ਇਸ ਮੌਕੇ ਸਕੂਲ ਕੈਂਪਸ ਦਾ ਮਾਹੌਲ ਭਾਵਨਾਤਮਿਕ ਹੋਣ ਦੇ ਨਾਲ-ਨਾਲ ਬੇਹੱਦ ਪ੍ਰੇਰਨਾਦਾਇਕ ਨਜ਼ਰ ਆਇਆ। ਵਿਦਿਆਰਥਣਾਂ ਨੇ ਸੰਦੇਸ਼ ਦਿੱਤਾ ਕਿ ਜੇ ਭਰਾ ਦੀ ਕਲਾਈ ‘ਤੇ ਬੰਨ੍ਹਿਆ ਰੱਖਿਆ ਸੂਤਰ ਉਸ ਦੀ ਸੁਰੱਖਿਆ ਦਾ ਵਾਅਦਾ ਹੈ ਤਾਂ ਰੁੱਖ ਦੀ ਕਲਾਈ ‘ਤੇ ਬੰਨ੍ਹੀ ਰੱਖੜੀ ਧਰਤੀ, ਵਾਤਾਵਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਸੁਰੱਖਿਆ ਦਾ ਸੰਕਲਪ ਹੈ। ਰੁੱਖ ਸਾਡੇ ਜੀਵਨ ਦੇ ਮੌਨ ਪਹਿਰੇਦਾਰ ਹਨ, ਜੋ ਸਾਨੂੰ ਆਕਸੀਜਨ, ਛਾਂ, ਫਲ, ਫੁੱਲ ਅਤੇ ਸਾਫ਼ ਵਾਤਾਵਰਨ ਪ੍ਰਦਾਨ ਕਰਦੇ ਹਨ। ਇਸ ਮੌਕੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਭਾਰਤੀ ਤਿਉਹਾਰ ਸਿਰਫ਼ ਪਰੰਪਰਾਵਾਂ ਨਿਭਾਉਣ ਤੱਕ ਸੀਮਤ ਨਹੀਂ ਹਨ, ਸਗੋਂ ਇਨ੍ਹਾਂ ਵਿਚ ਜੀਵਨ ਨੂੰ ਸਹੀ ਦਿਸ਼ਾ ਦੇਣ ਵਾਲੇ ਡੂੰਘੇ ਸੰਸਕਾਰ ਅਤੇ ਸੰਦੇਸ਼ ਛੁਪੇ ਹੁੰਦੇ ਹਨ। ਅੱਜ ਵਿਦਿਆਰਥੀਆਂ ਨੇ ਰੁੱਖਾਂ ਨੂੰ ਰੱਖੜੀਆਂ ਬੰਨ੍ਹ ਕੇ ਇਸ ਪਵਿੱਤਰ ਭਾਵਨਾ ਦਾ ਦਾਇਰਾ ਭੈਣ ਭਰਾ ਦੇ ਰਿਸ਼ਤੇ ਤੋਂ ਅੱਗੇ ਵਧਾ ਕੇ ਕੁਦਰਤ ਤੱਕ ਪਹੁੰਚਾਇਆ ਹੈ। ਡਾਇਰੈਕਟਰ ਸੁਨੀਤਾ ਰਾਣੀ ਗਰਗ ਨੇ ਵਿਦਿਆਰਥੀਆਂ ਨੂੰ ਰੱਖੜੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਰੱਖੜੀ ਸਿਰਫ਼ ਇਕ ਧਾਗਾ ਨਹੀਂ, ਸਗੋਂ ਪਿਆਰ, ਵਿਸ਼ਵਾਸ ਅ ਤੇ ਸੁਰੱਖਿਆ ਦੀ ਭਾਵਨਾ ਹੈ। ਸਾਡੀਆਂ ਧੀਆਂ ਨੇ ਇਸ ਪਵਿੱਤਰ ਭਾਵਨਾ ਨੂੰ ਕੁਦਰਤ ਨਾਲ ਜੋੜ ਕੇ ਇਹ ਸੰਦੇਸ਼ ਦਿੱਤਾ ਹੈ ਕਿ ਰੁੱਖ ਵੀ ਸਾਡੇ ਆਪਣੇ ਹਨ ਅਤੇ ਉਨ੍ਹਾਂ ਦੀ ਰੱਖਿਆ ਕਰਨਾ ਵੀ ਸਾਡੀ ਜ਼ਿੰਮੇਵਾਰੀ ਹੈ। ਸਕੂਲ ਪ੍ਰਬੰਧਨ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਕਿਤਾਬੀ ਗਿਆਨ ਦੇਣਾ ਨਹੀਂ, ਸਗੋਂ ਵਿਦਿਆਰਥੀਆਂ ਨੂੰ ਜ਼ਿੰਮੇਵਾਰ, ਸੰਵੇਦਨਸ਼ੀਲ ਅਤੇ ਜਾਗਰੂਕ ਨਾਗਰਿਕ ਬਣਾਉਣਾ ਵੀ ਹੈ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਪ੍ਰਧਾਨ ਬਾਲ ਕ੍ਰਿਸ਼ਨ ਗਰਗ ਬਾਲੀ ਨੇ ਸ਼ੋਭਾ ਯਾਤਰਾ ਦਾ... ਅਗਲੀ ਖ਼ਬਰ ਐਸ.ਸੀ. ਅਤੇ ਬੀ.ਸੀ. ਵਰਗ ਦਾ ਬਣਦਾ ਰਾਖਵਾਂ ਕੋਟਾ ਨਾ ਦੇਣ ਦੇ ਰੋਸ ਵਜੋਂ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਫੂਕੇ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।