04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਧਰਮਕੋਟ ਰੈਲੀ ਇਤਿਹਾਸਕ ਹੋਵੇਗੀ-ਸ਼ਾਹ, ਔਲਖ, ਘਾਲਾ

ਕਿਸ਼ਨਪੁਰਾ ਕਲਾਂ, 3 ਸਤੰਬਰ (ਅਮੋਲਕ ਸਿੰਘ ਕਲਸੀ ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 9 ਸਤੰਬਰ ਨੂੰ ਧਰਮਕੋਟ ਦੀ ਦਾਣਾ ਮੰਡੀ ਵਿਖੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਪੰਜਾਬ ਬਚਾਓ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸ਼ਨਪੁਰਾ ਕਲਾਂ ਦੇ ਸਾਬਕਾ ਸਰਪੰਚ ਬੀਬੀ ਬਲਵਿੰਦਰ ਕੌਰ ਸ਼ਾਹ ਅਮਰੀਕਾ ਦੇ ਸਪੁੱਤਰ ਤੇ ਉੱਘੇ ਟਰਾਂਸਪੋਰਟਰ ਸਾਬਕਾ ਸੰਮਤੀ ਮੈਂਬਰ ਇੰਦਰਜੀਤ ਸਿੰਘ ਸ਼ਾਹ ਅਮਰੀਕਾ ਦੇ ਵੱਡੇ ਭਰਾ ਪ੍ਰਧਾਨ ਜਸਵੀਰ ਸਿੰਘ ਸ਼ਾਹ, ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ, ਪ੍ਰਧਾਨ ਇਕਬਾਲ ਸਿੰਘ ਘਾਲਾ, ਡਾ.

ਅਜੀਤ ਡੈਸਕ 04-09-2026
ਕਿਸ਼ਨਪੁਰਾ ਕਲਾਂ, 3 ਸਤੰਬਰ (ਅਮੋਲਕ ਸਿੰਘ ਕਲਸੀ ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 9 ਸਤੰਬਰ ਨੂੰ ਧਰਮਕੋਟ ਦੀ ਦਾਣਾ ਮੰਡੀ ਵਿਖੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਪੰਜਾਬ ਬਚਾਓ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸ਼ਨਪੁਰਾ ਕਲਾਂ ਦੇ ਸਾਬਕਾ ਸਰਪੰਚ ਬੀਬੀ ਬਲਵਿੰਦਰ ਕੌਰ ਸ਼ਾਹ ਅਮਰੀਕਾ ਦੇ ਸਪੁੱਤਰ ਤੇ ਉੱਘੇ ਟਰਾਂਸਪੋਰਟਰ ਸਾਬਕਾ ਸੰਮਤੀ ਮੈਂਬਰ ਇੰਦਰਜੀਤ ਸਿੰਘ ਸ਼ਾਹ ਅਮਰੀਕਾ ਦੇ ਵੱਡੇ ਭਰਾ ਪ੍ਰਧਾਨ ਜਸਵੀਰ ਸਿੰਘ ਸ਼ਾਹ, ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ, ਪ੍ਰਧਾਨ ਇਕਬਾਲ ਸਿੰਘ ਘਾਲਾ, ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਪ੍ਰਧਾਨ ਜਸਵੀਰ ਸਿੰਘ ਸ਼ਾਹ, ਪੰਚ ਜਸਵਿੰਦਰ ਸਿੰਘ ਔਲਖ ਆਦਿ ਨੇ ਦੱਸਿਆ ਕਿ ਰੈਲੀ ਸਵੇਰੇ 10 ਵਜੇ ਸ਼ੁਰੂ ਹੋਵੇਗੀ| ਧਰਮਕੋਟ ਹਲਕਾ ਜੋ ਸ਼੍ਰੋਮਣੀ ਅਕਾਲੀ ਦਲ ਦਾ ਗੜ੍ਹ ਮੰਨਿਆ ਜਾਂਦਾ ਹੈ ਵਿਚ ਹੋ ਰਹੀ ਇਹ ਵਿਸ਼ਾਲ ਰੈਲੀ ਇਤਿਹਾਸਕ ਹੋਵੇਗੀ| ਇਸ ਰੈਲੀ ਰਾਹੀਂ ਹਲਕੇ ਵਿਚ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣਾ ਆਧਾਰ ਹੋਰ ਮਜ਼ਬੂਤ ਕਰੇਗੀ| ਇਸ ਮੌਕੇ ਗੁਰਦੀਪ ਸਿੰਘ ਰਾਜੂ, ਈਸ਼ਵਰ ਸਿੰਘ ਆੜ੍ਹਤੀਆ, ਸੁਖਵਿੰਦਰ ਸਿੰਘ ਕਾਲੂ, ਗੁਰਪ੍ਰੀਤ ਸਿੰਘ ਗੁਰੂ, ਬਿੱਲੂ ਬਰਾੜ, ਪ੍ਰਗਟ ਸਿੰਘ ਬੱਬਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਬੋਹੜ ਸਿੰਘ ਖੁਖਰਾਣਾ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ - ਡਾ. ਬਰਾੜ ਸੇਵਾ ਅਤੇ ਨਿਮਰਤਾ ਦੇ ਪ੍ਰਤੀਕ ਸਨ ਦ... ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ੂਟਿੰਗ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।