ਬਲੂਮਿੰਗ ਬਡਜ਼ ਸਕੂਲ ਦੇ ਕ੍ਰਿਕਟ ਅੰਡਰ-14 ਟੀਮ ਦੇ ਲੜਕੇ ਬਣੇ ਜ਼ਿਲ੍ਹਾ ਚੈਂਪੀਅਨ
ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਆਪਣੀ ਇਕ ਵਿਲੱਖਣ ਪਹਿਚਾਣ ਬਣਾ ਚੁੱਕਾ ਹੈ।
ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਆਪਣੀ ਇਕ ਵਿਲੱਖਣ ਪਹਿਚਾਣ ਬਣਾ ਚੁੱਕਾ ਹੈ। ਪਿਛਲੇ ਕਈ ਸਾਲਾਂ ਤੋਂ ਬਲੂਮਿੰਗ ਬਡਜ਼ ਸਕੂਲ ਦੀ ਟੀਮ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਜੇਤੂ ਹੁੰਦੀ ਆ ਰਹੀ ਹੈ , ਜੋ ਇਸ ਵਾਰ ਵੀ ਮੋਗਾ ਜ਼ੋਨ ਦੀ ਚੈਂਪੀਅਨ ਬਣੀ ਤੇ ਜ਼ਿਲ੍ਹੇ ਦੀ ਟੀਮ ਵਿਚ 11 ਖਿਡਾਰੀ ਸ਼ਾਮਿਲ ਹੋਏ। ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਵੀ ਚੰਗਾ ਪ੍ਰਦਰਸ਼ਨ ਕਰਦਿਆਂ ਇਸ ਸਾਲ ਫਿਰ ਜ਼ਿਲ੍ਹਾ ਚੈਂਪੀਅਨ ਬਣੇ। ਜਾਣਕਾਰੀ ਸਾਂਝੀ ਕਰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਕ੍ਰਿਕਟ ਅੰਡਰ-14 ਲੜਕਿਆਂ ਦੇ ਖੇਡ ਮੁਕਾਬਲੇ ਦਾਰਾਪੁਰ ਵਿਖੇ ਕਰਵਾਏ ਗਏ ਜਿਸ ਵਿਚ ਪੂਰੇ ਜ਼ਿਲ੍ਹੇ ਦੇ 10 ਜ਼ੋਨਾਂ ਦੀਆ ਟੀਮਾਂ ਨੇ ਭਾਗ ਲਿਆ। ਕਵਾਰਟਰ ਫਾਈਨਲ ਮੈਚ ਜਿੱਤ ਕੇ ਸੈਮੀਫਾਈਨਲ ਮੈਚ ਮੋਗਾ ਜ਼ੋਨ ਅਤੇ ਕੋਟ ਈਸੇ ਖਾਂ ਜ਼ੋਨ ਵਿਚਕਾਰ ਹੋਇਆ ਜਿਸ ਵਿਚ ਚੰਗਾ ਖੇਡ ਪ੍ਰਦਰਸ਼ਨ ਕਰਦਿਆਂ ਮੈਚ ਜਿੱਤ ਕੇ ਫਾਈਨਲ ਵਿਚ ਆਪਣੀ ਥਾਂ ਪੱਕੀ ਕੀਤੀ ਤੇ ਫਾਈਨਲ ਮੈਚ ਡਰੋਲੀ ਭਾਈ ਜ਼ੋਨ ਨਾਲ ਹੋਇਆ ਜਿਸ ਦੌਰਾਨ ਪਹਿਲਾਂ ਬੈਟਿੰਗ ਕਰਦਿਆਂ ਮੋਗਾ ਜ਼ੋਨ ਨੇ 88 ਦੌੜਾਂ ਦਾ ਟੀਚਾ ਦਿੱਤਾ। ਪਰ ਦੂਸਰੀ ਟੀਮ 66 ਦੌੜਾਂ ਹੀ ਬਣਾ ਸਕੀ ਤੇ ਮੋਗਾ ਜ਼ੋਨ ਦੀ ਟੀਮ ਨੇ ਜਿੱਤ ਹਾਸਲ ਕਰਦਿਆਂ ਰਾਜ ਪੱਧਰੀ ਖੇਡਾਂ ਵਿਚ ਆਪਣੀ ਥਾਂ ਪੱਕੀ ਕੀਤੀ। ਖਿਡਾਰੀਆਂ ਦੇ ਸਕੂਲ ਪਹੁੰਚਣ ‘ਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਜ਼ਰੂਰੀ ਨਹੀਂ ਕਿ ਵਿਦਿਆਰਥੀ ਸਿਰਫ਼ ਪੜ੍ਹਾਈ ਦੇ ਖੇਤਰ ਵਿਚ ਹੀ ਅੱਗੇ ਵਧਦੇ ਹਨ, ਸਗੋਂ ਕਈ ਵਿਦਿਆਰਥੀ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਵੱਖਰੀ ਪਹਿਚਾਣ ਬਣਾ ਲੈਂਦੇ ਹਨ। ਇਸ ਲਈ ਹੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਕੂਲ ਵਿਚ ਲਗ-ਪਗ ਹਰ ਪ੍ਰਕਾਰ ਦੀ ਖੇਡ ਲਈ ਮੈਦਾਨ, ਖੇਡਾਂ ਦਾ ਸਮਾਨ ਅਤੇ ਕੋਚਿੰਗ ਦਾ ਖ਼ਾਸ ਪ੍ਰਬੰਧ ਹੈ। ਜ਼ਿਕਰਯੋਗ ਹੈ ਕਿ ਬਲੂਮਿੰਗ ਬਡਜ਼ ਸਕੂਲ ਦੀ ਕ੍ਰਿਕਟ ਗਰਾਊਂਡ ਪੰਜਾਬ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਤੋਂ ਮਾਨਤਾ ਪ੍ਰਾਪਤ ਹੈ ਤੇ ਇੱਥੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਰਿਜਨਲ ਕ੍ਰਿਕਟ ਕੋਚਿੰਗ ਸੈਂਟਰ ਵੀ ਚਲਾਇਆ ਜਾ ਰਿਹਾ ਹੈ।