ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਆਗੂ
ਮੁਖਤਿਆਰ ਸਿੰਘ ਸੰਧੂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਭਾਜਪਾ ਦੇ ਸਕੱਤਰ ਜਨਰਲ ਤੇ ਸਾਬਕਾ ਐਸ.
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਭਾਜਪਾ ਦੇ ਸਕੱਤਰ ਜਨਰਲ ਤੇ ਸਾਬਕਾ ਐਸ.ਪੀ. ਮੁਖਤਿਆਰ ਸਿੰਘ ਸੰਧੂ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੱਕ ਹੋਰ ਸਰਗਰਮ ਕਰਨ ਸਬੰਧੀ ਵੀ ਚਰਚਾ ਹੋਈ। ਭਾਜਪਾ ਆਗੂਆਂ ਵਲੋਂ ਸੂਬੇ ਦੇ ਵੱਖ-ਵੱਖ ਹਲਕਿਆਂ ਵਿਚ ਪਾਰਟੀ ਵਰਕਰਾਂ ਨਾਲ ਰਾਬਤਾ ਵਧਾਉਣ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਮੁਖਤਿਆਰ ਸਿੰਘ ਸੰਧੂ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਭਾਜਪਾ ਵਲੋਂ ਜਥੇਬੰਦਕ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਆਪੋ-ਆਪਣੇ ਖੇਤਰਾਂ ਵਿਚ ਸਰਗਰਮ ਹੋ ਕੇ ਲੋਕਾਂ ਨਾਲ ਸੰਪਰਕ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਪੰਜਾਬ ਨਾਲ ਸਬੰਧਿਤ ਵੱਖ-ਵੱਖ ਸਿਆਸੀ ਅਤੇ ਜਥੇਬੰਦਕ ਮਾਮਲਿਆਂ ਬਾਰੇ ਵੀ ਗੱਲਬਾਤ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪਾਰਟੀ ਵਰਕਰਾਂ ਨੂੰ ਹੋਰ ਮਿਹਨਤ ਨਾਲ ਕੰਮ ਕਰਨ ਦੀ ਲੋੜ ਹੈ। ਭਾਜਪਾ ਵਲੋਂ ਪੰਜਾਬ ਵਿਚ ਆਪਣਾ ਆਧਾਰ ਮਜ਼ਬੂਤ ਕਰਨ ਲਈ ਪਿੰਡ ਪੱਧਰ ਤੋਂ ਲੈ ਕੇ ਸ਼ਹਿਰੀ ਖੇਤਰਾਂ ਤੱਕ ਜਥੇਬੰਦਕ ਗਤੀਵਿਧੀਆਂ ਵਧਾਉਣ ਦੀ ਰਣਨੀਤੀ ‘ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ ਪਾਰਟੀ ਦੇ ਆਗੂਆਂ ਵਲੋਂ ਵਰਕਰਾਂ ਨਾਲ ਮੀਟਿੰਗਾਂ ਕਰਨ ਅਤੇ ਆਮ ਲੋਕਾਂ ਨਾਲ ਰਾਬਤਾ ਕਾਇਮ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ।