02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੱਖਣ ਬਰਾੜ ਨੇ 9 ਸਤੰਬਰ ਦੀ ਧਰਮਕੋਟ ਰੈਲੀ ਦੇ ਸੰਬੰਧ ’ਚ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ

ਕਿਸ਼ਨਪੁਰਾ ਕਲਾਂ, 1 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 9 ਸਤੰਬਰ ਨੂੰ ਧਰਮਕੋਟ ਵਿਖੇ ਕੀਤੀ ਜਾ ਰਹੀ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਆਗੂਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਰੈਲੀ ਦੇ ਮੱਦੇਨਜ਼ਰ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਅਜੀਤ ਡੈਸਕ 02-09-2026
ਕਿਸ਼ਨਪੁਰਾ ਕਲਾਂ, 1 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 9 ਸਤੰਬਰ ਨੂੰ ਧਰਮਕੋਟ ਵਿਖੇ ਕੀਤੀ ਜਾ ਰਹੀ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਆਗੂਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਰੈਲੀ ਦੇ ਮੱਦੇਨਜ਼ਰ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਪਿੰਡ ਭਿੰਡਰ ਖ਼ੁਰਦ ਵਿਖੇ ਵੀ ਪ੍ਰਧਾਨ ਸਰੂਪਇੰਦਰ ਸਿੰਘ ਰਿੰਟੂ ਮੱਲ੍ਹੀ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਨੁੱਕੜ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਸਬੰਧੀ ਵਿਸਥਾਰ ਨਾਲ ਵਿਚਾਰ - ਵਟਾਂਦਰਾ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ 9 ਸਤੰਬਰ ਨੂੰ ਧਰਮਕੋਟ ਵਿਖੇ ਹੋਣ ਵਾਲੀ ਰੈਲੀ ਨੂੰ ਸਫਲ ਬਣਾਉਣ ਲਈ ਵੱਧ ਚੜ੍ਹ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਪੰਥਕ ਹਲਕਾ ਧਰਮਕੋਟ ਦੇ ਲੋਕਾਂ ਨੇ ਬਦਲਾਅ ਦੇ ਨਾਮ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚਲਦਾ ਕਰਨ ਦਾ ਮਨ ਬਣਾ ਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕ ਨਿਰਾਸ਼ ਹਨ ਅਤੇ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਨੂੰ ਮੁੜ ਯਾਦ ਕਰ ਰਹੇ ਹਨ। ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਹਲਕਾ ਧਰਮਕੋਟ ਵਿਚ ਮਰਹੂਮ ਜਥੇਦਾਰ ਤੋਤਾ ਸਿੰਘ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹਿਤਾਂ ਲਈ ਆਵਾਜ਼ ਬੁਲੰਦ ਕੀਤੀ ਹੈ। ਇਸ ਮੌਕੇ ਉਨ੍ਹਾਂ ਸਮੂਹ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੇ ਕਾਫ਼ਲਿਆਂ ਦੇ ਰੂਪ ਵਿਚ 9 ਸਤੰਬਰ ਨੂੰ ਧਰਮਕੋਟ ਵਿਖੇ ਹੋਣ ਵਾਲੀ ਰੈਲੀ ਵਿਚ ਪਹੁੰਚ ਕੇ ਇਤਿਹਾਸਕ ਸਫਲਤਾ ਦਿਵਾਉਣ। ਉਨ੍ਹਾਂ ਕਿਹਾ ਕਿ ਵਰਕਰਾਂ ਦੀ ਇਕਜੁੱਟਤਾ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪੰਜਾਬ ਵਿਚ ਮੁੜ ਅਕਾਲੀ ਸਰਕਾਰ ਦਾ ਮੁੱਢ ਬੱਝੇਗਾ। ਇਸ ਮੌਕੇ ਪਰਮਜੀਤ ਸਿੰਘ ਵਿਰਕ, ਬਲਕਾਰ ਸਿੰਘ ਨੰਬਰਦਾਰ, ਗੁਰਦੀਪ ਸਿੰਘ, ਸਰੂਪਇੰਦਰ ਸਿੰਘ ਮੱਲ੍ਹੀ, ਰਣਜੀਤ ਸਿੰਘ ਬਿੱਟੂ ਪੰਚ, ਭੋਲਾ ਸਿੰਘ ਪੰਚ, ਚਮਕੌਰ ਸਿੰਘ ਸਾਬਕਾ ਪੰਚ, ਹਿੰਮਤ ਸਿੰਘ ਨਿੰਦ, ਗੁਰਚਰਨ ਸਿੰਘ ਚਰਨਾ, ਤੋਤਾ ਸਿੰਘ, ਗੁਰਮੇਲ ਸਿੰਘ ਆਦਿ ਤੋਂ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਖੁਖਰਾਣਾ ਦੀ ਪੰਚਾਇਤ ਨੇ ਹਲਕਾ ਇੰਚਾਰਜ ਮਾਲਵਿਕਾ ਸੂਦ ਦਾ 2027 ਚੋਣਾਂ ਲਈ ਕੀਤਾ ਸਮਰਥਨ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਵੇਟ ਲਿਫ਼ਟਿੰਗ ਚੈਂਪੀਅਨਸ਼ਿਪ ਵਿਚ ਟੀ. ਐਲ. ਐਫ. ਸਕੂਲ ਦੇ ਖਿਡਾਰੀਆਂ ਨੇ ਲਹਿਰਾਇਆ ਪਰਚਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।