02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ’ਚ ਕਰਵਾਈ ‘ਨੈਤਿਕ ਪ੍ਰੀਖਿਆ’ ਪ੍ਰਤੀਯੋਗਤਾ

ਠੱਠੀ ਭਾਈ, 1 ਸਤੰਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਪ੍ਰਸਿੱਧ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਚ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ, ਉੱਚੇ ਆਚਰਨ ਅਤੇ ਅਨੁਸ਼ਾਸਨ ਨਾਲ ਜੋੜਨ ਦੇ ਮਕਸਦ ਨਾਲ ਨੈਤਿਕ ਸਿੱਖਿਆ ਦੀ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਦਾ ਮੁੱਖ ਉਦੇਸ਼ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਚੰਗੇ ਸੰਸਕਾਰ ਦੇਣਾ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਹੈ।

ਅਜੀਤ ਡੈਸਕ 02-09-2026
ਠੱਠੀ ਭਾਈ, 1 ਸਤੰਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਪ੍ਰਸਿੱਧ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਚ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ, ਉੱਚੇ ਆਚਰਨ ਅਤੇ ਅਨੁਸ਼ਾਸਨ ਨਾਲ ਜੋੜਨ ਦੇ ਮਕਸਦ ਨਾਲ ਨੈਤਿਕ ਸਿੱਖਿਆ ਦੀ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਦਾ ਮੁੱਖ ਉਦੇਸ਼ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਚੰਗੇ ਸੰਸਕਾਰ ਦੇਣਾ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਹੈ। ਇਸ ਪ੍ਰੀਖਿਆ ਵਿਚ ਨੈਤਿਕ ਮੁੱਲਾਂ, ਸਮਾਜਿਕ ਸੇਵਾ, ਅਨੁਸ਼ਾਸਨ, ਵੱਡਿਆਂ ਦਾ ਸਤਿਕਾਰ ਅਤੇ ਵਾਤਾਵਰਣ ਦੀ ਸੰਭਾਲ ਨਾਲ ਸਬੰਧਿਤ ਪ੍ਰਸ਼ਨ ਪੁੱਛੇ ਗਏ। ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਇਸ ਪ੍ਰੀਖਿਆ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ। ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਮੈਡਮ ਇੰਦਰਵੀਰ ਕੌਰ ਵਲੋਂ ਦੱਸਿਆ ਗਿਆ ਕਿ ਅੱਜ ਦੇ ਆਧੁਨਿਕ ਯੁੱਗ ਵਿਚ ਵਿਦਿਆਰਥੀਆਂ ਲਈ ਕਿਤਾਬੀ ਗਿਆਨ ਦੇ ਨਾਲ ਨਾਲ ਨੈਤਿਕ ਸਿੱਖਿਆ ਬਹੁਤ ਜਰੂਰੀ ਹੈ। ਅਜਿਹੀਆਂ ਪ੍ਰੀਖਿਆਵਾਂ ਨਾਲ ਬੱਚਿਆਂ ਵਿਚ ਚੰਗੀ ਸੋਚ ਅਤੇ ਨੈਤਿਕ ਗੁਣਾਂ ਦਾ ਵਿਕਾਸ ਹੁੰਦਾ ਹੈ। ਡੇਰਾ ਭੋਰੇ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ ਜੱਗਾ ਅਤੇ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਵਲੋਂ ਵੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਸਥਾਵਾਂ ਦੇ ਇਸ ਵਿਸ਼ੇਸ਼ ਉਪਰਾਲੇ ਦੀ ਬਹੁਤ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉੱਦਮ ਨਾਲ ਅੱਜ ਦੇ ਯੁੱਗ ਵਿਚ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ ਨੂੰ ਜਾਣਨ ਦਾ ਮੌਕਾ ਮਿਲਦਾ ਹੈ ਅਤੇ ਅਤੇ ਉਨ੍ਹਾਂ ਵਿਚ ਇਮਾਨਦਾਰੀ, ਸਬਰ, ਸੰਤੋਖ, ਆਤਮ ਵਿਸ਼ਵਾਸ, ਸਵੈ ਭਰੋਸਾ ਅਤੇ ਦੂਜਿਆਂ ਦੀ ਮਦਦ ਕਰਨ ਵਰਗੇ ਉਸਾਰੂ ਗੁਣ ਵੀ ਪੈਦਾ ਹੁੰਦੇ ਹਨ।
ਪਿਛਲੀ ਖ਼ਬਰ ਪਿੰਡ ਮਧੇਕੇ ’ਚ ਸ਼ਾਨਦਾਰ ਖੇਡ ਮੈਦਾਨ ਦਾ ਵਿਧਾਇਕ ਬਿਲਾਸਪੁਰ ਅਤੇ ਚੇਅਰਮੈਨ ਬਰਿੰਦਰ ਕੁਮਾਰ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਪਿੰਡ ਖੁਖਰਾਣਾ ਦੀ ਪੰਚਾਇਤ ਨੇ ਹਲਕਾ ਇੰਚਾਰਜ ਮਾਲਵਿਕਾ ਸੂਦ ਦਾ 2027 ਚੋਣਾਂ ਲਈ ਕੀਤਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।