02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਜ਼ਿਲ੍ਹਾ ਪੱਧਰੀ ਵੇਟ ਲਿਫ਼ਟਿੰਗ ਚੈਂਪੀਅਨਸ਼ਿਪ ਵਿਚ ਟੀ. ਐਲ. ਐਫ. ਸਕੂਲ ਦੇ ਖਿਡਾਰੀਆਂ ਨੇ ਲਹਿਰਾਇਆ ਪਰਚਮ

ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਪ੍ਰਮੁੱਖ ਸਿੱਖਿਆ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

ਅਜੀਤ ਡੈਸਕ 02-09-2026
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਪ੍ਰਮੁੱਖ ਸਿੱਖਿਆ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਮੋਗਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਵੇਟ ਲਿਫ਼ਟਿੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲੇ ਵਿਚ ਸਕੂਲ ਦੇ ਦੋ ਹੋਣਹਾਰ ਖਿਡਾਰੀਆਂ ਨੇ ਆਪਣੀਆਂ - ਆਪਣੀਆਂ ਭਾਰ ਸ਼੍ਰੇਣੀਆਂ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਸੋਨੇ ਦੇ ਤਗਮੇ ਜਿੱਤੇ। ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਪਰਿਵਾਰ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਵਿਦਿਆਰਥੀ ਵੈਭਵ ਗੁਪਤਾ ਨੇ ਅੰਡਰ-19 ਲੜਕਿਆਂ ਦੀ 81 ਕਿੱਲੋਗਰਾਮ ਭਾਰ ਸ਼੍ਰੇਣੀ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰ ਕੇ ਸੋਨੇ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ ਕਰਨਪ੍ਰੀਤ ਸਿੰਘ ਨੇ ਅੰਡਰ-19 ਲੜਕਿਆਂ ਦੀ 102 ਕਿੱਲੋਗਰਾਮ ਭਾਰ ਸ਼੍ਰੇਣੀ ਵਿਚ ਦਮਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨੇ ਦਾ ਤਗਮਾ ਆਪਣੇ ਨਾਂਅ ਕੀਤਾ। ਦੋਵਾਂ ਖਿਡਾਰੀਆਂ ਨੇ ਮੁਕਾਬਲੇ ਦੌਰਾਨ ਆਪਣੀ ਤਾਕਤ, ਤਕਨੀਕ, ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਇਸ ਸਫਲਤਾ ਪਿੱਛੇ ਨਿਰੰਤਰ ਅਭਿਆਸ, ਸਖ਼ਤ ਮਿਹਨਤ, ਖੇਡ ਪ੍ਰਤੀ ਸਮਰਪਣ ਅਤੇ ਕੋਚਾਂ ਦੀ ਅਗਵਾਈ ਦੀ ਅਹਿਮ ਭੂਮਿਕਾ ਰਹੀ। ਦੋਵਾਂ ਖਿਡਾਰੀਆਂ ਦੀ ਪ੍ਰਾਪਤੀ ਨੇ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਅਤੇ ਸਕੂਲ ਨੂੰ ਮਾਣ ਮਹਿਸੂਸ ਕਰਵਾਇਆ ਹੈ, ਸਗੋਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਵੈਭਵ ਗੁਪਤਾ ਅਤੇ ਕਰਨਪ੍ਰੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਜੀਵਨ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਲੀਡਰਸ਼ਿਪ ਦੀ ਭਾਵਨਾ ਅਤੇ ਸੰਘਰਸ਼ ਕਰਨ ਦੀ ਸਮਰੱਥਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਟੀ.ਐਲ.ਐਫ. ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਆਪਣੀ ਪ੍ਰਤਿਭਾ ਨਿਖਾਰਨ ਲਈ ਬਿਹਤਰ ਮੌਕੇ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਖਿਡਾਰੀਆਂ ਦੀ ਮਿਹਨਤ ਅਤੇ ਪ੍ਰਾਪਤੀ ਸਕੂਲ ਲਈ ਮਾਣ ਵਾਲੀ ਗੱਲ ਹੈ। ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਵੀ ਦੋਵਾਂ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਵੈਭਵ ਗੁਪਤਾ ਅਤੇ ਕਰਨਪ੍ਰੀਤ ਸਿੰਘ ਦੀ ਸਫਲਤਾ ਉਨ੍ਹਾਂ ਦੀ ਲਗਨ, ਨਿਰੰਤਰ ਅਭਿਆਸ ਅਤੇ ਮਜ਼ਬੂਤ ਇੱਛਾ-ਸ਼ਕਤੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਰੁਚੀ ਅਤੇ ਪ੍ਰਤਿਭਾ ਦੇ ਖੇਤਰ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕਰਨਾ ਟੀ.ਐਲ.ਐਫ. ਦੀਆਂ ਪ੍ਰਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਖੇਤਰ ਵਿਚ ਹੀ ਨਹੀਂ, ਸਗੋਂ ਖੇਡਾਂ, ਕਲਾ, ਸਭਿਆਚਾਰ ਅਤੇ ਹੋਰ ਗਤੀਵਿਧੀਆਂ ਵਿਚ ਵੀ ਉੱਤਮਤਾ ਹਾਸਲ ਕਰਨ ਲਈ ਯੋਗ ਮੰਚ ਪ੍ਰਦਾਨ ਕਰਨਾ ਹੈ। ਸਕੂਲ ਪਰਿਵਾਰ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਦੋਵੇਂ ਖਿਡਾਰੀ ਆਉਣ ਵਾਲੇ ਸਮੇਂ ਵਿਚ ਹੋਰ ਵੱਡੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮੋਗਾ ਦਾ ਨਾਂਅ ਰੌਸ਼ਨ ਕਰਨਗੇ।
ਪਿਛਲੀ ਖ਼ਬਰ ਮੱਖਣ ਬਰਾੜ ਨੇ 9 ਸਤੰਬਰ ਦੀ ਧਰਮਕੋਟ ਰੈਲੀ ਦੇ ਸੰਬੰਧ ’ਚ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਪ੍ਰਧਾਨ ਬਾਲ ਕ੍ਰਿਸ਼ਨ ਗਰਗ ਬਾਲੀ ਨੇ ਸ਼ੋਭਾ ਯਾਤਰਾ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।