05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਕਰਮਯੋਗ ਦੇ ਸਿਧਾਂਤ ‘ਤੇ ਚੱਲ ਕੇ ਵਿਅਕਤੀ ਜੀਵਨ ਵਿਚ ਸਫਲਤਾ ਦੀਆਂ ਪੌੜੀਆਂ ਚੜ੍ਹਦਾ ਹੈ-ਡਾ. ਹਰਜੋਤ ਕਮਲ

ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਅਵਸਰ ‘ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਸਮੂਹ ਜ਼ਿਲ੍ਹਾ ਵਾਸੀਆਂ ਅਤੇ ਪਾਰਟੀ ਦੇ ਵਰਕਰਾਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ।

ਅਜੀਤ ਡੈਸਕ 05-09-2026
ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਅਵਸਰ ‘ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਸਮੂਹ ਜ਼ਿਲ੍ਹਾ ਵਾਸੀਆਂ ਅਤੇ ਪਾਰਟੀ ਦੇ ਵਰਕਰਾਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਉਨ੍ਹਾਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਸ੍ਰੀਮਦ ਭਾਗਵਤ ਗੀਤਾ ਦੇ ਸੰਦੇਸ਼ ਨੂੰ ਮਨੁੱਖੀ ਜੀਵਨ ਲਈ ਬੇਹੱਦ ਪ੍ਰੇਰਨਾਦਾਇਕ ਦੱਸਦਿਆਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਨੇ ਮਨੁੱਖ ਨੂੰ ਹਮੇਸ਼ਾ ਆਪਣੇ ਕਰਮ ‘ਤੇ ਧਿਆਨ ਕੇਂਦਰਿਤ ਕਰਨ ਅਤੇ ਫਲ ਦੀ ਚਿੰਤਾ ਕੀਤੇ ਬਿਨਾਂ ਆਪਣੇ ਕਰਤੱਵ ਦਾ ਨਿਭਾਅ ਕਰਨ ਦੀ ਪ੍ਰੇਰਨਾ ਦਿੱਤੀ ਹੈ। ਇਸ ਮੌਕੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਨਿਧੜਕ ਸਿੰਘ ਬਰਾੜ, ਸਾਬਕਾ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਗਿੱਲ, ਜ਼ਿਲ੍ਹਾ ਵਾਈਸ ਪ੍ਰਧਾਨ ਵਿੱਕੀ ਸਿਤਾਰਾ, ਜ਼ਿਲ੍ਹਾ ਵਾਈਸ ਪ੍ਰਧਾਨ ਦੇਵ ਪ੍ਰਿਆ ਤਿਆਗੀ, ਜ਼ਿਲ੍ਹਾ ਜਰਨਲ ਸਕੱਤਰ ਮੁਖ਼ਤਿਆਰ ਸਿੰਘ, ਜ਼ਿਲ੍ਹਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਕੈਲਾ, ਜ਼ਿਲ੍ਹਾ ਜਰਨਲ ਸਕੱਤਰ ਰਾਜਪਾਲ ਠਾਕੁਰ, ਜ਼ਿਲ੍ਹਾ ਖ਼ਜ਼ਾਨਚੀ ਅਨਿਲ ਬਾਂਸਲ, ਜ਼ਿਲ੍ਹਾ ਸੈਕਟਰੀ ਸੁਖਨੰਦਨ ਅਗਰਵਾਲ, ਕਿਸਾਨ ਮੋਰਚਾ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫੂਵਾਲਾ, ਜ਼ਿਲ੍ਹਾ ਅਧਿਆਪਕ ਸੈੱਲ ਕਨਵੀਨਰ ਹਰਵਿੰਦਰ ਸਿੰਘ ਧਾਲੀਵਾਲ, ਨੌਜਵਾਨ ਆਗੂ ਅਮਿਤ ਅਗਰਵਾਲ, ਯੁਵਾ ਮੋਰਚਾ ਪ੍ਰਦੇਸ਼ ਪ੍ਰਧਾਨ ਹਰਮਨਦੀਪ ਮੀਤਾ ਆਦਿ ਹਾਜ਼ਰ ਸਨ। ਡਾ. ਹਰਜੋਤ ਕਮਲ ਨੇ ਕਿਹਾ ਕਿ ਕਰਮਯੋਗ ਦਾ ਸਿਧਾਂਤ ਵਿਅਕਤੀ ਨੂੰ ਸੰਘਰਸ਼ ਦੇ ਦੌਰ ਵਿਚ ਵੀ ਸਕਾਰਾਤਮਿਕ ਸੋਚ ਨਾਲ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ। ਜਿਹੜਾ ਵਿਅਕਤੀ ਇਮਾਨਦਾਰੀ ਤੇ ਮਿਹਨਤ ਨਾਲ ਆਪਣੇ ਕਰਤੱਵਾਂ ਦਾ ਨਿਭਾਅ ਕਰਦਾ ਹੈ, ਉਹ ਜੀਵਨ ਵਿਚ ਨਿਰੰਤਰ ਸਫਲਤਾ ਦੀਆਂ ਪੌੜੀਆਂ ਚੜ੍ਹਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਸੰਦੇਸ਼ ਕੇਵਲ ਧਾਰਮਿਕ ਪੱਖੋਂ ਹੀ ਨਹੀਂ, ਸਗੋਂ ਸਮਾਜਿਕ ਅਤੇ ਨਿੱਜੀ ਜੀਵਨ ਲਈ ਵੀ ਬੇਹੱਦ ਪ੍ਰਸੰਗਕ ਹੈ। ਜਨਮ ਅਸ਼ਟਮੀ ਦੇ ਇਸ ਪਾਵਨ ਮੌਕੇ ‘ਤੇ ਡਾ. ਹਰਜੋਤ ਕਮਲ ਨੇ ਵੱਡੀ ਗਿਣਤੀ ਵਿਚ ਮੌਜੂਦ ਭਾਜਪਾ ਵਰਕਰਾਂ ਅਤੇ ਸ਼ਰਧਾਲੂਆਂ ਨਾਲ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਉਤਸਵ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਆਪਣੇ ਹੱਥੀਂ ਵਰਕਰਾਂ ਅਤੇ ਸ਼ਰਧਾਲੂਆਂ ਨੂੰ ਮੱਖਣ-ਮਿਸ਼ਰੀ ਦਾ ਪ੍ਰਸਾਦ ਵਰਤਾਇਆ ਅਤੇ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਬਾਘਾ ਪੁਰਾਣਾ ਵਿਖੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤੀ ਮਸ਼ਾਲ ਮਾਰਚ ਦੀ ਅਗਵਾਈ ਅਗਲੀ ਖ਼ਬਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਢੁੱਡੀਕੇ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।