03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਬੀ.ਕੇ.ਯੂ. ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਅਣਮਿਥੇ ਸਮੇਂ ਲਾਇਆ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ 4 ਸਤੰਬਰ ਨੂੰ ਲਾਇਆ ਜਾ ਰਿਹਾ ਧਰਨਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਸਮਰਪਿਤ ਹੋਵੇਗਾ-ਆਗੂ

ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਲਾਇਆ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਹੈ। ਇਸ ਧਰਨੇ ਵਿਚ ਔਰਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ।

ਅਜੀਤ ਡੈਸਕ 03-09-2026
ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਲਾਇਆ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਹੈ। ਇਸ ਧਰਨੇ ਵਿਚ ਔਰਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ। ਅੱਜ ਦਾ ਇਹ ਧਰਨਾ ਔਰਤ ਆਗੂ ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਕੌਰ ਕੁੱਸਾ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਇਆ। ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਧਰਮਕੋਟ ਦੀ ਜਨਰਲ ਸਕੱਤਰ ਬਚਿੱਤਰ ਕੌਰ ਤਲਵੰਡੀ ਮੱਲ੍ਹੀਆਂ ਤੇ ਕਰਮਜੀਤ ਕੌਰ ਹਿੰਮਤਪੁਰਾ ਨੇ ਕਿਹਾ ਕਿ ਦੇਸ਼ ਦੀਆਂ ਸਰਕਾਰਾਂ ਵਲੋਂ ਕਿਸਾਨਾਂ ਮਜ਼ਦੂਰਾਂ ਸਣੇ ਆਮ ਲੋਕਾਂ ਦੇ ਲੋਕ ਵਿਰੋਧੀ ਸਾਮਰਾਜੀ ਨੀਤੀਆਂ ਥੋਪਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜੋ ਸਾਰੇ ਕਿਰਤੀ ਲੋਕਾਂ ਦੀ ਲੁੱਟ ਕਰਦੀਆਂ ਹਨ ਅਤੇ ਉਨ੍ਹਾਂ ਦੇ ਕੰਮ ਕਾਜ ਨੂੰ ਪ੍ਰਭਾਵਿਤ ਕਰਦੀਆਂ ਹਨ। ਬੁਲਾਰਿਆਂ ਨੇ ਮੰਗ ਕੀਤੀ ਕਿ ਭਾਰਤ ਅਮਰੀਕਾ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਸਾਰੀਆਂ ਫ਼ਸਲਾਂ ‘ਤੇ ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ, ਬਿਜਲੀ ਬਿੱਲ ਅਤੇ ਬੀਜ ਬਿੱਲ 2025 ਰੱਦ ਕੀਤਾ ਜਾਵੇ, ਨਰੇਗਾ ਦਾ ਪੁਰਾਣਾ ਕਾਨੂੰਨ ਬਹਾਲ ਕੀਤਾ ਜਾਵੇ। ਇਸ ਤੋਂ ਇਲਾਵਾ ਵੱਖ-ਵੱਖ ਅਦਾਰਿਆਂ ਅਤੇ ਖੇਤੀ ਨਾਲ ਸਬੰਧਿਤ ਲਿਆਂਦੇ ਜਾ ਰਹੇ ਨਿੱਜੀਕਰਨ ਦੇ ਕਾਨੂੰਨ ਅਤੇ ਬਿੱਲ ਰੱਦ ਕੀਤੇ ਜਾਣ, ਪਾਣੀਆਂ ‘ਤੇ ਵਿਸ਼ਵ ਵਪਾਰ ਸੰਸਥਾ ਦਾ ਕਬਜ਼ਾ ਕਰਾਉਣਾ ਬੰਦ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਚਾਰ ਸਤੰਬਰ ਨੂੰ ਡੀ.ਸੀ. ਦਫ਼ਤਰ ਮੋਗਾ ਲੱਗਾ ਕਿਸਾਨ ਮੋਰਚਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਸਮਰਪਿਤ ਹੋਵੇਗਾ। ਅੱਜ ਦਾ ਇਕੱਠ ਸਰਕਾਰ ਦੇ ਅੜੀਅਲ ਰਵੱਈਏ ਦੀ ਨਿੰਦਿਆਂ ਕਰਦਾ ਹੈ ਅਤੇ ਬਦਲਾ ਲਓ ਭਾਵਨਾ ਨਾਲ ਕੀਤੀਆਂ ਬਦਲੀਆਂ ਰੱਦ ਕਰਨ ਦੀ ਮੰਗ ਕਰਦਾ ਹੈ। ਇਸ ਮੌਕੇ ਹਰਬੰਸ ਕੌਰ ਚੜਿੱਕ, ਕਰਮਜੀਤ ਕੌਰ ਤਲਵੰਡੀ ਮੱਲ੍ਹੀਆਂ, ਪਰਮਜੀਤ ਕੌਰ ਬੋਡੇ, ਸ਼ਿੰਦਰ ਕੌਰ ਕੋਕਰੀ ਕਲਾਂ, ਸ਼ਿੰਦਰ ਕੌਰ, ਕਿਰਨ ਕੌਰ ਬੱਧਨੀ, ਕ੍ਰਿਸ਼ਨਾ ਮੀਨੀਆ, ਗੁਰਮੇਲ ਕੌਰ ਕਿਸ਼ਨਪੁਰਾ, ਪਰਮਜੀਤ ਕੌਰ ਹਿੰਮਤਪੁਰਾ, ਕਰਮਜੀਤ ਕੌਰ ਡੇਮਰੂ ਕਲਾਂ, ਕੁਲਦੀਪ ਕੌਰ ਸਮਾਲਸਰ, ਮਨਜੀਤ ਕੌਰ ਕਾਲੇਕੇ, ਮਲਕੀਤ ਕੌਰ ਘੋਲੀਆਂ ਕਲਾਂ, ਕੁਲਵੰਤ ਕੌਰ ਸਿੰਘਾਂਵਾਲਾ, ਮਾਇਆ ਕੌਰ ਸਿੰਘਾਂਵਾਲਾ, ਜਸਵੀਰ ਕੌਰ ਸਿੰਘਾਂਵਾਲਾ, ਮਨਪ੍ਰੀਤ ਕੌਰ ਸਿੰਘਾਂਵਾਲਾ, ਬਲਜੀਤ ਕੌਰ ਸਿੰਘਾਂਵਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦਿਆਲਪੁਰਾ ਦੇ ਵਿਦਿਆਰਥੀਆਂ ਦੀ ਫੀਸ ਲਈ 37,500 ਰੁਪਏ ਭੇਟ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਬਾਘਾ ਪੁਰਾਣਾ ਵਪਾਰ ਮੰਡਲ ਦਾ ਗਠਨ, ਨਵੀਂ ਟੀਮ ਦਾ ਕੀਤਾ ਸਨਮਾਨ ‘ਰਾਧੇ-ਰਾਧੇ’ ਨਾਲ ਗੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।