ਸਾਬਕਾ ਸਰਪੰਚ ਮੋਹਣ ਸਿੰਘ ਦੇ ਪਰਿਵਾਰ ਵਲੋਂ ਮਾਤਾ-ਪਿਤਾ ਦੀ ਯਾਦ ’ਚ ਪਾਲਕੀ ਸਾਹਿਬ ਦੀ ਸੇਵਾ
ਕਿਸ਼ਨਪੁਰਾ ਕਲਾਂ, 2 ਸਤੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪਿੰਡ ਭਿੰਡਰ ਕਲਾਂ ਦੇ ਸਾਬਕਾ ਸਰਪੰਚ ਮੋਹਣ ਸਿੰਘ ਭਿੰਡਰ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਵਲੋਂ ਆਪਣੇ ਸਵਰਗਵਾਸੀ ਮਾਤਾ ਕਰਤਾਰ ਕੌਰ ਅਤੇ ਪਿਤਾ ਹਰਭਜਨ ਸਿੰਘ ਦੀ ਯਾਦ ਨੂੰ ਸਮਰਪਿਤ ਪਾਲਕੀ ਸਾਹਿਬ ਦੀ ਸੇਵਾ ਡੇਰਾ ਬਾਬਾ ਚੇਤਨ ਦਾਸ ਜੀ ਦੇ ਪਾਵਨ ਅਸਥਾਨ ਵਿਖੇ ਕਰਵਾਈ ਗਈ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ| ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ ਕਰਤਾਰ ਕੌਰ ਅਤੇ ਪਿਤਾ ਹਰਭਜਨ ਸਿੰਘ ਧਾਰਮਿਕ ਵਿਚਾਰਾਂ ਵਾਲੇ ਅਤੇ ਸੇਵਾ-ਭਾਵਨਾ ਨਾਲ ਜੁੜੇ ਹੋਏ ਸਨ।
ਅਜੀਤ ਡੈਸਕ
03-09-2026