02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਡਾ. ਪਾਰਥ ਬਿਸਵਾਸ ਦੇ ਪੰਜਾਬ ਪਹੁੰਚਣ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਕੀਤਾ ਸਵਾਗਤ

ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤ ਸਰਕਾਰ ਦੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਡਾ. ਪਾਰਥ ਬਿਸਵਾਸ ਦੇ ਮੋਗਾ ਪਹੁੰਚਣ ‘ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ.

ਅਜੀਤ ਡੈਸਕ 02-09-2026
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤ ਸਰਕਾਰ ਦੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਡਾ. ਪਾਰਥ ਬਿਸਵਾਸ ਦੇ ਮੋਗਾ ਪਹੁੰਚਣ ‘ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਜਰਨਲ ਸਕੱਤਰ ਮੁਖ਼ਤਿਆਰ ਸਿੰਘ ਰਿਟਾ. ਐਸ.ਪੀ., ਸਰਕਲ ਪ੍ਰਧਾਨ ਹੈਪੀ ਢੇਸੀ, ਸਰਕਲ ਪ੍ਰਧਾਨ ਤਰੁਨਜੀਤ ਸਿੰਘ, ਸਰਕਲ ਪ੍ਰਧਾਨ ਵਿਨੋਦ ਸ਼ਰਮਾ, ਯੁਵਾ ਮੋਰਚਾ ਦੇ ਪ੍ਰਧਾਨ ਹਰਮਨਦੀਪ ਮੀਤਾ, ਲਾਲਾ ਤਾਇਲ, ਪਰਦੀਪ ਸਿੰਘ, ਧੀਰਜ ਕੁਮਾਰ ਆਦਿ ਹਾਜ਼ਰ ਸਨ। ਡਾ. ਪਾਰਥ ਬਿਸਵਾਸ ਅੱਜ ਤੇ ਭਲਕੇ ਪੰਜਾਬ ਦੇ ਅਧਿਕਾਰਤ ਦੌਰੇ ‘ਤੇ ਹਨ। ਕੇਂਦਰ ਸਰਕਾਰ ਵਲੋਂ ਗਠਿਤ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਸੰਵਿਧਾਨ ਦੇ ਅਨੁਛੇਦ 338 ਦੇ ਤਹਿਤ ਅਨੁਸੂਚਿਤ ਜਾਤੀਆਂ ਦੇ ਸੰਵਿਧਾਨਕ ਅਧਿਕਾਰਾਂ ਅਤੇ ਹਿਤਾਂ ਦੀ ਰੱਖਿਆ ਲਈ ਕੰਮ ਕਰਦਾ ਹੈ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਡਾ. ਪਾਰਥ ਬਿਸਵਾਸ ਨਾਲ ਪੰਜਾਬ ਵਿਚ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਅਨੁਸੂਚਿਤ ਜਾਤੀ ਸਮਾਜ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ, ਉਨ੍ਹਾਂ ਦੇ ਅਧਿਕਾਰਾਂ ਅਤੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਨਾਲ ਸਬੰਧਿਤ ਵਿਸ਼ੇ ਕਮਿਸ਼ਨ ਦੇ ਮੈਂਬਰ ਦੇ ਸਾਹਮਣੇ ਰੱਖੇ। ਡਾ. ਹਰਜੋਤ ਕਮਲ ਨੇ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਅਤੇ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਕਮਿਸ਼ਨ ਪੰਜਾਬ ਵਿਚ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਿਤ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਿਤ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇਗਾ। ਇਸ ਦੇ ਨਾਲ ਹੀ ਡਾ. ਪਾਰਥ ਬਿਸਵਾਸ ਦੇ ਪੰਜਾਬ ਦੌਰੇ ਨੂੰ ਅਨੁਸੂਚਿਤ ਜਾਤੀ ਵਰਗ ਨਾਲ ਜੁੜੇ ਮੁੱਦਿਆਂ ਦੀ ਜ਼ਮੀਨੀ ਸਥਿਤੀ ਨੂੰ ਸਮਝਣ ਅਤੇ ਸਬੰਧਿਤ ਧਿਰਾਂ ਨਾਲ ਸੰਵਾਦ ਦੀ ਦਿਸ਼ਾ ਵਿਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ’ਚ ਕੂੜੇ ਦੇ ਤੋਂ ਮੁਕਤ ਸ਼ਹਿਰ ਬਣਾਉਣ ਲਈ ਸਫ਼ਾਈ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਪਿੰਡ ਮਧੇਕੇ ’ਚ ਸ਼ਾਨਦਾਰ ਖੇਡ ਮੈਦਾਨ ਦਾ ਵਿਧਾਇਕ ਬਿਲਾਸਪੁਰ ਅਤੇ ਚੇਅਰਮੈਨ ਬਰਿੰਦਰ ਕੁਮਾਰ ਨੇ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।