03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਦਸਮੇਸ਼ ਸਕੂਲ ਬਿਲਾਸਪੁਰ ਦੇ ਖਿਡਾਰੀ ਮੁੜ ਛਾਏ ਵੱਖ-ਵੱਖ ਮੁਕਾਬਲਿਆਂ ’ਚ ਕੀਤੀਆਂ ਜਿੱਤਾਂ ਦਰਜ

ਨਿਹਾਲ ਸਿੰਘ ਵਾਲਾ, 2 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਕੂਲ ਖੇਡ ਮੁਕਾਬਲਿਆਂ ਵਿਚ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਹੋਣਹਾਰ ਖਿਡਾਰੀ ਆਪਣੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਇਸ ਵਾਰ ਵੀ ਛਾ ਗਏ ਹਨ। ਖੇਡਾਂ ਦੇ ਕੋਚ ਕੁਲਦੀਪ ਸਿੰਘ ਧਾਲੀਵਾਲ ਅਤੇ ਅਰਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਯੋਗ ਅਗਵਾਈ ਸਦਕਾ ਜੋਨ ਪੱਧਰ ’ਤੇ ਸਕੂਲ ਦੇ ਖਿਡਾਰੀਆਂ ਨੇ ਆਪਣੀਆਂ ਮਾਣ-ਮੱਤੀਆਂ ਪ੍ਰਾਪਤੀਆਂ ਦਾ ਪਰਚਮ ਪਿਛਲੇ ਵਰ੍ਹਿਆਂ ਦੀ ਤਰ੍ਹਾਂ ਮੁੜ ਲਹਿਰਾਇਆ ਹੈ।

ਅਜੀਤ ਡੈਸਕ 03-09-2026
ਨਿਹਾਲ ਸਿੰਘ ਵਾਲਾ, 2 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਕੂਲ ਖੇਡ ਮੁਕਾਬਲਿਆਂ ਵਿਚ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਹੋਣਹਾਰ ਖਿਡਾਰੀ ਆਪਣੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਇਸ ਵਾਰ ਵੀ ਛਾ ਗਏ ਹਨ। ਖੇਡਾਂ ਦੇ ਕੋਚ ਕੁਲਦੀਪ ਸਿੰਘ ਧਾਲੀਵਾਲ ਅਤੇ ਅਰਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਯੋਗ ਅਗਵਾਈ ਸਦਕਾ ਜੋਨ ਪੱਧਰ ’ਤੇ ਸਕੂਲ ਦੇ ਖਿਡਾਰੀਆਂ ਨੇ ਆਪਣੀਆਂ ਮਾਣ-ਮੱਤੀਆਂ ਪ੍ਰਾਪਤੀਆਂ ਦਾ ਪਰਚਮ ਪਿਛਲੇ ਵਰ੍ਹਿਆਂ ਦੀ ਤਰ੍ਹਾਂ ਮੁੜ ਲਹਿਰਾਇਆ ਹੈ। ਉਨ੍ਹਾਂ ਦੱਸਿਆ ਕਿ 19 ਸਾਲ ਤੋਂ ਘੱਟ ਉਮਰ ਵਰਗ ਦੀਆਂ ਲੜਕੀਆਂ ਨਮਨਦੀਪ ਕੌਰ, ਸੁਪਨਦੀਪ ਕੌਰ ਅਤੇ ਰਮਨਦੀਪ ਕੌਰ ਨੇ ਬੈਡਮਿੰਟਨ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਬੈਡਮਿੰਟਨ ਵਿੱਚ ਹੀ 14 ਸਾਲ ਉਮਰ ਵਰਗ ਦੀਆਂ ਰੁਪਿੰਦਰ ਕੌਰ, ਮਨਿੰਦਰਜੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਜੈਦੀਪ ਸਿੰਘ, ਸੁਖਪ੍ਰੀਤ ਸਿੰਘ, ਏਕਮਜੀਤ ਸਿੰਘ, ਗੁਰਪ੍ਰੀਤ ਸਿੰਘ, ਸਹਿਬਾਜ਼, ਪ੍ਰਭਜੋਤ ਸਿੰਘ ਅਤੇ ਹਰਭਜਨ ਸਿੰਘ ਨੇ ਇਸੇ ਖੇਡ ਦੇ ਵੱਖ-ਵੱਖ ਉਮਰ ਵਰਗਾਂ ਵਿੱਚ ਬਹੁਤ ਹੀ ਖ਼ੂਬਸੂਰਤ ਪ੍ਰਦਰਸ਼ਨ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਹੁਣ ਇਹ ਖਿਡਾਰੀ ਜ਼ਿਲ੍ਹਾ ਪੱਧਰ ਤੇ ਆਪਣੀ ਖੇਡ ਕਲਾ ਦੇ ਜੌਹਰ ਦਿਖਾਉਣਗੇ। ਇਸੇ ਤਰ੍ਹਾਂ ਸ਼ੂਟਿੰਗ (ਨਿਸ਼ਾਨੇਬਾਜ਼ੀ) ਦੀਆਂ ਚਾਰ ਟੀਮਾਂ ਵੀ ਜ਼ਿਲ੍ਹਾ ਪੱਧਰ ਤੇ ਆਪਣੇ ਜੌਹਰ ਦਿਖਾਉਣਗੀਆਂ। ਪ੍ਰਿੰਸੀਪਲ ਗੁਰਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਮੈਡਮ ਮੀਨਾ ਜੈਨ, ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਅਤੇ ਹੋਰ ਸਟਾਫ਼ ਨੇ ਜੇਤੂ ਖਿਡਾਰੀਆਂ ਅਤੇ ਸੁਲਝੇ ਹੋਏ ਕੋਚਾਂ ਨੂੰ ਦਿਲੀ ਮੁਬਾਰਕਬਾਦ ਦਿੰਦਿਆਂ ਭਵਿੱਖ ਵਿਚ ਹੋਰ ਵੀ ਬੁਲੰਦੀਆਂ ਛੋਹਣ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ।
ਪਿਛਲੀ ਖ਼ਬਰ ਰਾਊਂਡ ਗਲਾਸ ਫਾਊਂਡੇਸ਼ਨ ਵਲੋਂ ਪਿੰਡ ਨਿਧਾਂਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਡਾਈਟ ਮੋਗਾ ਜ਼ਿਲ੍ਹਾ ਪੱਧਰੀ ਰੈੱਡ ਰਿਬਨ ਕੁਇਜ਼ ਮੁਕਾਬਲਾ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।