02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਯੂਨਾਈਟਿਡ ਅਕਾਲੀ ਦਲ ਵਲੋਂ ਹਮਖ਼ਿਆਲੀ ਪਾਰਟੀਆਂ ਨਾਲ ਰਲ ਕੇ ਮੋਗੇ ਦੀਆਂ ਚਾਰੇ ਸੀਟਾਂ ’ਤੇ ਉਮੀਦਵਾਰ ਖੜ੍ਹੇ ਕੀਤੇ ਜਾਣਗੇ-ਜਥੇਦਾਰ ਬੂਟਾ ਸਿੰਘ ਰਣਸੀਂਹ

ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਯੂਨਾਈਟਿਡ ਅਕਾਲੀ ਦਲ ਜ਼ਿਲ੍ਹਾ ਮੋਗੇ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਮੀਟਿੰਗ ਸਥਾਨਿਕ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਿਤ ਕਰਦਿਆਂ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਕਿਹਾ ਕਿ 2015 ਵਿਚ ਚੱਬੇ ਦੀ ਧਰਤੀ ਤੇ ਸਰਬੱਤ ਖਾਲਸੇ ਵਿਚ ਲੱਖਾਂ ਲੋਕਾਂ ਨੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਥਾਪਿਆਂ ਪਰ ਸਜ਼ਾ ਪੂਰੀ ਹੋਣ ‘ਤੇ ਬਾਵਜੂਦ ਵੀ 31 ਸਾਲਾ ਤੋਂ ਜੇਲ੍ਹ ਵਿਚ ਬੰਦ ਹਨ ਇਥੋਂ ਤੱਕ ਕੇ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਹਨ ਪਰ ਸਰਕਾਰਾਂ ਕੁਝ ਦਿਨਾਂ ਦੀ ਪੈਰੋਲ ਵੀ ਨਹੀਂ ਦੇ ਰਹੀਆਂ।

ਅਜੀਤ ਡੈਸਕ 02-09-2026
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਯੂਨਾਈਟਿਡ ਅਕਾਲੀ ਦਲ ਜ਼ਿਲ੍ਹਾ ਮੋਗੇ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਮੀਟਿੰਗ ਸਥਾਨਿਕ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਿਤ ਕਰਦਿਆਂ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਕਿਹਾ ਕਿ 2015 ਵਿਚ ਚੱਬੇ ਦੀ ਧਰਤੀ ਤੇ ਸਰਬੱਤ ਖਾਲਸੇ ਵਿਚ ਲੱਖਾਂ ਲੋਕਾਂ ਨੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਥਾਪਿਆਂ ਪਰ ਸਜ਼ਾ ਪੂਰੀ ਹੋਣ ‘ਤੇ ਬਾਵਜੂਦ ਵੀ 31 ਸਾਲਾ ਤੋਂ ਜੇਲ੍ਹ ਵਿਚ ਬੰਦ ਹਨ ਇਥੋਂ ਤੱਕ ਕੇ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਹਨ ਪਰ ਸਰਕਾਰਾਂ ਕੁਝ ਦਿਨਾਂ ਦੀ ਪੈਰੋਲ ਵੀ ਨਹੀਂ ਦੇ ਰਹੀਆਂ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਯੂਨਾਈਟਿਡ ਅਕਾਲੀ ਦਲ ਮੋਗਾ ਜ਼ਿਲ੍ਹੇ ਦੀਆਂ ਚਾਰੇ ਸੀਟਾਂ ’ਤੇ ਹਮਖ਼ਿਆਲੀ ਪਾਰਟੀਆਂ ਨਾਲ ਰਲ ਕੇ ਉਮੀਦਵਾਰ ਚੋਣਾਂ ਵਿਚ ਖੜੇ ਕਰੇਗੀ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਅੰਦਰ ਕੋਈ ਵਿਕਾਸ ਨਹੀਂ ਕੀਤਾ। ਅੱਜ ਕਾਂਗਰਸ ਭਾਜਪਾ ਬਾਦਲ ਦਲ ਆਮ ਆਦਮੀ ਪਾਰਟੀ ਸਭ ਪੰਜਾਬ ਦਾ ਭਾਰੀ ਨੁਕਸਾਨ ਕਰ ਰਹੀਆਂ ਹਨ ਪੰਜਾਬ ਦੇ ਪੜ੍ਹੇ ਲਿਖੇ ਬੱਚੇ ਵਿਦੇਸ਼ਾਂ ਵਿਚ ਚਲੇ ਗਏ ਹਨ ਪੰਜਾਬ ਅੰਦਰ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ, ਇਸ ਕਰਕੇ ਮਸਲੇ ਦਾ ਹੱਲ ਕੇਵਲ ਪੰਜਾਬ ਵਿਚ ਚੰਗੀ ਸਰਕਾਰ ਬਣਾ ਕੇ ਹੀ ਕੀਤਾ ਜਾ ਸਕਦਾ ਹੈ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਜਥੇਦਾਰ ਕਰੋੜ ਸਿੰਘ ਤਲਵੰਡੀ ਭੰਗੇਰੀਆਂ, ਭਾਈ ਬਲਜੀਤ ਸਿੰਘ ਕਾਲੀਆਂ ਵਾਲਾ, ਭਾਈ ਗੁਰਲਾਲ ਸਿੰਘ ਧਰਮਕੋਟ, ਹਰਪ੍ਰੀਤ ਸਿੰਘ ਧੱਲੇਕੇ, ਭਾਈ ਜਸਬੀਰ ਸਿੰਘ ਮਾਹਲਾ ਕਲਾਂ, ਸਤਵੰਤ ਸਿੰਘ ਮੋਗਾ, ਭਾਈ ਗੁਰਪ੍ਰੀਤ ਸਿੰਘ, ਜਥੇਦਾਰ ਰਵਿੰਦਰ ਸਿੰਘ ਕਾਲੇਕੇ, ਭਾਈ ਜਗਸੀਰ ਸਿੰਘ ਡਾਲਾ, ਬੇਅੰਤ ਸਿੰਘ ਸ਼ੇਖ਼ਾ ਕਲਾ, ਪ੍ਰਿਤਪਾਲ ਸਿੰਘ ਘਲੋਟੀ, ਨਾਇਬ ਸਿੰਘ ਡਾਲਾ, ਹਰਪ੍ਰੀਤ ਸਿੰਘ ਧਾਲੀਵਾਲ ਡਾਲਾ, ਹਰਪਾਲ ਸਿੰਘ ਡਾਲਾ, ਵਕੀਲ ਸਿੰਘ ਰਣਸੀਂਹ ਕਲਾਂ, ਸਤਨ ਾਮ ਸਿੰਘ ਸ਼ਾਦੀ ਵਾਲਾ, ਜਥੇਦਾਰ ਮਹਿਲ ਸਿੰਘ ਚਿਰਾਗ਼ ਸ਼ਾਹ ਵਾਲਾ, ਸ਼ਿੰਦਰ ਸਿੰਘ ਕੜਿਆਲ, ਮੋਹਣ ਸਿੰਘ ਸਰਪੰਚ ਕਪੂਰੇ, ਦਲੀਪ ਸਿੰਘ ਬੱਧਨੀ ਕਲਾਂ, ਜਸਵੀਰ ਸਿੰਘ ਜਨੇਰ, ਕੇਵਲ ਸਿੰਘ ਰੋਡੇ, ਭਾਈ ਰਮਨਦੀਪ ਸਿੰਘ ਗਲੋਟੀ, ਜਸਵੀਰ ਸਿੰਘ, ਸਾਧੂ ਸਿੰਘ ਕੋਰੇ ਵਾਲਾ, ਬਖਤੌਰ ਸਿੰਘ ਕੋਰੇ ਵਾਲਾ, ਲਾਭ ਸਿੰਘ ਡਾਲਾ, ਗੁਰਮੇਲ ਸਿੰਘ ਕਪੂਰੇ, ਸੁਰਜੀਤ ਸਿੰਘ ਸਰਪੰਚ ਡੇਮਰੂ ਖ਼ੁਰਦ, ਕੁਲਵੰਤ ਸਿੰਘ ਡੇਮਰੂ ਖ਼ੁਰਦ, ਜਸਵਿੰਦਰ ਸਿੰਘ ਸਮਾਲਸਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਬਚਾਓ ਰੈਲੀ ਵਿਚ ਵਰਕਰ ਕਾਫਲਿਆਂ ਦੇ ਰੂਪ ’ਚ ਸ਼ਮੂਲੀਅਤ ਕਰਨ-ਪ੍ਰਧਾਨ ਨਿਹਾਲ ਸਿੰਘ ਭੁੱਲਰ ਅਗਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਤੀਸਰੇ ਦਿਨ ਵੀ ਜਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।