ਪਿੰਡ ਖੁਖਰਾਣਾ ਦੀ ਪੰਚਾਇਤ ਨੇ ਹਲਕਾ ਇੰਚਾਰਜ ਮਾਲਵਿਕਾ ਸੂਦ ਦਾ 2027 ਚੋਣਾਂ ਲਈ ਕੀਤਾ ਸਮਰਥਨ
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਮੋਗਾ ਵਿਚ ਕਾਂਗਰਸ ਪਾਰਟੀ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਹਲਕਾ ਮੋਗਾ ਦੀ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਵਲੋਂ ਹਲਕੇ ਦੇ ਪਿੰਡ ਖੁਖਰਾਣਾ ਵਿਖੇ ਪਾਰਟੀ ਆਗੂਆਂ, ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਪ
ਪਿੰਡ ਮਹੇਸ਼ਰੀ ਵਿਚ ਮਾਨ ਨੇ ਕੀਤੀ ਪਿੰਡ ਵਾਸੀਆਂ ਨਾਲ ਮੀਟਿੰਗ
02-09-2026
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਮੋਗਾ ਵਿਚ ਕਾਂਗਰਸ ਪਾਰਟੀ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਹਲਕਾ ਮੋਗਾ ਦੀ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਵਲੋਂ ਹਲਕੇ ਦੇ ਪਿੰਡ ਖੁਖਰਾਣਾ ਵਿਖੇ ਪਾਰਟੀ ਆਗੂਆਂ, ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮਾਲਵਿਕਾ ਸੂਦ ਪਿੰਡ ਖੁਖਰਾਣਾ ਦੇ ਸਰਪੰਚ ਗੁਰਜੀਤ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਪੁੱਜੇ, ਜਿੱਥੇ ਸਰਪੰਚ ਗੁਰਜੀਤ ਸਿੰਘ ਧਾਲੀਵਾਲ ਅਤੇ ਪਿੰਡ ਦੀ ਸਮੂਹ ਪੰਚਾਇਤ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਰਪੰਚ ਗੁਰਜੀਤ ਸਿੰਘ ਧਾਲੀਵਾਲ ਨੇ ਮਾਲਵਿਕਾ ਸੂਦ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਪਿੰਡ ਦੀ ਪੰਚਾਇਤ ਅਤੇ ਵਾਸੀਆਂ ਵਲੋਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਰਪੰਚ ਨੇ ਮਾਲਵਿਕਾ ਸੂਦ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਉਹ ਖ਼ੁਦ, ਪਿੰਡ ਦੀ ਸਮੁੱਚੀ ਪੰਚਾਇਤ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਕਾਂਗਰਸ ਪਾਰਟੀ ਦੇ ਹੱਕ ਵਿਚ ਫ਼ਤਵਾ ਦੇਣਗੇ। ਇਸ ਮੌਕੇ ਪਿੰਡ ਦੀ ਸਮੂਹ ਪੰਚਾਇਤ ਵਲੋਂ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਗਿਆ ਕਿ ਉਹ ਆਪਣੀ ਇਕ-ਇਕ ਵੋਟ ਮਾਲਵਿਕਾ ਸੂਦ ਦੇ ਹੱਕ ਵਿਚ ਭੁਗਤਾ ਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨਗੇ। ਇਸ ਮੌਕੇ ਮਾਲਵਿਕਾ ਸੂਦ ਨੇ ਕਿਹਾ ਕਿ ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਮਜ਼ਬੂਤ ਹੋ ਕੇ ਉੱਭਰੇਗੀ ਅਤੇ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਮੋਗਾ ਤੋਂ ਵੀ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ। ਮਾਲਵਿਕਾ ਸੂਦ ਨੇ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਭਵਿੱਖ ਨੂੰ ਕਾਂਗਰਸ ਪਾਰਟੀ ਦੇ ਹੱਥਾਂ ਵਿਚ ਸੁਰੱਖਿਅਤ ਦੇਖ ਰਹੇ ਹਨ। ਇਸ ਮੌਕੇ ਪਾਰਟੀ ਦੇ ਆਗੂ, ਵਰਕਰ, ਪਿੰਡ ਦੀ ਪੰਚਾਇਤ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।