ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਪ ’ਚ ਸ਼ਾਮਿਲ *17 ਘੰਟਿਆਂ ’ਚ ਮੈਂਬਰ ਪੰਚਾਇਤ ਦੀ ਘਰ ਵਾਪਸੀ
ਕਿਸ਼ਨਪੁਰਾ ਕਲਾਂ, 1 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪਿੰਡ ਇੰਦਰਗੜ੍ਹ ਤੋਂ ਮੈਂਬਰ ਪੰਚਾਇਤ ਗੁਰਜੰਟ ਸਿੰਘ ਨੇ ਅੱਜ ਅਕਾਲੀ ਦਲ ਛੱਡ ਕੇ ਮੁੜ ਆਮ ਆਦਮੀ ਪਾਰਟੀ ਵਿਚ ਘਰ-ਵਾਪਸੀ ਕੀਤੀ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦ੍ਰਿੜਤਾ ਨਾਲ ਕੰਮ ਕਰਨ ਦਾ ਪ੍ਰਣ ਕੀਤਾ। ਪੰਚਾਇਤ ਮੈਂਬਰ ਗੁਰਜੰਟ ਸਿੰਘ ਨੇ ਸਰਪੰਚ ਮਨਜਿੰਦਰ ਸਿੰਘ ਬਾਬਾ ਇੰਦਰਗੜ੍ਹ, ਅੰਮ੍ਰਿਤਪਾਲ ਸਿੰਘ ਮੈਂਬਰ ਪੰਚਾਇਤ, ਪ੍ਰਗਟ ਸਿੰਘ ਨੰਬਰਦਾਰ, ਹਰਜਿੰਦਰ ਸਿੰਘ, ਦਿਲਬਾਗ ਸਿੰਘ ਆਦਿ ਦੀ ਹਾਜ਼ਰੀ ਵਿਚ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਗ੍ਰਹਿ ਵਿਖੇ ਪਹੁੰਚ ਕਿ ਆਪ ਘਰ ਵਾਪਸੀ ਕੀਤੀ ।
ਅਜੀਤ ਡੈਸਕ
02-09-2026