04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਨਾਰਾਇਣਾ ਈ-ਟੈਕਨੋ ਸਕੂਲ ਦੇ ਵਿਦਿਆਰਥੀਆਂ ਦਾ ਜੇ.ਈ.ਈ. ਤੇ ਨੀਟ ਆਧਾਰਿਤ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ, ਈ-ਲੈਵਲ ’ਚ ਮਿਲੀ ਤਰੱਕੀ

ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮਹਿਮੇਵਾਲਾ ਰੋਡ ਸਥਿਤ ਨਾਰਾਇਣਾ ਈ-ਟੈਕਨੋ ਸਕੂਲ ਮੋਗਾ ਵਿਖੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਨਾਮ ਅਤੇ ਸਰਟੀਫਿਕੇਟ ਵੰਡ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੌਰਾਨ ਛੇਵੀਂ ਅਤੇ ਸੱਤਵੀਂ ਜਮਾਤ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਜੇ.

ਅਜੀਤ ਡੈਸਕ 04-09-2026
ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮਹਿਮੇਵਾਲਾ ਰੋਡ ਸਥਿਤ ਨਾਰਾਇਣਾ ਈ-ਟੈਕਨੋ ਸਕੂਲ ਮੋਗਾ ਵਿਖੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਨਾਮ ਅਤੇ ਸਰਟੀਫਿਕੇਟ ਵੰਡ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੌਰਾਨ ਛੇਵੀਂ ਅਤੇ ਸੱਤਵੀਂ ਜਮਾਤ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਜੇ.ਈ.ਈ. ਮੇਨ, ਜੇ.ਈ.ਈ. ਐਡਵਾਂਸ ਅਤੇ ਨੀਟ ਆਧਾਰਿਤ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਅਕਾਦਮਿਕ ਪੱਧਰ ਵਿਚ ਮਹੱਤਵਪੂਰਨ ਤਰੱਕੀ ਕੀਤੀ। ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਦੇ ਆਧਾਰ ‘ਤੇ ਈ-1 ਤੋਂ ਈ-3 ਅਤੇ ਈ-3 ਤੋਂ ਈ-5 ਪੱਧਰ ਤੱਕ ਤਰੱਕੀ ਦਿੱਤੀ ਗਈ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ‘ਤੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨੀਨਾ ਸਿੰਘ ਅਤੇ ਅਕਾਦਮਿਕ ਡੀਨ ਅੰਮ੍ਰਿਤਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਪ੍ਰਦਾਨ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਦਾ ਹੌਸਲਾ ਵਧਾਉਂਦਿਆਂ ਕਿਹਾ ਕਿ ਛੋਟੀ ਉਮਰ ਤੋਂ ਹੀ ਵਿਦਿਆਰਥੀਆਂ ਵਿਚ ਮੁਕਾਬਲਾ ਪ੍ਰੀਖਿਆਵਾਂ ਪ੍ਰਤੀ ਸਹੀ ਸੋਚ, ਨਿਰੰਤਰ ਅਭਿਆਸ ਅਤੇ ਮਜ਼ਬੂਤ ਅਕਾਦਮਿਕ ਬੁਨਿਆਦ ਵਿਕਸਿਤ ਕਰਨਾ ਉਨ੍ਹਾਂ ਦੇ ਭਵਿੱਖ ਲਈ ਬੇਹੱਦ ਮਹੱਤਵਪੂਰਨ ਹੈ। ਸਕੂਲ ਵਲੋਂ ਦੱਸਿਆ ਗਿਆ ਕਿ ਨਾਰਾਇਣਾ ਵਿਖੇ ਵਿਦਿਆਰਥੀਆਂ ਦੀ ਅਕਾਦਮਿਕ ਸਮਰੱਥਾ ਅਤੇ ਪ੍ਰਦਰਸ਼ਨ ਦਾ ਨਿਯਮਿਤ ਮੁਲਾਂਕਣ ਕੀਤਾ ਜਾਂਦਾ ਹੈ ਅਤੇ ਇਸੇ ਦੇ ਆਧਾਰ ‘ਤੇ ਉਨ੍ਹਾਂ ਦੇ ਈ-ਲੈਵਲ ਨੂੰ ਅੱਗੇ ਵਧਾਇਆ ਜਾਂਦਾ ਹੈ। ਇਸ ਪ੍ਰਕਿਰਿਆ ਦਾ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਮਰੱਥਾ ਅਨੁਸਾਰ ਚੁਣੌਤੀਪੂਰਨ ਪੜ੍ਹਾਈ ਦਾ ਮਾਹੌਲ ਪ੍ਰਦਾਨ ਕਰਨਾ ਅਤੇ ਭਵਿੱਖ ਵਿਚ ਜੇ.ਈ.ਈ., ਨੀਟ ਸਮੇਤ ਹੋਰ ਮੁਕਾਬਲਾ ਪ੍ਰੀਖਿਆਵਾਂ ਲਈ ਮਜ਼ਬੂਤ ਬੁਨਿਆਦ ਤਿਆਰ ਕਰਨਾ ਹੈ। ਸਕੂਲ ਦੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸ੍ਰੀ ਰਾਮ ਕਲੱਬ ਮੋਗਾ ਵਲੋਂ ਭਾਰਤ ਮਾਤਾ ਮੰਦਰ ’ ਚ ਜਨਮ ਅਸ਼ਟਮੀ ਦਾ ਤਿਉਹਾਰ ਅੱਜ - ਰੋਹਿਤ ਸ਼ਰਮਾ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ’ਚ ਬੀ.ਫਾਰਮ ਕਲਾਸ ਰਿਪ੍ਰਜ਼ੈਂਟੇਟਿਵਜ਼ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।