02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

9 ਸਤੰਬਰ ਦੀ ਧਰਮਕੋਟ ਰੈਲੀ ਇਤਿਹਾਸਕ ਹੋਵੇਗੀ-ਪ੍ਰਧਾਨ ਪਰਮਿੰਦਰ ਸਿੰਘ ਭੁੱਲਰ

ਕਿਸ਼ਨਪੁਰਾ ਕਲਾਂ, 1 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਵਲੋਂ 9 ਸਤੰਬਰ ਨੂੰ ਧਰਮਕੋਟ ਦੀ ਦਾਣਾ ਮੰਡੀ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਚੇਚੇ ਤੌਰ ’ਤੇ ਪਹੁੰਚ ਰਹੇ ਹਨ। ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹਲਕੇ ਅੰਦਰ ਪਾਰਟੀ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਅਤੇ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ।

ਅਜੀਤ ਡੈਸਕ 02-09-2026
ਕਿਸ਼ਨਪੁਰਾ ਕਲਾਂ, 1 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਵਲੋਂ 9 ਸਤੰਬਰ ਨੂੰ ਧਰਮਕੋਟ ਦੀ ਦਾਣਾ ਮੰਡੀ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਚੇਚੇ ਤੌਰ ’ਤੇ ਪਹੁੰਚ ਰਹੇ ਹਨ। ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹਲਕੇ ਅੰਦਰ ਪਾਰਟੀ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਅਤੇ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਦੇ ਯੂਥ ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨਸੀਰੇਵਾਲਾ ਨੇ ਕਿਹਾ ਕਿ 9 ਸਤੰਬਰ ਨੂੰ ਧਰਮਕੋਟ ਵਿਖੇ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਇਤਿਹਾਸਕ ਹੋਵੇਗੀ। ਉਨ੍ਹਾਂ ਕਿਹਾ ਕਿ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਇੰਚਾਰਜ ਧਰਮਕੋਟ ਬਰਜਿੰਦਰ ਸਿੰਘ ਬਰਾੜ ਵਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੈਲੀ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰਨਗੇ ਅਤੇ ਪੰਜਾਬ ਨਾਲ ਸਬੰਧਿਤ ਅਹਿਮ ਮੁੱਦਿਆਂ ਨੂੰ ਲੋਕਾਂ ਦੀ ਆਵਾਜ਼ ਵਜੋਂ ਉਭਾਰਿਆ ਜਾਵੇਗਾ। ਪ੍ਰਧਾਨ ਭੁੱਲਰ ਨੇ ਦੱਸਿਆ ਕਿ ਪਾਰਟੀ ਆਗੂ ਅਤੇ ਵਰਕਰ ਰੈਲੀ ਦੀਆਂ ਤਿਆਰੀਆਂ ਵਿਚ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਜੁਟੇ ਹੋਏ ਹਨ। ਉਨ੍ਹਾਂ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ 9 ਸਤੰਬਰ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਧਰਮਕੋਟ ਦੀ ਦਾਣਾ ਮੰਡੀ ਵਿਖੇ ਪਹੁੰਚ ਕੇ ਰੈਲੀ ਨੂੰ ਸਫਲ ਬਣਾਉਣ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਨੂੰ ਲੋਕਾਂ ਵਲੋਂ ਮਿਲ ਰਿਹਾ ਭਰਵਾਂ ਸਮਰਥਨ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।
ਪਿਛਲੀ ਖ਼ਬਰ ਡਾ. ਜਸਵਿੰਦਰ ਸਿੰਘ ਬਰਾੜ ਸਟੇਟ ਐਵਾਰਡੀ ਨਾਲ ਦੁੱਖ ਦਾ ਪ੍ਰਗਟਾਵਾ ਸਵ: ਬੋਹੜ ਸਿੰਘ ਦਾ ਜੀਵਨ ਸਾਡੇ ਲਈ ਪ੍ਰੇਰਨਾ ਸ੍ਰੋਤ-... ਅਗਲੀ ਖ਼ਬਰ ਬਰਸੀ ਸਮਾਗਮਾਂ ਸੰਬੰਧੀ ਸ੍ਰੀ ਅਖੰਡ ਪਾਠਾਂ ਦੀ ਪਹਿਲੀ ਲੜੀ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।